Faridkot News: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਰੱਖੀ ਇੱਕ ਦਿਨ ਭੁੱਖ ਹੜਤਾਲ

Old Pension Scheme Restoration
Faridkot News: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਰੱਖੀ ਇੱਕ ਦਿਨ ਭੁੱਖ ਹੜਤਾਲ

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ

  • 25 ਅਕਤੂਬਰ ਨੂੰ ਸੂਬਾ ਪੱਧਰੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ
  • 25 ਨਵੰਬਰ ਨੂੰ ਦਿੱਲੀ ਵਿਖੇ ਹੋਵੇਗੀ ਕੌਮੀ ਪੱਧਰੀ ਰੈਲੀ

Faridkot News: ਫਰੀਦਕੋਟ (ਗੁਰਪ੍ਰੀਤ ਪੱਕਾ)। ਨੈਸ਼ਨਲ ਮੂਵਮੈਂਟ ਸਕੀਮ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ’ਤੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਇੱਕ ਦਿਨ ਭੁੱਖ ਹੜਤਾਲ ਕੀਤੀ ਗਈ। ਜਿਸ ’ਚ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੇ ਭਾਗ ਲਿਆ ਤੇ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ। ਫਰੀਦਕੋਟ ’ਚ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਦੇ ਕਨਵੀਨਰ ਗੁਰਤੇਜ ਖੇਹਿਰਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਈ। Faridkot News

ਇਹ ਖਬਰ ਵੀ ਪੜ੍ਹੋ : Vande Bharat Stoppage: ਵੰਦੇ ਭਾਰਤ ਦੇ ਸਫਰ ਨਾਲ ਜਲਦੀ ਜੁੜੇਗਾ ਹੁਣ ਪੰਜਾਬ ਦਾ ਇਹ ਜ਼ਿਲ੍ਹਾ, ਪੜ੍ਹੋ ਪੂਰੀ ਜਾਣਕਾਰੀ

ਤਾਂ ਮਿਤੀ 26 ਨਵੰਬਰ 2025 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕੇਂਦਰ ਸਰਕਾਰ ਖਿਲਾਫ ਕੌਮੀ ਪੱਧਰ ਰੈਲੀ ਕੀਤੀ ਜਾਵੇਗੀ। ਜਿਸ ’ਚ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਵੱਖ-ਵੱਖ ਸੂਬਾ ਸਰਕਾਰਾਂ ਦੇ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਮਿਤੀ 25 ਅਕਤੂਬਰ 2025 ਨੂੰ ਚੰਡੀਗੜ੍ਹ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ ਸੂਬਾ ਪੱਧਰੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਜਿਸ ’ਚ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਝੂਠੇ ਵਾਅਦਿਆਂ ਤੋਂ ਮੀਡੀਆ ਰਾਹੀਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। Faridkot News

ਇਸ ਮੌਕੇ ’ਤੇ ਗੁਰਪ੍ਰੀਤ ਸਿੰਘ ਔਲਖ, ਜਨਰਲ ਸਕੱਤਰ, ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ, ਸੇਵਕ ਸਿੰਘ, ਜ਼ਿਲਾ ਪ੍ਰਧਾਨ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ, ਅਮਰੀਕ ਸਿੰਘ ਸੰਧੂ ਸਾਬਕਾ ