Bhagwant Mann Health: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਸਬੰਧੀ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਉਨ੍ਹਾਂ ਦੀ ਨਬਜ਼ ਦਰ ’ਚ ਸੁਧਾਰ ਹੋ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸੰਜੀਵ ਅਰੋੜਾ ਉਨ੍ਹਾਂ ਨੂੰ ਮਿਲਣ ਪਹੁੰਚੇ ਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੀ ਮਾਂ ਵੀ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੀ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਕੱਲ੍ਹ ਸ਼ਾਮ ਉਨ੍ਹਾਂ ਦੀ ਨਬਜ਼ ਦਰ ਡਿੱਗਣ ਕਾਰਨ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। Bhagwant Mann Health
ਇਹ ਖਬਰ ਵੀ ਪੜ੍ਹੋ : ਹੜ੍ਹ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ!, AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ
ਪਰ ਹੁਣ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ ਤੇ ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਇੱਕ-ਦੋ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਪੰਜਾਬ ’ਚ ਆਏ ਹੜ੍ਹਾਂ ਬਾਰੇ ਵੀ ਗੱਲ ਕੀਤੀ। ਧਿਆਨ ਦੇਣ ਯੋਗ ਹੈ ਕਿ ਮੁੱਖ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਬੁਖਾਰ, ਇਨਫੈਕਸ਼ਨ ਤੇ ਦਿਲ ਦੀ ਧੜਕਣ ਸੰਬੰਧੀ ਸ਼ਿਕਾਇਤਾਂ ਵੀ ਆਈਆਂ। ਹੁਣ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਸਥਿਤੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ।