Ghaggar Rivar: ਵੇਖ ਲਵੋ ਘੱਗਰ ’ਚ ਪਾਣੀ ਦਾ ਵਹਾਅ, ਅਗਲੇ 48 ਘੰਟੇ ਬਹੁਤ ਭਾਰੀ, Ghaggar ਤੋਂ LIVE

Ghaggar Rivar
Ghaggar Rivar: ਵੇਖ ਲਵੋ ਘੱਗਰ ’ਚ ਪਾਣੀ ਦਾ ਵਹਾਅ, ਅਗਲੇ 48 ਘੰਟੇ ਬਹੁਤ ਭਾਰੀ, Ghaggar ਤੋਂ LIVE

ਸਰਸਾ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ਦੇ ਪੰਜਾਬ, ਹਿਮਾਚਲ ਪ੍ਰਦੇਸ਼, ਉਤਰਾਖੰਡ ’ਚ ਮੀਂਹ ਤੇ ਹੜ੍ਹਾਂ ਕਾਰਨ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਮੰਗਲਵਾਰ ਨੂੰ ਹਰਿਆਣਾ ਤੇ ਪੰਜਾਬ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਪੰਜਾਬ ’ਚ ਸਤਲੁਜ ਤੇ ਹਰਿਆਣਾ ਵਿੱਚ ਯਮੁਨਾ ਅਤੇ ਮਾਰਕੰਡਾ ਨਦੀਆਂ ਭਰ ਗਈਆਂ, ਜਿਸ ਨਾਲ ਲੋਕਾਂ ਦੀ ਚਿੰਤਾ ਪਹਿਲਾਂ ਨਾਲੋਂ ਵੱਧ ਗਈ ਹੈ। ਦੂਜੇ ਪਾਸੇ, ਭਾਰਤ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਹਰਿਆਣਾ ਤੇ ਪੰਜਾਬ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ’ਚ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਉੱਤਰੀ ਭਾਰਤ ’ਚ ਫਿਲਹਾਲ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਸਰਸਾ, ਰਾਣੀਆ, ਬਾਨੀ, ਓਟੂ ਹੈੱਡ, ਸੰਤਨਗਰ ਆਦਿ ਪਿੰਡਾਂ ’ਚ ਖ਼ਤਰਾ ਬਣਿਆ ਹੋਇਆ ਹੈ। ਘੱਗਰ ਨਦੀ ਰਤੀਆ, ਫਤਿਹਾਬਾਦ ’ਚ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਤੋਂ ਵਹਿ ਰਹੀ ਹੈ।

ਇਹ ਖਬਰ ਵੀ ਪੜ੍ਹੋ : Holiday Punjab: ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ ਤੇ ਕਾਲਜ਼, ਪੜ੍ਹੋ ਪੂਰੀ ਰਿਪੋਰਟ

ਲਗਾਤਾਰ ਹੋ ਰਹੀ ਬਾਰਿਸ਼ ਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਘੱਗਰ ਨਦੀ ਤੇ ਸੁਖਨਾ ਝੀਲ ’ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਐਸਏਐਸ ਨਗਰ (ਮੁਹਾਲੀ) ਨੇ ਇਲਾਕਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਦਰਿਆ ਤੇ ਨਾਲਿਆਂ ਦੇ ਕੰਢੇ ਰਹਿਣ ਵਾਲੇ ਲੋਕ ਖਾਸ ਤੌਰ ’ਤੇ ਚੌਕਸ ਰਹਿਣ ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। Punjab Flood News

ਜ਼ਿਲ੍ਹਾ ਪ੍ਰਸ਼ਾਸਨ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਤੇ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ ਤੇ ਸਥਿਤੀ ’ਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ, ਸਗੋਂ ਪੂਰੀ ਚੌਕਸੀ ਰੱਖਣ। ਬੇਲੋੜੇ ਦਰਿਆ ਤੇ ਨਾਲਿਆਂ ਦੇ ਨੇੜੇ ਨਾ ਜਾਣ ਤੇ ਬੱਚਿਆਂ ਤੇ ਬਜ਼ੁਰਗਾਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਣ।

ਵੋਖੋ ਲਾਈਵ ਵੀਡੀਓ