Flood in Fazilka: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। 27 ਅਗਸਤ ਤੋਂ ਪਾਣੀ ਦੀ ਪੱਧਰ ਵੱਧਣ ਕਾਰਨ ਅਨੇਕ ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ। ਇਸ ਮੁਸ਼ਕਲ ਘੜੀ ਵਿੱਚ ਫਾਜ਼ਿਲਕਾ ਵਿੱਚ ਤੈਨਾਤ ਭਾਰਤੀ ਫੌਜ ਦੀਆਂ ਟੁਕੜੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮ ਹਨ। ਹੁਣ ਤੱਕ 2200 ਤੋਂ ਵੱਧ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ।
ਫੌਜ ਦੀਆਂ ਮੈਡੀਕਲ ਟੀਮਾਂ ਜ਼ਖ਼ਮੀਆਂ ਦਾ ਇਲਾਜ ਕਰ ਰਹੀਆਂ ਹਨ ਅਤੇ ਪੀਣ ਵਾਲਾ ਪਾਣੀ, ਖਾਣ-ਪੀਣ ਦੀ ਸਮੱਗਰੀ ਅਤੇ ਦਵਾਈਆਂ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ ਜਾ ਰਹੀਆਂ ਹਨ। ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਰਾਮ ਸਿੰਘ ਭੈਣੀ, ਤੇਜਾ ਰੂਹੇਲਾ, ਦੋਨਾ ਨਾਨਕਾ, ਗੱਟੀ ਨੰਬਰ 1, ਮਹਾਤਮਾ ਨਗਰ, ਗੁਲਾਬਾ ਭੈਣੀ, ਚੱਕ ਰੂਹੇਲਾ, ਰੇਤੇਵਾਲੀ ਭੈਣੀ ਅਤੇ ਝੰਗੜ ਭੈਣੀ ਸਮੇਤ ਕਈ ਛੋਟੇ ਪਿੰਡ ਸ਼ਾਮਲ ਹਨ। Flood in Fazilka
Read Also : ਹੁਸ਼ਿਆਰਪੁਰ ਜ਼ਿਲ੍ਹੇ ’ਚ ਵੀ ਹੜ੍ਹ ਪੀੜਤਾਂ ਲਈ ਡੇਰਾ ਸ਼ਰਧਾਲੂਆਂ ਨੇ ਸੰਭਾਲੀ ਕਮਾਨ
ਫੌਜ ਦੀ ਮੌਜੂਦਗੀ ਨਾਲ ਲੋਕਾਂ ਦੇ ਮਨਾਂ ਵਿੱਚ ਆਸ ਅਤੇ ਭਰੋਸਾ ਜਗਿਆ ਹੈ ਅਤੇ ਪਿੰਡਵਾਸੀ ਫੌਜ ਦੇ ਧੰਨਵਾਦੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਸਭ ਤੋਂ ਵੱਡੀ ਪ੍ਰਾਥਮਿਕਤਾ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਫਸੇ ਹੋਏ ਲੋਕਾਂ ਨੂੰ ਤੁਰੰਤ ਸਹਾਇਤਾ ਪਹੁੰਚਾਉਣ ਦੀ ਹੈ। ਇਸ ਕਾਰਜ ਲਈ ਫੌਜ, ਸਥਾਨਕ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ਼. ਮਿਲਜੁਲ ਕੇ ਕੰਮ ਕਰ ਰਹੇ ਹਨ।
ਫਾਜ਼ਿਲਕਾ ਵਿੱਚ ਤੈਨਾਤ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਭਾਰਤੀ ਫੌਜ ਦੇਸ਼ ਦੇ ਨਾਗਰਿਕਾਂ ਦੇ ਕਲਿਆਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵੱਧਦੇ ਪਾਣੀ ਅਤੇ ਗੰਭੀਰ ਹਾਲਾਤ ਦੇ ਬਾਵਜੂਦ ਜਵਾਨ ਜ਼ਮੀਨ ’ਤੇ ਡਟੇ ਹੋਏ ਹਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ।