Faridkot News: ਫ਼ਰੀਦਕੋਟ (ਅਜੈ ਮਨਚੰਦਾ)। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਮਨੁੱਖਤਾ ਭਰਿਆ ਯਤਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ 51 ਹਜ਼ਾਰ ਰੁਪਏ ਦਾ ਚੈਕ ਮੁੱਖ ਮੰਤਰੀ ਰਾਹਤ ਫੰਡ ਲਈ ਸੌਂਪਿਆ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਮੇਂ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨਾ ਸਾਡੇ ਸਮਾਜਿਕ ਫਰਜਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਅੱਗੇ ਵੀ ਹਰ ਸੰਭਵ ਯੋਗਦਾਨ ਜਾਰੀ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। Faridkot News
Read Also : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰ ਤੇ ਸਮਾਜਸੇਵੀਆਂ ਦੇ ਯਤਨਾਂ ਨਾਲ ਆਈ ਰਾਹਤ
ਇਸ ਮੌਕੇ ਡਾ. ਅਮ੍ਰਿਤਵੀਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਜ਼ਿਲਾ ਖਜਾਨਚੀ ਡਾ. ਜਗਸੀਰ ਸਿੰਘ,ਜਨਰਲ ਸਕੱਤਰ ਸਰਾਜ ਖਾਨ, ਜਸਵਿੰਦਰ ਸਿੰਘ ਖੀਵਾ ਸੀਨੀਅਰ ਮੀਤ ਪ੍ਰਧਾਨ ਸਟੇਟ ਪੰਜਾਬ,ਵੈਦ ਬਗੀਚਾ ਸਿੰਘ, ਡਾ. ਸ਼ਾਮ ਸਿੰਘ, ਡਾ. ਹਰਪਾਲ ਸਿੰਘ, ਡਾ. ਰਣਜੀਤ ਸਿੰਘ, ਡਾ. ਸੁਖਮੰਦਰ ਸਿੰਘ ਸੰਘਾ, ਡਾ.ਸੁਖਜਿੰਦਰ ਸਿੰਘ, ਡਾ. ਬਲਦੇਵ ਸਿੰਘ, ਡਾ. ਅਮਰਜੀਤ ਸਿੰਘ ਲੰਭਵਾਲੀ ਹਾਜ਼ਰ ਸਨ।