Railway Employees News: ਕੈਬਨਿਟ ਨੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਕੈਬਨਿਟ ਨੇ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦਾ ਦੀਵਾਲੀ ਬੋਨਸ (Diwali Gift) ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ।
ਰੇਲਵੇ ਮੁਲਾਜ਼ਮਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਕੈਬਨਿਟ ਨੇ 1,091,146 ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦੇ ਉਤਪਾਦਕਤਾ-ਅਧਾਰਤ ਬੋਨਸ ਵਜੋਂ 1,865.68 ਕਰੋੜ ਰੁਪਏ ਦੇ ਭੁਗਤਾਨ ਨੂੰ ਮਨਜ਼ੂਰੀ ਦੇ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਉਤਪਾਦਕਤਾ-ਅਧਾਰਤ ਬੋਨਸ ਹਰ ਸਾਲ ਦੁਰਗਾ ਪੂਜਾ ਜਾਂ ਦੁਸਹਿਰੇ ਦੀਆਂ ਛੁੱਟੀਆਂ ਤੋਂ ਪਹਿਲਾਂ ਯੋਗ ਰੇਲਵੇ ਮੁਲਾਜ਼ਮਾਂ ਨੂੰ ਦਿੱਤਾ ਜਾਂਦਾ ਹੈ, ਅਤੇ ਇਸ ਸਾਲ ਲੱਗਭੱਗ 10.91 ਲੱਖ ਗੈਰ-ਗਜ਼ਟਿਡ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦੀ ਤਨਖਾਹ ਦੇ ਬਰਾਬਰ ਬੋਨਸ ਦਿੱਤਾ ਜਾ ਰਿਹਾ ਹੈ। Railway Employees News
ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮੁਲਾਜ਼ਮ ਲਈ ਵੱਧ ਤੋਂ ਵੱਧ ਭੁਗਤਾਨਯੋਗ ਬੋਨਸ 17,951 ਹੈ, ਜੋ 78 ਦਿਨਾਂ ਦੀ ਤਨਖਾਹ ਦੇ ਬਰਾਬਰ ਹੈ। ਇਹ ਰਕਮ ਰੇਲਵੇ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਜਿਵੇਂ ਕਿ ਟਰੈਕ ਰੱਖ-ਰਖਾਅ ਕਰਨ ਵਾਲੇ, ਲੋਕੋ ਪਾਇਲਟ, ਟਰੇਨ ਮੈਨੇਜ਼ਰ (ਗਾਰਡ), ਸਟੇਸ਼ਨ ਮਾਸਟਰ, ਸੁਪਰਵਾਈਜ਼ਰ, ਟੈਕਨੀਸ਼ੀਅਨ, ਟੈਕਨੀਸ਼ੀਅਨ ਸਹਾਇਕ, ਪੁਆਇੰਟਸਮੈਨ, ਮੰਤਰੀ ਸਟਾਫ ਅਤੇ ਹੋਰ ਗਰੁੱਪ ਸੀ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ। ਵੈਸ਼ਨਵ ਨੇ ਕਿਹਾ ਕਿ ਰੇਲਵੇ ਨੇ 2024-25 ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਰੇਲਵੇ ਨੇ ਰਿਕਾਰਡ 1,614.90 ਟਨ ਮਾਲ ਢੋਇਆ ਅਤੇ ਲੱਗਭੱਗ 7.3 ਅਰਬ ਯਾਤਰੀਆਂ ਨੂੰ ਮੰਜਲਾਂ ਤੱਕ ਪਹੁੰਚਾਇਆ।
ਇਹ ਫੈਸਲੇ ਵੀ ਲਏ | Indian Ralway News
- ਜਹਾਜ਼ ਨਿਰਮਾਣ ਅਤੇ ਸਮੁੰਦਰੀ ਆਵਾਜਾਈ ਖੇਤਰ ਲਈ 69,725 ਕਰੋੜ ਦੇ ਪੈਕੇਜ ਨੂੰ ਮਨਜ਼ੂਰੀ
- ਮੈਡੀਕਲ ਕਾਲਜਾਂ ਵਿੱਚ ਪੰਜ ਹਜ਼ਾਰ ਪੋਸਟ ਗ੍ਰੈਜੂਏਟ ਅਤੇ 5,023 ਅੰਡਰਗ੍ਰੈਜੂੁਏਟ ਸੀਟਾਂ ਵਧਾਈਆਂ
- 2,277.397 ਕਰੋੜ ਸਮਰੱਥਾ ਨਿਰਮਾਣ ਅਤੇ ਮਨੁੱਖੀ ਸਰੋਤ ਵਿਕਾਸ ’ਤੇ ਕੀਤੇ ਜਾਣਗੇ ਖਰਚ