Punjab Block Committee Elections: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਪੰਜਾਬ ’ਚ ਹੋਣ ਵਾਲੀਆਂ ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਫਿਲਹਾਲ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਚੋਣਾਂ, ਜੋ ਪਹਿਲਾਂ 5 ਅਕਤੂਬਰ, 2025 ਤੱਕ ਹੋਣੀਆਂ ਸਨ, ਹੁਣ 5 ਦਸੰਬਰ, 2025 ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਹ ਖਬਰ ਵੀ ਪੜ੍ਹੋ : Punjab Government News: ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼
ਹੜ੍ਹਾਂ ਕਾਰਨ ਲਿਆ ਗਿਆ ਫੈਸਲਾ | Punjab Block Committee Elections
ਚੋਣਾਂ ਮੁਲਤਵੀ ਕਰਨ ਦਾ ਮੁੱਖ ਕਾਰਨ ਸੂਬੇ ’ਚ ਹਾਲ ਹੀ ਵਿੱਚ ਆਈ ਹੜ੍ਹ ਦੀ ਸਥਿਤੀ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਸਬੰਧ ’ਚ ਇੱਕ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਹੜ੍ਹ ਦੀ ਸਥਿਤੀ ਤੋਂ ਇਲਾਵਾ, ਕੁਝ ਸਮਾਜਿਕ ਸੰਗਠਨਾਂ ਨੇ ਵੀ ਚੋਣ ਮਿਤੀ ’ਚ ਤਬਦੀਲੀ ਦੀ ਮੰਗ ਕੀਤੀ ਸੀ। ਇਨ੍ਹਾਂ ਸੰਗਠਨਾਂ ਨੇ ਇਹ ਮੁੱਦਾ ਉਠਾਇਆ ਕਿ ਜ਼ਿਲ੍ਹਾ ਪਰੀਸ਼ਦ ਚੋਣਾਂ 5 ਅਕਤੂਬਰ ਨੂੰ ਹਨ ਤੇ ਵਾਲਮੀਕਿ ਜਯੰਤੀ 7 ਅਕਤੂਬਰ ਨੂੰ ਹੈ, ਜੋ ਚੋਣਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਪ੍ਰਭਾਵਿਤ ਕਰ ਸਕਦੀ ਹੈ। ਸਰਕਾਰ ਨੇ ਮੌਜ਼ੂਦਾ ਸਥਿਤੀ ਤੇ ਸਮਾਜਿਕ ਪਹਿਲੂਆਂ ਨੂੰ ਧਿਆਨ ’ਚ ਰੱਖਦੇ ਹੋਏ, ਵਿਧਾਨ ਸਭਾ ਤੇ ਚੋਣ ਕਮਿਸ਼ਨ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਤੋਂ ਬਾਅਦ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼ ਕੀਤੀ ਸੀ।