
Old Age Home: ਆਧੁਨਿਕ ਸਮੇਂ ਵਿੱਚ ਇਕਹਿਰੇ ਪਰਿਵਾਰਾਂ ਵਿੱਚ ਬਜ਼ੁਰਗਾਂ ਦੀ ਹਾਲਤ ਇੱਕ ਨਾਜ਼ੁਕ ਮੁੱਦਾ ਹੈ। ਇਕਹਿਰੇ ਪਰਿਵਾਰਾਂ ਵਿੱਚ ਰਹਿਣ ਵਾਲੇ ਬਜ਼ੁਰਗਾਂ ਨੂੰ ਅਕਸਰ ਇਕੱਲਤਾ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹ ਆਪਣਾ ਸਾਰਾ ਜੀਵਨ ਆਪਣੇ ਪਰਿਵਾਰ ਨੂੰ ਸਮਰਪਿਤ ਕਰਦੇ ਹਨ, ਪਰ ਬਾਅਦ ਵਿੱਚ ਕਈ ਵਾਰ ਉਨ੍ਹਾਂ ਨੂੰ ਅਣਗੌਲਿਆ ਜਾਂਦਾ ਹੈ। ਜਦੋਂ ਬੱਚੇ ਨੌਕਰੀ ਜਾਂ ਵਿਆਹ ਕਾਰਨ ਕਿਸੇ ਹੋਰ ਸ਼ਹਿਰ ਜਾਂ ਦੇਸ਼ ਵਿੱਚ ਚਲੇ ਜਾਂਦੇ ਹਨ, ਤਾਂ ਬਜ਼ੁਰਗ ਇਕੱਲੇ ਰਹਿ ਜਾਂਦੇ ਹਨ।
ਇਨ੍ਹਾਂ ਹਾਲਾਤਾਂ ਵਿੱਚ ਬਜ਼ੁਰਗਾਂ ਦੀ ਸਿਹਤ ਵੀ ਪ੍ਰਭਾਵਿਤ ਹੁੰਦੀ ਹੈ। ਬਜ਼ੁਰਗਾਂ ਨੂੰ ਸਭ ਤੋਂ ਵੱਧ ਲੋੜ ਪਿਆਰ, ਧਿਆਨ ਅਤੇ ਸਹਾਇਤਾ ਦੀ ਹੁੰਦੀ ਹੈ। ਪਰ ਅਕਸਰ ਇਹ ਚੀਜ਼ਾਂ ਉਨ੍ਹਾਂ ਨੂੰ ਨਹੀਂ ਮਿਲਦੀਆਂ। ਇਸ ਨਾਲ ਉਹ ਮਾਨਸਿਕ ਤਣਾਅ, ਉਦਾਸੀ ਅਤੇ ਨੀਂਦ ਨਾ ਆਉਣ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਹੋ ਸਕਦੇ ਹਨ। ਕਈ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਬਜ਼ੁਰਗਾਂ ਨੂੰ ਬਿਰਧ ਆਸ਼ਰਮ ਵਿੱਚ ਛੱਡ ਦਿੱਤਾ ਜਾਂਦਾ ਹੈ। ਇਹ ਸਮੱਸਿਆ ਸਿਰਫ਼ ਬਜ਼ੁਰਗਾਂ ਨੂੰ ਬਿਰਧ ਆਸ਼ਰਮਾਂ ਵਿੱਚ ਭੇਜਣ ਨਾਲ ਹੱਲ ਨਹੀਂ ਹੋਵੇਗੀ। ਉਨ੍ਹਾਂ ਨੂੰ ਪਿਆਰ, ਸਤਿਕਾਰ ਤੇ ਸਹਾਇਤਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਮਾਜ ਵਿੱਚ ਜਾਗਰੂਕਤਾ ਲਿਆਉਣਾ ਜ਼ਰੂਰੀ ਹੈ ਕਿ ਸਾਡੇ ਬਜ਼ੁਰਗ ਅਨੁਭਵ ਦਾ ਭੰਡਾਰ ਹਨ ਅਤੇ ਉਨ੍ਹਾਂ ਦੀ ਸੇਵਾ ਅਤੇ ਦੇਖਭਾਲ ਕਰਨਾ ਸਾਡਾ ਫਰਜ਼ ਹੈ। Old Age Home
