Faridkot News: ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਘਰਾਂ ਤੇ ਕੰਮ ਦੇ ਹੋਏ ਨੁਕਸਾਨ ਦਾ ਮੁਆਵਜਾ ਮਜ਼ਦੂਰ ਪਰਿਵਾਰਾਂ ਨੂੰ ਵੀ ਮਿਲੇ : ਮਜ਼ਦੂਰ ਜਥੇਬੰਦੀਆਂ

Faridkot News
Faridkot News: ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਘਰਾਂ ਤੇ ਕੰਮ ਦੇ ਹੋਏ ਨੁਕਸਾਨ ਦਾ ਮੁਆਵਜਾ ਮਜ਼ਦੂਰ ਪਰਿਵਾਰਾਂ ਨੂੰ ਵੀ ਮਿਲੇ : ਮਜ਼ਦੂਰ ਜਥੇਬੰਦੀਆਂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਪੰਜਾਬ ਪੱਧਰ ਦੇ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਮੁਤਾਬਿਕ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਨੂੰ 100 ਫੀਸਦੀ ਮੁਆਵਜ਼ਾ ਦਵਾਉਣ ਲਈ ਤਹਿਸੀਲ ਤੇ ਜ਼ਿਲਾ ਪੱਧਰੀ ਧਰਨਿਆਂ ਅਤੇ ਮੰਗ ਪੱਤਰ ਦਾ ਪ੍ਰੋਗਰਾਮ ਉਲੀਕਿਆ ਸੀ 11 ਤੇ 12 ਸਤੰਬਰ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾਣੇ ਹਨ ਇਸੇ ਲੜੀ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦਿਹਾਤੀ ਮਜ਼ਦੂਰ ਸਭਾ ਤੇ ਮਨਰੇਗਾ ਵਰਕਰ ਯੂਨੀਅਨ ਸੀਟੂ ਵੱਲੋਂ ਫਰੀਦਕੋਟ ਦੇ ਡੀਸੀ ਦਫਤਰ ਸਾਹਮਣੇ ਸੰਕੇਤਕ ਧਰਨਾ ਦਿੱਤਾ ਗਿਆ।

ਇਹ ਖਬਰ ਵੀ ਪੜ੍ਹੋ : Mohan Bhagwat: ਮੋਹਨ ਭਾਗਵਤ ਜੀ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਪੱਕੇ ਹਮਾਇਤੀ

ਧਰਨੇ ’ਚ ਇਕੱਠੇ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨਾਂ ਦੇ ਆਗੂ ਗੁਰਪਾਲ ਸਿੰਘ ਨੰਗਲ ਕਾਮਰੇਡ ਗੋਰਾ ਸਿੰਘ ਪਿਪਲੀ. ਗੁਰਤੇਜ ਸਿੰਘ ਹਰੀਨੋ, ਸਿਕੰਦਰ ਸਿੰਘ ਔਲਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਤੇ ਹੜਾਂ ਨਾਲ ਭਾਰੀ ਬਿਪਤਾ ਪਈ ਹੋਣ ਦੇ ਬਾਵਜੂਦ ਵੀ ਪੰਜਾਬ ਤੇ ਕੇਂਦਰ ਸਰਕਾਰ ਨੇ ਆਪਣੀ ਬਣਦੀ ਜਿੰਮੇਵਾਰੀ ਨਹੀਂ ਨਿਭਾਈ, ਪੰਜਾਬ ਦੇ ਲੋਕ ਹੀ ਇੱਕ-ਦੂਜੇ ਦੀ ਮਦਦ ਕਰਕੇ ਇਸ ਬਿਪਤਾ ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। ਮੌਸਮ ਵਿਭਾਗ ਦੀ ਚਿਤਾਵਨੀ ਬਾਵਜੂਦ ਵੀ ਪੰਜਾਬ ਸਰਕਾਰ ਨੇ ਦਰਿਆਵਾਂ ਦੇ ਬੰਨਾ ’ਤੇ ਬਣਦਾ ਪ੍ਰਬੰਧ ਨਹੀਂ ਕੀਤਾ। ਜਸ ਕਾਰਨ ਅੱਜ ਲੱਖਾਂ ਲੋਕ ਬੇਘਰ ਹੋ ਗਏ ਹਨ ਫਸਲਾਂ ਰੁੜ ਗਈਆਂ ਹਨ।

