ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਮਜ਼ੋਰ ਬੰਨਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ
ਹੜ੍ਹ ਦੇ ਡਰ ਨੂੰ ਲੈ ਕੇ ਚਿੰਤਤ ਲੋਕ ਗੈਸ ਸਿਲੰਡਰ ਦੀ ਗੱਡੀ ਅੱਗੇ ਲੱਗੀ ਭੀੜ
- ਟਿੱਪਰਾਂ ਅਤੇ ਜੇਸੀਬੀ ਵਾਲਿਆਂ ਨੇ ਵੀ ਆਪਣਾ ਅਹਿਮ ਯੋਗਦਾਨ ਨਿਭਾਇਆ
Ghaggar Water Level: (ਮਨੋਜ ਗੋਇਲ) ਬਾਦਸ਼ਾਹਪੁਰ। ਹਿਮਾਚਲ ਅਤੇ ਪੰਜਾਬ ਸੂਬੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਘੱਗਰ ਦਰਿਆ ਦਾ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਨਜ਼ਰ ਆ ਰਿਹਾ ਹੈ। ਪਾਣੀ ਦੇ ਪੱਧਰ ਨਾਲ ਲੋਕਾਂ ਅੰਦਰ ਇੱਕ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਾਰਨ ਲੋਕ ਰਾਸ਼ਨ , ਗੈਸ ਸਿਲੰਡਰ ਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਸਟੋਰ ਕਰਨ ਲੱਗ ਗਏ ਹਨ। ਉਹਨਾਂ ਨੂੰ ਲੱਗਦਾ ਹੈ ਕਿ ਜੇਕਰ 2023 ਦੀ ਤਰ੍ਹਾਂ ਵੱਡੇ ਪੱਧਰ ’ਤੇ ਹੜ੍ਹ ਆ ਗਏ ਤਾਂ ਬਹੁਤ ਜਿਆਦਾ ਮਾੜਾ ਹਾਲ ਹੋ ਜਾਵੇਗਾ।
ਇਸ ਮੌਕੇ ਕਿਸਾਨ ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੋਲਡੀ ਮਾਨ, ਰਵਿੰਦਰ ਸਿੰਘ, ਅੰਮ੍ਰਿਤਪਾਲ ਅਤੇ ਕੁਝ ਹੋਰ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਮੇਂ ਦੀ ਜੋ ਸਥਿਤੀ ਹੈ ਇਹ ਫਸਲਾਂ ਪੂਰੀ ਤਰ੍ਹਾਂ ਤਿਆਰ ਹਨ। ਜੇਕਰ ਹੜ੍ਹ ਆ ਗਏ ਤਾਂ ਬਹੁਤ ਵੱਡੇ ਪੱਧਰ ’ਤੇ ਫਸਲਾਂ ਦਾ ਨੁਕਸਾਨ ਹੋ ਜਾਵੇਗਾ ਜਿਸ ਨਾਲ ਕਿਸਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ ਅਤੇ ਇਸ ਨਾਲ ਹਰ ਵਰਗ ’ਤੇ ਅਸਰ ਪਵੇਗਾ। ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਪਿੱਛੇ ਪਾਣੀ ਦਾ ਪੱਧਰ ਟਾਂਗਰੀ ਅਤੇ ਮਾਰਕੰਡਾ ਵਿੱਚ ਘੱਟ ਜਾਂਦਾ ਹੈ ! ਫਿਰ ਨੁਕਸਾਨ ਹੋਣ ਤੋਂ ਬਚਾਅ ਹੋ ਸਕਦਾ ਹੈ ਕਿਉਂਕਿ ਘੱਗਰ ਦਰਿਆ ਦੀ ਪਾਣੀ ਦੀ ਬਹੁਤ ਵੱਡੇ ਪੱਧਰ ਦੀ ਸਮਰੱਥਾ ਹੈ।

ਇਹ ਵੀ ਪੜ੍ਹੋ: Punjab Floods: ਪੰਜਾਬ ’ਚ ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ : ਹ…
ਲਗਾਤਾਰ ਹੋ ਰਹੀ ਭਾਰੀ ਬਰਸਾਤਾਂ ਨੇ ਵੀ ਲੋਕਾਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਸ਼ਾਸਨ ਵੱਲੋਂ ਮਿੱਟੀ ਦੇ ਥੈਲੇ ਅਤੇ ਜਾਲੀਆਂ ਨਾਲ ਕਮਜ਼ੋਰ ਬੰਨਾਂ ਨੂੰ ਮਜਬੂਤ ਕੀਤਾ ਜਾ ਰਿਹਾ। ਸਰਪੰਚ ਦੇ ਪਤੀ ਬਚਿੱਤਰ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਭੱਠਾਕਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਥਿਤੀ ਤੇ ਲਗਾਤਾਰ ਨਿਗਾ ਬਣਾਈ ਹੋਈ ਹੈ ! ਅਤੇ ਪ੍ਰਸ਼ਾਸਨ ਨੂੰ ਮੌਕੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਜਿਸ ਕਿਸੇ ਚੀਜ਼ ਦੀ ਜਰੂਰਤ ਹੁੰਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਉਹ ਚੀਜ਼ਾਂ ਸਾਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਟਿੱਪਰ ਅਤੇ ਜੇਸੀਬੀ ਮਾਲਕ ਅੰਮ੍ਰਿਤ ਪਾਲ ਸਿੰਘ ਅਤੇ ਉਨਾਂ ਦੇ ਸਾਥੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਥਿਤੀ ਅੰਦਰ ਉਹ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦਾ ਪੂਰਾ ਸਹਿਯੋਗ ਕਰਨਗੇ ਜਿੱਥੇ ਵੀ ਉਹਨਾਂ ਦੀ ਜ਼ਰੂਰਤ ਹੋਵੇਗੀ ਉਹ ਆਪਣੀ ਸੇਵਾ ਵਿੱਚ ਹਾਜ਼ਰ ਰਹਿਣਗੇ। Ghaggar Water Level