Read Also : ਸਮਗ ਸੀਡਜ਼ ਨੇ Haryana Agricultural University ਦੇ ਹਾੜ੍ਹੀ ਮੇਲੇ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਜੇਕਰ ਅਸੀਂ ਅੱਜ ਆਪਣੇ ਬਜ਼ੁਰਗਾਂ ਦਾ ਸਤਿਕਾਰ ਨਹੀਂ ਕਰਦੇ, ਤਾਂ ਕੱਲ੍ਹ ਨੂੰ ਸਾਨੂੰ ਵੀ ਇਕੱਲਤਾ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਜਾ ਸਕਦਾ ਹੈ। ਆਓ! ਅਸੀਂ ਸਾਰੇ ਮਿਲ ਕੇ ਇਹ ਯਕੀਨੀ ਬਣਾਈਏ ਕਿ ਬਜ਼ੁਰਗ ਘਰ ਦਾ ਕੇਂਦਰ ਬਣੇ ਰਹਿਣ ਅਤੇ ਉਹ ਕਿਸੇ ਕੋਨੇ ਵਿੱਚ ਨਾ ਰਹਿਣ। ਬਜ਼ੁਰਗਾਂ ਦੀ ਹਾਲਤ ਸੁਧਾਰਨ ਲਈ ਕੁਝ ਵੇਰਵੇ ਹੇਠਾਂ ਦਿੱਤੇ ਗਏ ਹਨ:-
ਪਰਿਵਾਰਕ ਸਹਾਇਤਾ :
- ਰਿਵਾਰਕ ਮੈਂਬਰਾਂ ਨੂੰ ਬਜ਼ੁਰਗਾਂ ਨਾਲ ਸਮਾਂ ਬਿਤਾਉਣ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨਾਲ ਬੈਠ ਕੇ ਗੱਲਾਂ-ਬਾਤਾਂ ਕਰਨੀਆਂ ਚਾਹੀਦੀਆਂ ਹਨ।
- ਪਰਿਵਾਰਕ ਫੈਸਲਿਆਂ ਵਿੱਚ ਬਜ਼ੁਰਗਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਦੀ ਕਦਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੇ ਤਜ਼ਰਬੇ ਦੀ ਕਦਰ ਕਰਨੀ ਚਾਹੀਦੀ ਹੈ।
- ਪਰਿਵਾਰਕ ਮੈਂਬਰਾਂ ਨੂੰ ਬਜ਼ੁਰਗਾਂ ਦੀ ਦੇਖਭਾਲ ਕਰਨ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਦੀ ਸਿਹਤ ਬਾਰੇ ਗੱਲਾਂ ਕਰਨੀਆਂ ਚਾਹੀਦੀਆਂ ਹਨ।
ਸਮਾਜਿਕ ਜਾਗਰੂਕਤਾ ਅਤੇ ਗਤੀਵਿਧੀਆਂ:
- ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਲੋਕਾਂ ਵਿਚ ਉਨ੍ਹਾਂ ਨੂੰ ਇਕੱਲੇ ਨਾ ਛੱਡਣ ਦੀ ਪ੍ਰੇਰਨਾ ਦੇਣੀ ਚਾਹੀਦੀ ਹੈ।
- ਲੋਕਾਂ ਨੂੰ ਬਜ਼ੁਰਗਾਂ ਦੇ ਅਧਿਕਾਰਾਂ ਅਤੇ ਜ਼ਰੂਰਤਾਂ ਬਾਰੇ ਸਿੱਖਿਅਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਬਜ਼ੁਰਗਾਂ ਨਾਲ ਅਨਿਆਂ ਨਾ ਕਰ ਸਕੇ।
- ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਹਮਦਰਦੀ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਸਮਝਣਾ ਚਾਹੀਦੈ ਕਿ ਉਨ੍ਹਾਂ ਦੀ ਇੱਜਤ ਵਿਚ ਹੀ ਸਾਡੀ ਇੱਜਤ ਹੈ।