ਜਾਨੀ ਨੁਕਸਾਨ ਹੋ ਚੁੱਕਾ ਹੈ, ਬਹੁਤ ਸਾਰਾ ਪਸ਼ੂ ਧਨ ਵੀ ਇਸ ਵਿੱਚ ਰੁੜ ਗਿਆ ਹੈ। ਮਜ਼ਦੂਰ ਲੋਕ ਭੁੱਖਮਰੀ ਦੀ ਕਗਾਰ ਤੇ ਪਹੁੰਚ ਚੁੱਕੇ ਹਨ। ਆਗੂਆਂ ਨੇ ਮੰਗ ਕੀਤੀ ਕਿ ਅਜੇ ਵੀ ਵੇਲਾ ਹੈ ਲੋਕਾਂ ਦੇ ਜਖਮਾਂ ’ਤੇ ਮਲਮ ਲਾ ਕੇ ਲੋਕਾਂ ਨੂੰ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਫਸਲਾਂ ਦੇ ਹੋਏ ਨੁਕਸਾਨ ਦਾ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ ਹਰੇਕ ਮਜ਼ਦੂਰ ਪਰਿਵਾਰ ਨੂੰ ਘਰ ਬਣਾਉਣ ਲਈ ਪੰਜ ਲੱਖ ਰੁਪਏ ਦਿੱਤਾ ਜਾਵੇ। ਹੜਾਂ ਦੌਰਾਨ ਮਾਰੇ ਗਏ ਪਸ਼ੂਆਂ ਦਾ ਪ੍ਰਤੀ ਪਸੂ ਲੱਖ ਰੁਪਆ ਮੁਆਵਜ਼ਾ ਦਿੱਤਾ ਜਾਵੇ। ਨਹੀਂ ਤਾਂ ਨੇਪਾਲ ਦੀ ਘਟਨਾ ਨੂੰ ਵੇਖ ਕੇ ਸਰਕਾਰਾਂ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਬਾਰਿਸ਼ਾਂ ਕਾਰਨ ਜੋ ਮਜ਼ਦੂਰ ਕੰਮ ਕਰਨ ਤੋਂ ਵਿਹਲੇ ਹੋ ਚੁੱਕੇ ਹਨ ਉਹਨਾਂ ਨੂੰ ਹੋਏ ਕੰਮ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। Faridkot News

ਇਸ ਵਿਸ਼ੇਸ਼ ਸਮੇਂ ਅਨੁਸਾਰ ਨਰੇਗਾ ਮਜ਼ਦੂਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ ਦਿੱਤੀ ਜਾਵੇ। ਜੇਕਰ ਸਰਕਾਰਾਂ ਨੇ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ ਵੱਡੀ ਪੱਧਰ ਤੇ ਸੜਕਾਂ ’ਤੇ ਆਉਣਗੇ। ਇਸ ਸਮੇਂ ਮਜ਼ਦੂਰ ਆਗੂਆਂ ਤੋਂ ਇਲਾਵਾ ਪੱਪੀ ਸਿੰਘ ਢਿਲਵਾਂ, ਮਨਜੀਤ ਕੌਰ ਨੱਥੇਵਾਲਾ, ਕਮਲਜੀਤ ਕੌਰ ਚੰਦ ਬਾਜਾ, ਬਲਕਾਰ ਸਿੰਘ ਔਲਖ, ਰੇਸ਼ਮ ਸਿੰਘ ਜਟਾਣਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਇਕੱਠੇ ਹੋਏ ਮਜ਼ਦੂਰਾਂ ਨੇ ਸਰਕਾਰਾਂ ਖਿਲਾਫ ਜਮ ਕੇ ਨਾਰੇਬਾਜੀ ਕੀਤੀ। ਆਖਰ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਨੇ ਮਜ਼ਦੂਰ ਜਥੇਬੰਦੀਆਂ ਦਾ ਮੰਗ ਪੱਤਰ ਲਿਆ ਤੇ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਇਹ ਮੰਗਾਂ ਸਰਕਾਰਾਂ ਨੂੰ ਭੇਜ ਦਿੱਤੀਆਂ ਜਾਣਗੀਆਂ ਅਤੇ ਲੋਕਲ ਮੰਗਾਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਾਈ ਜਾਵੇਗੀ।