ਨਾਮਜ਼ਦਗੀਆਂ ਨੂੰ ਲੈ ਕੇ ਮੱਲਾਂਵਾਲਾ ‘ਚ ਅਕਾਲੀ-ਕਾਂਗਰਸੀਆਂ ਵਿਚਕਾਰ ਪਥਰਾਅ ਤੇ ਫਾਇਰਿੰਗ | Municipal Elections
- ਘਟਨਾ ਕਾਰਨ ਇਲਾਕੇ ‘ਚ ਬਣਿਆ ਤਣਾਅਪੂਰਨ ਮਾਹੌਲ | Municipal Elections
ਫਿਰੋਜ਼ਪੁਰ (ਸਤਪਾਲ ਥਿੰਦ)। ਸੂਬੇ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ ਬੁੱਧਵਾਰ ਦੀ ਦੁਪਹਿਰ ਨੂੰ ਜ਼ਿਲ੍ਹਾਂ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ‘ਚ ਨਾਮਜ਼ਦਗੀ ਪੱਤਰ ਨੂੰ ਲੈ ਕੇ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਫਾਇਰਿੰਗ ਅਤੇ ਪਥਰਾਅ ਹੋਇਆ ਇਸ ਝੜਪ ਕਾਰਨ ਅਕਾਲੀਆਂ ਆਗੂਆਂ ਦੀਆਂ ਗੱਡੀਆਂ ਦੀ ਭੁੰਨਤੋੜ ਹੋਈ ਅਤੇ ਗੱਡੀਆਂ ਨੂੰ ਗੋਲੀਆਂ ਵੀ ਲੱਗੀਆਂ ਪਰ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਕਾਰਨ ਮੱਲਾਂਵਾਲਾ ਦੀ ਸਥਿਤੀ ਤਣਾਅਪੂਰਨ ਬਣ ਗਈ ਅਤੇ ਪਲਾਂ ‘ਚ ਹੀ ਮੁੱਲਾਂਵਾਲਾ ਪੁਲਿਸ ਛਾਉਣੀ ‘ਚ ਬਦਲ ਗਿਆ।
ਅਕਾਲੀ ਆਗੂਆਂ ਦੇ ਦੱਸਣ ਅਨੁਸਾਰ 6 ਦਸੰਬਰ ਨਾਮਜ਼ਦਗੀ ਪੱਤਰ ਦਰਜ ਕਰਨ ਦੀ ਆਖ਼ਰੀ ਤਾਰੀਖ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਅਧਿਕਾਰੀਆਂ ਵੱਲੋਂ ਐਨ.ਓ.ਸੀ. ਦਸਤਾਵੇਜ਼ ਜਾਰੀ ਨਹੀਂ ਕੀਤੇ ਜਾ ਰਹੇ ਸਨ, ਜਿਸ ਕਾਰਨ ਜ਼ਿਲ੍ਹਾਂ ਫਿਰੋਜ਼ਪੁਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜ਼ਿਲ੍ਹਾਂ ਪ੍ਰਧਾਨ ਅਵਤਾਰ ਸਿੰਘ ਮਿੰਨਾ , ਸਾਬਕਾ ਵਿਧਾਇਕ ਜ਼ੀਰਾ ਹਰੀ ਸਿੰਘ ਜ਼ੀਰਾ, ਸਾਬਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਇਸ ਸਬੰਧੀ ਅਬਜ਼ਰਵਰ ਨੂੰ ਮਿਲਣ ਲਈ ਜਾ ਰਹੇ ਸਨ। (Municipal Elections)
ਤਾਂ ਮੱਲਾਂਵਾਲਾ ਸਥਿਤ ਪੈਟਰੋਲ ਪੰਪ ਸਾਹਮਣੇ ਕਾਂਗਰਸੀ ਵਰਕਰਾਂ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਗੱਡੀ ਨੂੰ ਘੇਰ ਕੇ ਉਹਨਾਂ ਉੱਪਰ ਪਥਰਾਅ ਸ਼ੁਰੂ ਕਰ ਦਿੱਤਾ, ਜਿਸਦੇ ਬਾਅਦ ਫਾਇਰਿੰਗ ਵੀ ਕੀਤੀ ਗਈ। ਅਕਾਲੀ ਆਗੂਆਂ ਦੇ ਕਹਿਣ ਅਨੁਸਾਰ ਆਪਣੇ ਬਚਾਅ ਲਈ ਉਹਨਾਂ ਵੱਲੋਂ ਵੀ ਜਵਾਬੀ ਫਾਇਰਿੰਗ ਕਰਨੀ ਪਈ, ਜਿਸ ਨਾਲ ਇਲਾਕੇ ‘ਚ ਤਣਾਅਪੂਰਨ ਮਾਹੌਲ ਬਣ ਗਿਆ। ਇਸ ਦੌਰਾਨ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ ਇਸ ਦੌਰਾਨ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ, ਡੀ. ਸੀ. ਫਿਰੋਜ਼ਪੁਰ ਰਾਮਵੀਰ, ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਵੱਲੋਂ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਕੀਤਾ ਗਿਆ।