- ਬਜ਼ੁਰਗਾਂ ਨੂੰ ਭਾਈਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
- ਬਜ਼ੁਰਗਾਂ ਲਈ ਵਿਸ਼ੇਸ਼ ਪ੍ਰੋਗਰਾਮ ਅਤੇ ਗਤੀਵਿਧੀਆਂ ਨੂੰ ਕਰਵਾਉਣਾ ਚਾਹੀਦਾ ਹੈ।
- ਸਮਾਜ ਵਿੱਚ ਬਜ਼ੁਰਗਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
ਸਰਕਾਰੀ ਸਹਾਇਤਾ:
- ਸਰਕਾਰ ਨੂੰ ਬਜ਼ੁਰਗਾਂ ਲਈ ਮੈਡੀਕਲ ਸੇਵਾਵਾਂ ਪੂਰੀ ਤਰ੍ਹਾਂ ਫਰੀ ਕਰਨੀਆਂ ਚਾਹੀਦੀਆਂ ਹਨ।
- ਬਜ਼ੁਰਗਾਂ ਨੂੰ ਪੈਨਸ਼ਨ ਅਤੇ ਹੋਰ ਲਾਭ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਉਹ ਪੈਸਿਆਂ ਲਈ ਪੂਰੀ ਤਰ੍ਹਾਂ ਦੂਜਿਆਂ ’ਤੇ ਨਿਰਭਰ ਨਾ ਰਹਿਣ।
- ਬਜ਼ੁਰਗਾਂ ਲਈ ਬਣਾਏ ਗਏ ਕਾਨੂੰਨਾਂ ਨੂੰ ਸਮਾਜ ਵਿਚ ਸਖ਼ਤੀ ਨਾਲ ਲਾਗੂ ਕਰਵਾਉਣਾ ਚਾਹੀਦਾ ਹੈ। ਆਓ! ਆਪਾਂ ਸਾਰੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਇਕੱਠੇ ਕੰਮ ਕਰੀਏ ਅਤੇ ਉਨ੍ਹਾਂ ਨੂੰ ਸਤਿਕਾਰ ਅਤੇ ਸਹਾਇਤਾ ਦੇਈਏ। ਬਜ਼ੁਰਗ ਸਾਡੇ ਸਮਾਜ ਦੀ ਨੀਂਹ ਹਨ। ਸਾਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਬਜ਼ੁਰਗ ਸਾਡੇ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਬਣੇ ਰਹਿਣ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਡੇਰਾ ਸੱਚਾ ਸੌਦਾ ਨੇ ਇਸ ਦਿਸ਼ਾ ਦੀ ਬਹੁਤ ਮਹੱਤਵਪੂਰਨ ਮੁਹਿੰਮ ਚਲਾਈ ਹੈ।
ਡੇਰਾ ਸੱਚਾ ਸੌਦਾ ਦੀ ਮੁਹਿੰਮ ਵੀ ਲਿਆ ਰਹੀ ਐ ਰੰਗ
ਡੇਰਾ ਸੱਚਾ ਸੌਦਾ ਨੇ ਇਸ ਦਿਸ਼ਾ ’ਚ ਬਹੁਤ ਮਹੱਤਵਪੂਰਨ ਮੁਹਿੰਮ ਚਲਾਈ ਹੈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਿੱਖਿਆ ਦਿੱਤੀ ਹੈ ਕਿ ਸਾਰਾ ਪਰਿਵਾਰ ਇਕੱਠੇ ਬੈਠ ਕੇ ਖਾਣਾ ਖਾਓ, ਘਰ ਦੇ ਕੰਮ- ਧੰਦਿਆਂ ਬਾਰੇ ਗੱਲਬਾਤ ਕਰੋ ਤੇ ਸਭ ਦੀ ਸਲਾਹ ਲਓ।
ਪਵਨ ਕੁਮਾਰ ਅੱਤਰੀ, ਕਪੂਰਥਲਾ