Sidhu Moose Wala: ਸਿੱਧੂ ਮੂਸੇਵਾਲਾ ਮਾਮਲੇ ’ਚ ਅਦਾਲਤ ਦੇ ਵੱਡੇ ਆਦੇਸ਼, ਪੜ੍ਹੋ ਪੂਰੀ ਖਬਰ

Sidhu Moosewala Documentary Court Case
Sidhu Moosewala Documentary Court Case: ਮੂਸੇਵਾਲਾ ਦੀ ਡਾਕਿਊਮੈਂਟਰੀ ਮਾਮਲੇ ’ਚ ਹੋਈ ਸੁਣਵਾਈ, ਪੜ੍ਹੋ ਕੀ ਕਿਹਾ ਅਦਾਲਤ ਨੇ?

ਮਾਨਸਾ (ਸੱਚ ਕਹੂੰ ਨਿਊਜ਼)। Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅਦਾਲਤ ਨੇ ਜ਼ੇਲ੍ਹ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮਾਮਲੇ ਦੇ 6 ਮੁਲਜ਼ਮਾਂ ਨੂੰ 26 ਸਤੰਬਰ ਨੂੰ ਅਦਾਲਤ ’ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ, ਅੱਜ ਇਸ ਮਾਮਲੇ ਦੀ ਸੁਣਵਾਈ ਮਾਨਸਾ ਦੀ ਸੈਸ਼ਨ ਅਦਾਲਤ ’ਚ ਹੋਈ, ਜਿਸ ’ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸ਼ੁਰੂ ਹੋਈ। ਇਸ ਦੌਰਾਨ ਉਹ ਥੋੜ੍ਹਾ ਭਾਵੁਕ ਵੀ ਹੋ ਗਏ।

ਇਹ ਖਬਰ ਵੀ ਪੜ੍ਹੋ : ਧਰਮਕੋਟ ਨੇੜੇ ਸਤਲੁਜ ਦੇ ਬੰਨ੍ਹ ’ਚ ਪਿਆ ਪਾੜ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਬੰਨ੍ਹਣ ’ਚ ਜੁਟੇ

ਕਤਲ ਦੇ ਮੁਲਜ਼ਮਾਂ ਦੀ ਪਛਾਣ ਬਾਰੇ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਕਮਜ਼ੋਰ ਹੈ ਤੇ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਦੇ। ਉਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੀ ਅਪੀਲ ਕੀਤੀ। ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕਰਨ ਦਾ ਹੁਕਮ ਦਿੱਤਾ। ਇਸ ਲਈ 26 ਸਤੰਬਰ ਦੀ ਤਰੀਕ ਤੈਅ ਕੀਤੀ ਗਈ ਹੈ। ਇਸ ਦੌਰਾਨ ਸੰਦੀਪ ਕੇਕੜਾ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਮੇਤ 6 ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। Sidhu Moose Wala

29 ਮਈ 2022 ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ’ਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਤੇ ਮਾਨਸਾ ਦੀ ਅਦਾਲਤ ’ਚ ਮੁਕੱਦਮਾ ਚੱਲ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਅਦਾਲਤਾਂ ਦੇ ਚੱਕਰ ਲਾ ਰਹੇ ਹਨ। ਉਹ ਹਮੇਸ਼ਾ ਕਹਿੰਦੇ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ। ਅਦਾਲਤ ਦੇ ਹਾਲੀਆ ਹੁਕਮਾਂ ਨਾਲ ਹੁਣ ਉਨ੍ਹਾਂ ਨੂੰ ਉਮੀਦ ਦੀ ਇੱਕ ਨਵੀਂ ਕਿਰਨ ਮਿਲਦੀ ਹੈ ਕਿ ਨਿਆਂ ਦੀ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਹੋਵੇਗੀ ਤੇ ਉਹ ਸਿੱਧੇ ਤੌਰ ’ਤੇ ਮੁਲਜ਼ਮਾਂ ਦਾ ਸਾਹਮਣਾ ਕਰ ਸਕਣਗੇ।