Bathinda News: ਜਿਨ੍ਹਾਂ ਦੇ ਫੋਨ ਹੋਏ ਸੀ ਗੁੰਮ, ਖੁਸ਼ ਹੋ ਗਏ ਪੁਲਿਸ ਦੀ ਘੰਟੀ ‘ਸੁਣ’

Bathinda News
Bathinda News: ਜਿਨ੍ਹਾਂ ਦੇ ਫੋਨ ਹੋਏ ਸੀ ਗੁੰਮ, ਖੁਸ਼ ਹੋ ਗਏ ਪੁਲਿਸ ਦੀ ਘੰਟੀ ‘ਸੁਣ’

Bathinda News: ਪੁਲਿਸ ਨੇ ਗੁੰਮ ਹੋਏ 222 ਮੋਬਾਈਲ ਫੋਨ ਮਾਲਕਾਂ ਦੇ ਕੀਤੇ ਹਵਾਲੇ

Bathinda News: ਬਠਿੰਡਾ (ਸੁਖਜੀਤ ਮਾਨ)। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਵਲੋਂ ਸੈਂਟਰਲ ਅਕਿਊਪਮੈਂਟ ਅਡੈਂਟਿਟੀ ਰਜਿਸਟਰ (ਸੀ. ਈ. ਆਈ. ਆਰ.) ਦੀ ਮੱਦਦ ਨਾਲ ਪੁਲਿਸ ਦੀ ਸਮੁੱਚੀ ਟੀਮ ਦੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਨਾਲ ਅੱਜ 222 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੀਮਤ ਕਰੀਬ 25 ਲੱਖ 47 ਹਜ਼ਾਰ 400 ਰੁਪਏ ਹੈ।

ਐੱਸਐੱਸਪੀ ਨੇ ਦੱਸਿਆ ਕਿ ਸੀ.ਈ.ਆਈ.ਆਰ. ਪੋਰਟਲ ਅਪਰੈਲ ਸਾਲ 2023 ਤੋਂ ਚਾਲੂ ਹੋਇਆ ਹੈ, ਜਿਸ ਦੀ ਮਦਦ ਨਾਲ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1052 ਮੋਬਾਈਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਈਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ। Bathinda News

Read Also : ਹੁਣ ਵੇਰਕਾ ਨੇ ਘਟਾਈਆਂ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨਾਂ ’ਚ 488 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 66 ਲੱਖ ਰੁਪਏ ਦੇ ਕਰੀਬ ਬਣਦੀ ਸੀ। ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 710 ਮੋਬਾਈਲ ਫੋਨ ਟਰੇਸ ਕੀਤੇ ਗਏ ਹਨ ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 91 ਲੱਖ ਰੁਪਏ ਬਣਦੀ ਹੈ। ਐੱਸਐੱਸਪੀ ਨੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ ਸੀਈਆਈਆਰ ਪੋਰਟਲ ਤੇ ਆਨਲਾਈਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ’ਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।