Absconder Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਅੰਕੁਸ਼ ਲਗਾਉਣ ਲਈ ਸਖ਼ਤ ਕਾਰਵਾਈ ਜਾਰੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: Digital India: ਭਾਰਤ ਦੀ ਡਿਜੀਟਲ ਕ੍ਰਾਂਤੀ ਨਾਲ ਹਰ ਭਾਰਤੀ ਦੇ ਜੀਵਨ ’ਚ ਆਇਆ ਵੱਡਾ ਬਦਲਾਅ
ਇਸਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸਾ ਹੇਠ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਫਰੀਦਕੋਟ ਵੱਲੋਂ 05 ਸਾਲ ਪੁਰਾਣੇ ਮੁਕੱਦਮੇ ਵਿੱਚ ਭਗੋੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੰਜੇ ਨਗਰ, ਮੱਖੂ (ਜ਼ਿਲ੍ਹਾ ਫਿਰੋਜ਼ਪੁਰ) ਜੋ ਕਿ ਮੁਕੱਦਮਾ ਨੰਬਰ 04 ਅਧੀਨ ਧਾਰਾ 397, 342, 201, 427 ਆਈ.ਪੀ.ਸੀ ਥਾਣਾ ਸਿਟੀ ਫਰੀਦਕੋਟ ਵਿੱਚ ਭਗੋੜਾ ਚੱਲ ਰਿਹਾ ਸੀ, ਜਿਹਨਾਂ ਨੂੰ ਕਿ ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। Absconder Arrested