Heroin Seizure: ਪੁਲਿਸ ਵੱਲੋਂ ਪਤੀ-ਪਤਨੀ 272 ਗ੍ਰਾਮ ਹੈਰੋਇਨ ਸਮੇਤ ਕੀਤੇ ਕਾਬੂ

Heroin Seizure
Heroin Seizure: ਪੁਲਿਸ ਵੱਲੋਂ ਪਤੀ-ਪਤਨੀ 272 ਗ੍ਰਾਮ ਹੈਰੋਇਨ ਸਮੇਤ ਕੀਤੇ ਕਾਬੂ

ਪਤਨੀ-ਪਤੀ ਵੱਲੋਂ ਹੈਰੋਇਨ ਨੂੰ ਰੇਲ ਰਾਹੀਂ ਹਰਿਆਣਾ ਲਿਜਾ ਕੇ ਕੀਤਾ ਜਾਣਾ ਸੀ ਸਪਲਾਈ

Heroin Seizure: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸਦੇ ਤਹਿਤ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਅਰੁਣ ਮੁੰਡਨ ਡੀ.ਐਸ.ਪੀ (ਇੰਨਵੈਸਟਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਹੋਰ ਕਾਰਵਾਈ ਕਰਦੇ ਹੋਏ ਸੀ.ਆਈ.ਏ ਫ਼ਰੀਦਕੋਟ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਪਤੀ-ਪਤਨੀ ਨੂੰ 272 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Kulgam Encounter: ਜੰਮੂ-ਕਸ਼ਮੀਰ -ਕੁਲਗਾਮ ਦੇ ਜੰਗਲ ’ਚ ਮੁਕਾਬਲਾ, ਇੱਕ ਅੱਤਵਾਦੀ ਢੇਰ

ਗ੍ਰਿਫਤਾਰ ਕੀਤੇ ਪਤੀ-ਪਤਨੀ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਬਿੰਦਰ ਅਤੇ ਉਸਦੀ ਪਤਨੀ ਸਰਬਜੀਤ ਕੌਰ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਰੋਹੜ ਨਾਲ ਸਬੰਧਿਤ ਹਨ। ਕਾਰਵਾਈ ਦੇ ਵੇਰਵਿਆਂ ਮੁਤਾਬਿਕ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੈਸ਼ਨਲ ਹਾਈਵੇਅ-54 ਤੋਂ ਲਿੰਕ ਰੋਡ ’ਤੇ ਪਿੰਡ ਸੰਧਵਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਸੂਏ ਦੇ ਪੁੱਲ ’ਤੇ ਪੁੱਜੀ ਤਾਂ ਬਲਵਿੰਦਰ ਸਿੰਘ ਅਤੇ ਉਸਦੀ ਪਤਨੀ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਸੂਏ ਦੀ ਪਟੜੀ ’ਤੇ ਚੱਲ ਪਏ, ਜਿਸ ’ਤੇ ਪੁਲਿਸ ਪਾਰਟੀ ਵੱਲੋ ਸ਼ੱਕ ਦੀ ਆਧਾਰ ’ਤੇ ਦੋਵਾਂ ਨੂੰ ਰੋਕਿਆ ਗਿਆ।

ਜਿਨ੍ਹਾਂ ਦੀ ਚੈਂਕਿੰਗ ਲਈ ਸ਼੍ਰੀ ਅਰੁਣ ਮੁੰਡਨ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਮੌਕਾ ’ਤੇ ਪੁੱਜੇ। ਜਿਸ ਉਪਰੰਤ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀਆਂ ਹਦਾਇਤਾਂ ਮੁਤਾਬਿਕ ਜਦੋਂ ਇਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਬਲਵਿੰਦਰ ਸਿੰਘ ਅਤੇ ਸਰਬਜੀਤ ਕੌਰ ਦੇ ਕਬਜ਼ੇ ਵਿੱਚੋ 272 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 164 ਅ/ਧ 21(ਸੀ)/61/85 ਐਨ.ਡੀ.ਪੀ.ਐਸ ਐਕਟ ਦਰਜ ਕਰਕੇ ਉਕਤਾਨ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁਲਜ਼ਮਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਉਨ੍ਹਾਂ ਨੂੰ ਸਰਹੱਦੀ ਇਲਾਕੇ ਫਿਰੋਜ਼ਪੁਰ ਨਾਲ ਸਬੰਧਿਤ ਇਕ ਵਿਅਕਤੀ ਵੱਲੋਂ ਸਪਲਾਈ ਕੀਤੀ ਗਈ ਸੀ। ਮੁਲਜ਼ਮਾਂ ਦਾ ਮਨਸੂਬਾ ਇਸ ਨੂੰ ਰੇਲ ਰਾਹੀਂ ਹਰਿਆਣਾ ਪਹੁੰਚਾ ਕੇ ਅੱਗੇ ਸਪਲਾਈ ਕਰਨ ਦਾ ਸੀ। ਇਸ ਸਬੰਧ ਵਿੱਚ ਪੁਲਿਸ ਪਾਰਟੀ ਵੱਲੋਂ ਸਬੰਧਤ ਵਿਅਕਤੀਆਂ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰ ਦਿੱਤਾ ਹੈ, ਜਿਹਨਾਂ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫ਼ਰੀਦਕੋਟ ਪੁਲਿਸ ਵੱਲੋਂ ਦੋਵਾਂ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। Heroin Seizure