ਚੰਡੀਗੜ੍ਹ (ਸੱਚ ਕਹੂੰ ਨਿਊਜ਼)। Holiday News: ਜਿੱਥੇ ਪੰਜਾਬ ਸਰਕਾਰ ਨੇ ਭਾਰੀ ਬਾਰਿਸ਼ ਤੇ ਹੜ੍ਹਾਂ ਦੇ ਖ਼ਤਰੇ ਦੇ ਵਿਚਕਾਰ ਸਾਰੇ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ, ਉੱਥੇ ਹੀ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਖਰਾਬ ਮੌਸਮ ਕਾਰਨ ਚੰਡੀਗੜ੍ਹ ਦੇ ਸਾਰੇ ਸਕੂਲ 2 ਸਤੰਬਰ ਨੂੰ ਬੰਦ ਰਹਿਣਗੇ। ਹਾਲਾਂਕਿ, ਗੈਰ-ਅਕਾਦਮਿਕ ਉਦੇਸ਼ਾਂ ਲਈ ਅਧਿਆਪਕਾਂ ਨੂੰ ਬੁਲਾਉਣ ਦੇ ਹੁਕਮ ਦਿੱਤੇ ਗਏ ਹਨ। ਹਾਸਲ ਹੋਏ ਵੇਰਵਿਆਂ ਮੁਤਾਬਕ ਸਥਿਤੀ ’ਚ ਸੁਧਾਰ ਨਹੀਂ ਹੁੰਦਾ ਹੈ।
ਇਹ ਖਬਰ ਵੀ ਪੜ੍ਹੋ : Punjab Police Action: ਤੜਕਸਾਰ ਪਿੰਡ ਬਠੋਈ ਕਲਾਂ ’ਚ ਪੁਲਿਸ ਦੀ ਰੇਡ
ਤਾਂ ਇਹ ਛੁੱਟੀਆਂ ਹੋਰ ਵਧਾਈਆਂ ਜਾ ਸਕਦੀਆਂ ਹਨ। ਧਿਆਨ ਦੇਣ ਯੋਗ ਹੈ ਕਿ ਚੰਡੀਗੜ੍ਹ ’ਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਨੌਕਰੀਪੇਸ਼ਾ ਤੇ ਕੰਮਕਾਜੀ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅਜਿਹੀ ਸਥਿਤੀ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। Holiday News