Punjab Flood Relief: ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ

Punjab Flood Relief
Punjab Flood Relief: ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ

50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ, ਮੰਤਰੀ ਬੈਂਸ ਖੁਦ ਉਤਰੇ ਪਿੰਡਾਂ ਵਿੱਚ

Punjab Flood Relief: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ ‘ਆਪ੍ਰੇਸ਼ਨ ਰਾਹਤ’ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਸਮਰਪਿਤ ਕਰਦੇ ਹੋਏ 50 ਘਰਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ। ਭਾਵੇਂ ਭਾਖੜਾ ਡੈਮ ਤੇ ਹਿਮਾਚਲ ਤੋਂ ਆਉਣ ਵਾਲਾ ਪਾਣੀ ਹੁਣ ਘੱਟ ਹੋ ਗਿਆ ਹੈ, ਪਰ ਆਨੰਦਪੁਰ ਸਾਹਿਬ ਹਲਕੇ ਤੇ ਨੰਗਲ ਦੇ ਕਈ ਪਿੰਡ ਅਜੇ ਵੀ ਹੜ੍ਹ ਦੀ ਮਾਰ ਝੱਲ ਰਹੇ ਹਨ। ਘਰ, ਖੇਤ ਤੇ ਸੜਕਾਂ ਤਬਾਹੀ ਦਾ ਨਜ਼ਾਰਾ ਪੇਸ਼ ਕਰ ਰਹੀਆਂ ਹਨ।

ਇਹ ਖਬਰ ਵੀ ਪੜ੍ਹੋ : Vice President Election: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, PM ਮੋਦੀ ਨੇ ਪਾਈ ਪਹਿਲੀ ਵੋਟ

ਐਸੇ ਹਾਲਾਤਾਂ ਨੂੰ ਵੇਖਦਿਆਂ ਮੰਤਰੀ ਬੈਂਸ ਤੇ ਉਨ੍ਹਾਂ ਦੀ ਟੀਮ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਪੀੜਤ ਪਰਿਵਾਰਾਂ ਤੱਕ ਸਿੱਧੀ ਮਦਦ ਪਹੁੰਚ ਸਕੇ। ਮੰਤਰੀ ਬੈਂਸ ਨੇ ਸਿਰਫ਼ ਯੋਜਨਾਵਾਂ ਦਾ ਐਲਾਨ ਨਹੀਂ ਕੀਤਾ, ਸਗੋਂ ਖੁਦ ਸਰਕਾਰੀ ਸਕੂਲਾਂ ’ਚ ਸਫਾਈ ਮੁਹਿੰਮ ’ਚ ਹਿੱਸਾ ਲਿਆ। ਸਥਾਨਕ ਸਰਪੰਚ ਤੇ ਨੌਜਵਾਨ ਵੀ ਇਸ ਕੰਮ ’ਚ ਉਨ੍ਹਾਂ ਦੇ ਨਾਲ ਰਹੇ। ਮੰਤਰੀ ਨੇ ਕਿਹਾ, ‘ਲੋਕਾਂ ਦੇ ਸਹਿਯੋਗ ਤੇ ਵਾਹਿਗੁਰੂ ਦੀ ਮਿਹਰ ਨਾਲ ਹਰ ਮੁਸ਼ਕਲ ਦਾ ਹੱਲ ਨਿਕਲ ਸਕਦਾ ਹੈ।”ਆਪ੍ਰੇਸ਼ਨ ਰਾਹਤ ਦੇ ਤਹਿਤ ਪਾਣੀ ਨਾਲ ਭਰੇ ਇਲਾਕਿਆਂ ’ਚ ਡੀਡੀਟੀ ਦਾ ਛਿੜਕਾਅ, ਫੋਗਿੰਗ, ਮੈਡੀਕਲ ਟੀਮਾਂ ਅਤੇ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਤਾਂ ਜੋ ਹੜ੍ਹ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਤੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਸਕੇ। ਹੜ੍ਹ ਕਾਰਨ ਮੱਕੀ ਤੇ ਧਾਨ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਇਸ ਕਰਕੇ ਅਗਲੇ 10 ਦਿਨਾਂ ਲਈ ਸਾਰਾ ਫ਼ੀਲਡ ਸਟਾਫ਼, ਪਟਵਾਰੀ, ਕਨੂੰਗੋ, ਤਹਿਸੀਲਦਾਰ, ਐਸਡੀਐਮ ਤੇ ਸਰਪੰਚ ਪਿੰਡਾਂ ਵਿੱਚ ਹੀ ਮੌਜੂਦ ਰਹੇਗਾ ਤਾਂ ਜੋ ਕਿਸਾਨਾਂ ਅਤੇ ਪੀੜਤ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਮੁਆਵਜ਼ਾ ਸਿੱਧਾ ਪਹੁੰਚਾਇਆ ਜਾ ਸਕੇ। ਜਿਨ੍ਹਾਂ ਲੋਕਾਂ ਨੇ ਹੜ੍ਹ ਵਿੱਚ ਆਪਣੇ ਪਸ਼ੂ ਗੁਆਏ ਹਨ। Punjab Flood Relief

