ਹੱਥੋਪਾਈ ’ਚ ਇਕ ਮੁਲਾਜ਼ਮ ਹੋਇਆ ਜ਼ਖਮੀ
(ਗੁਰਤੇਜ ਜੋਸ਼ੀ) ਮਲੇਰਕੋਟਲਾ। ਸਥਾਨਕ ਕੋਲੇ ਗੇਟ ਨੇੜੇ ਸਥਿਤ ਮੁਹੱਲਾ ਬਾਲੂਕੀ ਬਸਤੀ ਵਿਖੇ ਇਕ ਨਸ਼ਾ ਸਮੱਗਲਰ ਨੂੰ ਫੜਨ ਗਈ ਸੀ.ਆਈ.ਏ. ਮਾਹੋਰਾਣਾ ਦੀ ਪੁਲਿਸ ਪਾਰਟੀ ’ਤੇ ਅਚਾਨਕ ਹਮਲਾ ਕਰ ਦਿੱਤੇ ਜਾਣ ਕਾਰਨ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Fatehgarh Sahib News: ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਹੜ੍ਹ ਪੀੜਤ ਖੇਤਰਾਂ ‘ਚ ਲਾਇ…
ਜੇਰੇ ਇਲਾਜ ਜ਼ਖਮੀ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦੇ ਕੁਝ ਸਾਥੀ ਸ਼ਾਮ ਵੇਲੇ ਸਥਾਨਕ ਬਾਲੂਕੀ ਬਸਤੀ ਵਿਖੇ ਇੱਕ ਸਮੱਗਲਰ ਨੂੰ ਫੜਣ ਲਈ ਗਏ ਸਨ। ਜਦੋਂ ਉਨ੍ਹਾਂ ਨੇ ਉਕਤ ਸਮੱਗਲਰ ਨੂੰ ਫੜਣ ਦੀ ਕੋਸ਼ਿਸ਼ ਕੀਤੀ ਤਾਂ ਮੁਹੰਮਦ ਮੁਰਸਿਦ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਲੋਹੇ ਦੀ ਰਾਡ ਅਤੇ ਤੇਜ਼ਧਾਰ ਨੁਮਾ ਹਥਿਆਰ ਦਾਹ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਉਪਰੰਤ ਲਹੂ-ਲੁਹਾਨ ਹਾਲਤ ’ਚ ਉਸਦੇੇ ਸਾਥੀਆਂ ਨੇ ਉਸ ਨੂੰ ਇਲਾਜ ਲਈ ਇੱਥੇ ਸਿਵਲ ਹਸਪਤਾਲ ਵਿਖੇ ਲਿਆਂਦਾ। ਥਾਣਾ ਸਿਟੀ-2 ਦੀ ਪੁਲਿਸ ਨੇ ਜਖਮੀ ਪੁਲਿਸ ਮੁਲਾਜ਼ਮ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। Crime News