ਪ੍ਰਸ਼ਾਸ਼ਨ ਦੀ ਮਿਲੀਭੁਗਤ ਨਾਲ ਹੋਇਆ ਹਮਲਾ : ਅਕਾਲੀ ਆਗੂ
ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾਂ ਪ੍ਰਧਾਨ ਅਵਤਾਰ ਸਿੰਘ ਮਿੰਨਾ , ਸਾਬਕਾ ਵਿਧਾਇਕ ਹਰੀ ਸਿੰਘ ਜ਼ੀਰਾ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਇਹ ਹਮਲਾ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੋਇਆ ਹੈ ।
ਇਸ ਮੌਕੇ ਅਕਾਲੀ ਆਗੂ ਨੇ ਦੱਸਿਆ ਕਿ ਉਹਨਾਂ ਦੀ ਜ਼ਾਮਨੀ ਸਾਹਿਬ ਗੁਰਦੁਆਰਾ ਬਜ਼ੀਦਪੁਰ ਵਿਖੇ ਜ਼ਿਲ੍ਹਾਂ ਪੱਧਰੀ ਮੀਟਿੰਗ ਚੱਲ ਰਹੀ ਸੀ ਤਾਂ ਮੀਟਿੰਗ ਖਤਮ ਹੋਣ ਤੋਂ ਬਾਅਦ ਉਹ ਵਾਪਸ ਜਾਣ ਲੱਗੇ ਤਾਂ ਉਹਨਾਂ ਨੂੰ ਸਾਬਕਾ ਵਿਧਾਇਕ ਹਰੀ ਸਿੰਘ ਜ਼ੀਰਾ ਦਾ ਫੋਨ ਆਇਆ ਕਿ ਉਹਨਾਂ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਦਸਤਾਵੇਜ਼ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਸਬੰਧੀ ਉਹ ਅਬਜ਼ਰਵਰ ਨੂੰ ਮਿਲਣ ਲਈ ਜਾ ਰਹੇ ਸਨ ਤਾਂ ਭੀੜ ਨੂੰ ਦੇਖ ਕੇ ਉਹਨਾਂ ਨੇ ਡੀਐੱਸਪੀ ਜਸਪਾਲ ਸਿੰਘ ਢਿਲੋਂ ਨੂੰ ਫੋਨ ਵੀ ਕੀਤਾ ਤਾਂ ਡੀਐੱਸਪੀ ਨੇ ਭਰੋਸਾ ਦਿੰਦੇ ਹੋਏ ਅਬਜ਼ਰਵਰ ਨੂੰ ਮਿਲਣ ਜਾਣ ਲਈ ਕਿਹਾ ਤਾਂ ਥੋੜ੍ਹੀ ਦੂਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ। (Municipal Elections)
ਲਗਭਗ 400 ਕਾਂਗਰਸੀ ਵਰਕਰਾਂ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮਾਜੂਦਗੀ ‘ਚ ਹਮਲਾ ਕਰ ਦਿੱਤਾ , ਜਿਸ ਨੂੰ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਅਕਾਲੀ ਆਗੂਆਂ ਨੇ ਕਿਹਾ ਕਿ ਇਹ ਹਮਲਾ ਕਾਂਗਰਸੀਆਂ ਨੇ ਸਥਿਤੀ ਨੂੰ ਦੇਖਦਿਆ ਘਬਰਾਹਟ ‘ਚ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕੀਤਾ ਹੈ। ਜੇਕਰ ਇਸ ਦਾ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਅਕਾਲੀ ਦਲ ਵੱਲੋਂ ਤਿੱਖਾ ਸ਼ੰਘਰਸ ਸ਼ੁਰੂ ਕੀਤਾ ਜਾਵੇਗਾ। ਜਦ ਇਸ ਸਬੰਧੀ ਐੱਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ ਕੀਤੀ ਤਾਂ ਉਹਨਾਂ ਦਾ ਫੋਨ ਬੰਦ ਆ ਰਿਹਾ ਸੀ। (Municipal Elections)