ਉਹਨਾਂ ਨੂੰ ਵੀ ਖ਼ਾਸ ਮਦਦ ਦਿੱਤੀ ਜਾਵੇਗੀ। ਮੰਤਰੀ ਬੈਂਸ ਨੇ ਕਿਹਾ ਕਿ ਗਰੀਬ ਤੇ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਦੀ ਬਹਾਲੀ ਲਈ 3–4 ਦਿਨਾਂ ’ਚ ਪੂਰਾ ਡਾਟਾ ਤਿਆਰ ਕਰ ਲਿਆ ਜਾਵੇਗਾ ਤੇ ਉਸੇ ਅਧਾਰ ’ਤੇ ਤੁਰੰਤ ਮਦਦ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ‘ਆਪ੍ਰੇਸ਼ਨ ਰਾਹਤ ਅਗਲੇ 8–10 ਦਿਨਾਂ ’ਚ ਵੱਡੇ ਪੱਧਰ ’ਤੇ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਆਫ਼ਤ ਤੋਂ ਜਲਦੀ ਰਾਹਤ ਮਿਲ ਸਕੇ।” ‘ਆਪ੍ਰੇਸ਼ਨ ਰਾਹਤ’ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਤਰੀ ਹਰਜੋਤ ਬੈਂਸ ਨੇ ਆਪਣੀ ਲੋਕਸੇਵਾ ਦੀ ਅਸਲ ਮਿਸਾਲ ਪੇਸ਼ ਕੀਤੀ। ਉਨ੍ਹਾਂ ਨੇ ਆਪਣੇ ਦੋ ਨਿੱਜੀ ਨਿਵਾਸ ਗੰਭੀਰਪੁਰ ਵਾਲਾ ਘਰ ਤੇ ਨੰਗਲ ਵਿਖੇ ਸੇਵਾ ਸਦਨ ਪੂਰੀ ਤਰ੍ਹਾਂ ਹੜ੍ਹ ਪੀੜਤ ਪਰਿਵਾਰਾਂ ਲਈ ਖੋਲ੍ਹ ਦਿੱਤੇ। ਇਨ੍ਹਾਂ ਥਾਵਾਂ ’ਤੇ ਪ੍ਰਭਾਵਿਤ ਲੋਕਾਂ ਨੂੰ 24 ਘੰਟੇ ਖਾਣ-ਪੀਣ, ਰਹਿਣ-ਸਹਿਣ ਤੇ ਇਲਾਜ ਦੀ ਸੁਵਿਧਾ ਮਿਲਦੀ ਰਹੀ।

ਮੰਤਰੀ ਬੈਂਸ ਨੇ ਇਸ ਮੌਕੇ ’ਤੇ ਕਿਹਾ ਸੀ, ‘ਮੈਂ ਜੋ ਕੁਝ ਵੀ ਹਾਂ, ਉਹ ਲੋਕਾਂ ਦੀ ਬਦੌਲਤ ਹਾਂ। ਇਸ ਵੱਡੀ ਆਫ਼ਤ ਦੇ ਸਮੇਂ ਮੇਰੇ ਘਰਾਂ ਦੇ ਦਰਵਾਜ਼ੇ ਹਰੇਕ ਪੀੜਤ ਪਰਿਵਾਰ ਲਈ 24ਗ7 ਖੁੱਲ੍ਹੇ ਰਹੇ।”ਇਹ ਪਹਲ ਸਿਰਫ਼ ਇਕ ਮੰਤਰੀ ਦਾ ਨਿੱਜੀ ਯੋਗਦਾਨ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਲੋਕਾਂ ਪ੍ਰਤੀ ਸਮਰਪਣ ਦਾ ਜੀਵੰਤ ਉਦਾਹਰਣ ਹੈ। ਆਪ੍ਰੇਸ਼ਨ ਰਾਹਤ ਆਨੰਦਪੁਰ ਸਾਹਿਬ ਹਲਕੇ ’ਚ ਨਵੀਂ ਉਮੀਦ ਅਤੇ ਨਵੀਂ ਸ਼ੁਰੂਆਤ ਦੀ ਮਿਸਾਲ ਬਣ ਰਿਹਾ ਹੈ। Punjab Flood Relief