ਚੋਣ ਜਾਬਤਾ ਲਾਗੂ, ਪਹਿਲੀ ਵਾਰੀ ਨੋਟਾ ਦੇ ਬਟਨ ਦੀ ਕੀਤੀ ਜਾ ਸਕੇਗੀ ਵਰਤੋਂ
- ਈਵੀਐਮ ਮਸ਼ੀਨਾਂ ਦੀ ਕੀਤੀ ਜਾਵੇਗੀ ਵਰਤੋਂ
- 6 ਦਸੰਬਰ ਤੱਕ ਬਣਾਈ ਜਾ ਸਕਦੀ ਹੈ ਵੋਟ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਤਿੰਨ ਨਗਰ ਨਿਗਮਾਂ-ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਸਮੇਤ 32 ਨਗਰ ਕੌਂਸਲਾਂ/ਨਗਰ ਪੰਚਾਇਤਾਂ ਲਈ ਵੋਟਾਂ 17 ਦਸੰਬਰ ਨੂੰ ਪੈਣਗੀਆਂ ਇਨ੍ਹਾਂ ਸਬੰਧੀ ਆਉਂਦੇ ਖੇਤਰ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਸੂਬੇ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੰਮ੍ਰਿਤਸਰ ਨਗਰ ਨਿਗਮ ਲਈ 756 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਜਦਕਿ ਜਲੰਧਰ ਲਈ 563 ਅਤੇ ਪਟਿਆਲਾ ਵਿੱਚ 254 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 13, ਬਠਿੰਡਾ ਵਿੱਚ 15, ਫਿਰੋਜ਼ਪੁਰ ਵਿੱਚ 19, ਫਤਿਹਗੜ ਸਾਹਿਬ ਵਿੱਚ 13, ਹੁਸ਼ਿਆਰਪੁਰ ਵਿੱਚ 13, ਕਪੂਰਥਲਾ ਵਿੱਚ 37, ਲੁਧਿਆਣਾ ਵਿੱਚ 70, ਮੋਗਾ ਵਿੱਚ 35, ਮਾਨਸਾ ਵਿੱਚ 13, ਸ਼੍ਰੀ ਮੁਕਤਸਰ ਸਾਹਿਬ ਵਿੱਚ 11, ਪਠਾਨਕੋਟ ਵਿੱਚ 11, ਸੰਗਰੂਰ 52, ਸ਼ਹੀਦ ਭਗਤ ਸਿੰਘ ਨਗਰ 15 ਅਤੇ ਤਰਨਤਾਰਨ ਵਿੱਚ 13 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਜਿਨ੍ਹਾਂ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਾਂ ਪੈਣਗੀਆਂ, ਉਨ੍ਹਾਂ ਵਿੱਚ ਰਾਜਾਸਾਂਸੀ (ਅੰਮ੍ਰਿਤਸਰ), ਹੰਡਿਆਇਆ (ਬਰਨਾਲਾ), ਅਮਲੋਹ (ਫਤਿਹਗੜ੍ਹ ਸਾਹਿਬ), ਮੱਲਾਂਵਾਲਾ ਖਾਸ ਅਤੇ ਮਖੂ (ਫਿਰੋਜ਼ਪੁਰ), ਭੋਗਪੁਰ, ਸ਼ਾਹਕੋਟ, ਗੋਰਾਇਆ ਅਤੇ ਬਿਲਗਾ (ਜਲੰਧਰ), ਢਿਲਵਾਂ, ਬੇਗੋਵਾਲ ਅਤੇ ਭੁਲੱਥ (ਕਪੂਰਥਲਾ), ਮਾਛੀਵਾੜਾ, ਮੂੱਲਾਂਪੁਰ ਦਾਖਾ, ਮਲੌਦ ਅਤੇ ਸਾਹਨੇਵਾਲ (ਲੁਧਿਆਣਾ), ਬਾਘਾਪੁਰਾਣਾ, ਧਰਮਕੋਟ ਅਤੇ ਪੰਜਤੂਰ (ਮੋਗਾ), ਬਰੀਵਾਲਾ (ਮੁਕਤਸਰ), ਘੱਗਾ ਅਤੇ ਘਨੌਰ (ਪਟਿਆਲਾ) ਨਰੋਟ ਜੈਮਲ ਸਿੰਘ (ਪਠਾਨਕੋਟ), ਦਿੜਬਾ, ਚੀਮਾ, ਘਨੌਰੀ ਅਤੇ ਮੂਣਕ (ਸੰਗਰੂਰ),ਖੇਮਕਰਨ (ਤਰਨ ਤਾਰਨ), ਭਿੱਖੀ (ਮਾਨਸਾ), ਬਲਾਚੌਰ (ਐਸ.ਬੀ.ਐਸ. ਨਗਰ), ਤਲਵੰਡੀ ਸਾਬੋ (ਬਠਿੰਡਾ) ਅਤੇ ਮਾਹਿਲਪੁਰ (ਹੁਸ਼ਿਆਰਪੁਰ) ਸ਼ਾਮਲ ਹਨ।