Punjab Government: ਪੰਜਾਬ ’ਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਲਈ ਸਰਕਾਰ ਨੇ ਸ਼ੁਰੂ ਕੀਤੀ ਮੁਹਿੰਮ, ਕੰਮ ਜ਼ੋਰਾਂ ’ਤੇ

Punjab Government
Punjab Government: ਪੰਜਾਬ ’ਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਲਈ ਸਰਕਾਰ ਨੇ ਸ਼ੁਰੂ ਕੀਤੀ ਮੁਹਿੰਮ, ਕੰਮ ਜ਼ੋਰਾਂ ’ਤੇ

Punjab Government: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਚਾਲੂ ਕਰਨ ਦੇ ਨਿਰਦੇਸ਼

Punjab Government: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸੇਸ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜਨ ਲਈ ਪੂਰੀ ਤਰ੍ਹਾਂ ਚਾਲੂ ਕੀਤੀਆਂ ਜਾ ਸਕਣ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਤੇ ਕੇਂਦਿ੍ਰਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜ਼ਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ (ਡੀਐੱਮਓਜ) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ਮੰਡੀਆਂ 19 ਸਤੰਬਰ, 2025 ਤੱਕ ਪੂਰੀ ਤਰ੍ਹਾਂ ਬਹਾਲ ਅਤੇ ਕਾਰਜਸ਼ੀਲ ਹੋ ਜਾਣ। Punjab Government

Read Also : ਪ੍ਰਦੀਪ ਦਿਓੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜਨ ਲਈ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਖਰੀਦ ਅਤੇ ਤੁਰੰਤ ਭੁਗਤਾਨ ਸਮੇਤ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਵਚਨਬੱਧ ਹੈ।