Sirsa News: ਸ਼ਾਹ ਸਤਿਨਾਮ ਜੀ ਪੁਰਾ ਤੋਂ ਪ੍ਰੇਰਨਾ ਲੈ ਕੇ ਆਪਣੇ ਪਿੰਡਾਂ ਨੂੰ ਬਣਾਓ ਸਾਫ਼-ਸੁਥਰਾ ਤੇ ਸੁੰਦਰ : ਅਧਿਕਾਰੀ
- ਜ਼ਿਲ੍ਹਾ ਪ੍ਰੀਸ਼ਦ ਦੇ ਸੀਈਓ ਨੇ ਦਿੱਤਾ ਪ੍ਰਸ਼ੰਸਾ ਪੱਤਰ | Sirsa News
Sirsa News: ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਸਮਾਜ ਸੁਧਾਰਕ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਪਿੰਡ ਸ਼ਾਹ ਸਤਿਨਾਮ ਜੀ ਪੁਰਾ ਦੇਸ਼ ਦੇ ਹੋਰ ਪਿੰਡਾਂ ਲਈ ਸਫ਼ਾਈ ਦੇ ਮਾਮਲੇ ਵਿੱਚ ਮਿਸਾਲ ਹੈ। ਇਸ ਕਾਰਨ ਸਰਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸ਼ਾਹ ਸਤਿਨਾਮ ਜੀ ਪੁਰਾ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ। ਪੰਚਾਇਤ ਮੈਂਬਰਾਂ ਨੇ ਇਹ ਪ੍ਰਸ਼ੰਸਾ ਪੱਤਰ ਪੂਜਨੀਕ ਗੁਰੂ ਜੀ ਨੂੰ ਸਮਰਪਿਤ ਕੀਤਾ ਹੈ।
ਸਰਸਾ ਦੇ ਪੰਚਾਇਤ ਭਵਨ ਵਿੱਚ ਸਵੱਛਤਾ ਸੇਵਾ ਪੰਦਰਵਾੜੇ ਦੀਆਂ ਤਿਆਰੀਆਂ ਸਬੰਧੀ ਬੁੱਧਵਾਰ ਨੂੰ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸੁਭਾਸ਼ ਚੰਦਰ ਨੇ ਸ਼ਾਹ ਸਤਿਨਾਮ ਜੀ ਪੁਰਾ ਦੀ ਗ੍ਰਾਮ ਪੰਚਾਇਤ ਨੂੰ ਸਫ਼ਾਈ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਪਿੰਡ ਸ਼ਾਹ ਸਤਿਨਾਮ ਜੀ ਪੁਰਾ ਦੇ ਸਰਪੰਚ ਚਰਨਜੀਤ ਇੰਸਾਂ ਅਤੇ ਹੋਰ ਮੈਂਬਰਾਂ ਨੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸੁਖਵਿੰਦਰ ਸਿੰਘ ਵੀ ਮੌਜ਼ੂਦ ਸਨ।
Sirsa News
ਮੁੱਖ ਕਾਰਜਕਾਰੀ ਅਧਿਕਾਰੀ ਨੇ ਪਿੰਡ ਸ਼ਾਹ ਸਤਿਨਾਮ ਜੀ ਪੁਰਾ ਨੂੰ ਸਫ਼ਾਈ ਲਈ ਵਿਸ਼ੇਸ਼ ਸਨਮਾਨ ਦਿੰਦੇ ਹੋਏ ਕਿਹਾ ਕਿ ਪਿੰਡਾਂ ਦੇ ਲੋਕ ਨੁਮਾਇੰਦਿਆਂ ਨੂੰ ਇਸ ਪਿੰਡ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਆਪਣੇ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਹੁਣ ਪਿੰਡ ਗੰਦਗੀ ਮੁਕਤ ਹੋਣੇ ਸ਼ੁਰੂ ਹੋ ਗਏ ਹਨ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
Read Also : ਦੇਸ਼ ’ਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਸੂਬਾ ਬਣਿਆ ਪੰਜਾਬ
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਸਵੱਛਤਾ ਸੇਵਾ ਪੰਦਰਵਾੜਾ ਮਨਾਵੇਗੀ, ਜਿਸ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦੇ ਨਾਲ-ਨਾਲ ਕਈ ਗਤੀਵਿਧੀਆਂ ਕੀਤੀਆਂ ਜਾਣਗੀਆਂ। ਸਵੱਛਤਾ ਸੇਵਾ ਪੰਦਰਵਾੜਾ ਦੌਰਾਨ ਸਿਰਫ਼ ਸਫ਼ਾਈ ਹੀ ਨਹੀਂ ਸਗੋਂ ਲੋਕ ਜਾਗਰੂਕਤਾ ਪ੍ਰੋਗਰਾਮ ਵੀ ਰੱਖੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਮੁਹਿੰਮ ਦੌਰਾਨ ਪਿੰਡ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਯਤਨ ਕੀਤੇ ਜਾਣੇ ਚਾਹੀਦੇ ਹਨ।
ਪੂਜਨੀਕ ਗੁਰੂ ਜੀ ਦੇ ਪਵਿੱਤਰ ਮਾਰਗਦਰਸ਼ਨ ਅਤੇ ਅਸ਼ੀਰਵਾਦ ਨਾਲ ਹੀ ਸੰਭਵ ਹੋਇਆ : ਸਰਪੰਚ ਚਰਨਜੀਤ ਇੰਸਾਂ
ਸਫਾਈ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ’ਤੇ ਪਿੰਡ ਸ਼ਾਹ ਸਤਿਨਾਮ ਜੀ ਪੁਰਾ ਦੇ ਸਰਪੰਚ ਚਰਨਜੀਤ ਸਿੰਘ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਾਰਗਦਰਸ਼ਨ ਅਤੇ ਅਸ਼ੀਰਵਾਦ ਨਾਲ ਹੀ ਇੱਕ ਸਾਫ਼ ਅਤੇ ਸੁੰਦਰ ਪਿੰਡ ਦੀ ਕਲਪਨਾ ਨੂੰ ਅਸਲ ਰੂਪ ਦਿੱਤਾ ਗਿਆ ਹੈ। ਪਿੰਡ ਵਿੱਚ ਰਹਿਣ ਵਾਲੇ ਸਾਰੇ ਬਾਸ਼ਿੰਦੇ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹਨ। ਪਿੰਡ ਦੀ ਨਿਯਮਿਤ ਤੌਰ ’ਤੇ ਸਫ਼ਾਈ ਕੀਤੀ ਜਾਂਦੀ ਹੈ ਅਤੇ ਕੋਈ ਵੀ ਖੁੱਲ੍ਹੇ ਵਿੱਚ ਕੂੜਾ ਨਹੀਂ ਸੁੱਟਦਾ। ਸਫ਼ਾਈ ਦੇ ਨਾਲ-ਨਾਲ ਪੂਰੇ ਪਿੰਡ ਵਿੱਚ ਹਰਿਆਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।