School News: ਸਹੌਲੀ ਪਿੰਡ ਦੀ ਪੰਚਾਇਤ ਵੱਲੋਂ ਪ੍ਰਾਇਮਰੀ ਸਕੂਲ ਨੂੰ ਦਿੱਤੇ ਦੋ ਏਸੀ 

School News
School News: ਸਹੌਲੀ ਪਿੰਡ ਦੀ ਪੰਚਾਇਤ ਵੱਲੋਂ ਪ੍ਰਾਇਮਰੀ ਸਕੂਲ ਨੂੰ ਦਿੱਤੇ ਦੋ ਏਸੀ 

School News: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਬਲਾਕ ਭਾਦਸੋਂ-2 ਦੇ ਅਧਿਆਪਕਾਂ ਦੀ ਮਿਹਨਤ ਅਤੇ ਐਸਐਮਸੀ ਕਮੇਟੀ ਦੇ ਯਤਨਾਂ ਸਦਕਾ ਪਿੰਡ ਦੀ ਪੰਚਾਇਤ ਨੇ ਵਿਦਿਆਰਥੀਆਂ ਲਈ ਸਕੂਲ ਨੂੰ ਦੋ AC ਦਿੱਤੇ। ਜਿਸ ਦੇ ਸਬੰਧ ਵਿੱਚ ਅੱਜ ਬਲਾਕ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ, ਸਕੂਲ ਅਧਿਆਪਕ ਬੇਅੰਤ ਸਿੰਘ ਸਤਵੀਰ ਸਿੰਘ ਅਤੇ ਰਛਪਾਲ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਅਤੇ ਐਸਐਮਸੀ ਕਮੇਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਨ ਲਈ ਸਮਾਗਮ ਕੀਤਾ।

ਇਹ ਵੀ ਪੜ੍ਹੋ: Asia Cup 2025: ਭਲਕੇ ਤੋਂ ਹੋਵੇਗੀ ਏਸ਼ੀਆ ਕੱਪ ਦੀ ਸ਼ੁਰੂਆਤ, ਜਾਣੋ ਕਦੋਂ, ਕਿੱਥੇ ਤੇ ਕਿਵੇਂ ਵੇਖ ਸਕੋਂਗੇ ਮੈਚ?

School News
School News: ਸਹੌਲੀ ਪਿੰਡ ਦੀ ਪੰਚਾਇਤ ਵੱਲੋਂ ਪ੍ਰਾਇਮਰੀ ਸਕੂਲ ਨੂੰ ਦਿੱਤੇ ਦੋ ਏਸੀ 

ਜਗਜੀਤ ਸਿੰਘ ਨੌਹਰਾ ਤੇ ਸਕੂਲ ਅਧਿਆਪਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੰਚਾਇਤ ਦਾ ਸਕੂਲ ਦੇ ਵਿਦਿਆਰਥੀਆਂ ਲਈ ਬਹੁਤ ਵੱਡਾ ਅਤੇ ਸ਼ਲਾਂਘਾਯੋਗ ਉਪਰਾਲਾ ਹੈ, ਹੁਣ ਸਰਕਾਰੀ ਸਕੂਲ ਵੀ ਹਰ ਤਰ੍ਹਾਂ ਦੀ ਸਹੂਲਤ ਦੇ ਨਾਲ਼ ਪੂਰੀ ਤਰ੍ਹਾਂ ਲੈਸ ਹਨ। ਇਸ ਮੌਕੇ ਸਹੌਲੀ ਪਿੰਡ ਦੇ ਸਰਪੰਚ ਬੇਅੰਤ ਕੌਰ, ਨੰਬਰਦਾਰ ਗੁਰਦੀਪ ਸਿੰਘ, ਪੰਚਾਇਤ ਮੈਂਬਰ ਬੇਅੰਤ ਸਿੱਧੂ, ਅਮਨਦੀਪ ਕੌਰ, ਅੱਛਰਜੀਤ ਸਿੰਘ ਸੁਖਵਿੰਦਰ ਕੌਰ, ਜਗਦੀਪ ਰਾਮ ਸਕੂਲ ਐਸਐਮਸੀ ਕਮੇਟੀ ਦੇ ਚੇਅਰਮੈਨ ਭਗਵੰਤ ਸਿੰਘ, ਜਗਤਾਰ ਸਿੰਘ ਜੱਗੀ, ਸੀਐਚਟੀ ਰਮਨਜੀਤ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ। School News