ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ
- ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਹੋਵੇਗੀ ਬਹਿਸ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Flood: ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਅਤੇ ਪੰਜਾਬ ਮੁੜ ਵਸੇਬੇ ਸਬੰਧੀ ਬਹਿਸ ਹੋਣ ਦੇ ਕਾਫ਼ੀ ਜ਼ਿਆਦਾ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਦੌਰਾਨ ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਐੱਸਡੀਆਰਐੱਫ ਵਿੱਚ ਲੱਗੀਆਂ ਸਖ਼ਤ ਪਾਬੰਦੀਆਂ ਸਬੰਧੀ ਚਰਚਾ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਸਮੇਂ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁੜ ਵਸੇਬੇ ਸਬੰਧੀ ਮੁਆਵਜ਼ਾ ਰਾਸ਼ੀ ਦੀ ਵੰਡ ਕਰਨੀ ਹੈ। ਜਦੋਂ ਕਿ ਐੱਸਡੀਆਰਐੱਫ ਵਿੱਚ ਨਿਯਮ ਇਸ ਮਾਮਲੇ ਵਿੱਚ ਕਾਫ਼ੀ ਜ਼ਿਆਦਾ ਘੱਟ ਮੁਆਵਜ਼ਾ ਦੇਣ ਲਈ ਪਾਬੰਦ ਕਰਦੇ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਈ ਵਾਰ ਕਹਿ ਚੁੱਕੇ ਹਨ।
ਇਹ ਖਬਰ ਵੀ ਪੜ੍ਹੋ : Communication: ਸੰਚਾਰ ਦੀ ਘਾਟ, ਪਰਿਵਾਰ ਤੇ ਸਮਾਜ ਲਈ ਇੱਕ ਚੁਣੌਤੀ
ਕਿ ਹੜ੍ਹ ਪ੍ਰਭਾਵਿਤ ਹੋਏ ਹਰ ਇੱਕ ਵਿਅਕਤੀ ਕੋਲ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ, ਭਾਵੇਂ ਇਸ ਲਈ ਸਰਕਾਰ ਨੂੰ ਆਪਣੇ ਪੱਧਰ ’ਤੇ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕਰਨੀ ਪਵੇ। ਇਨ੍ਹਾਂ ਕਾਰਨਾਂ ਨੂੰ ਦੇਖਦੇ ਹੋਏ ਹੀ ਇਹ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਗਿਆ ਹੈ ਅਤੇ ਇਸ ਵਿੱਚ ਨਿਯਮਾਂ ਅਤੇ ਔਂਕੜਾਂ ਸਬੰਧੀ ਸੱਤਾਧਿਰ ਪਾਰਟੀ ਵੱਲੋਂ ਚਰਚਾ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ਨਿਯਮਾਂ ਵਿੱਚ ਭਾਰੀ ਛੋਟ ਦੇਣ ਦੇ ਨਾਲ ਹੀ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵਿੱਚ ਪੰਜਾਬ ਮੁੜ ਵਸੇਬੇ ਸਬੰਧੀ ਚਰਚਾ ਕੀਤੀ ਜਾਵੇਗੀ ਅਤੇ ਇਸ ਚਰਚਾ ਨੂੰ ਦੋ ਦਿਨਾਂ ਤੱਕ ਚਲਾਇਆ ਜਾਵੇਗਾ। Punjab Flood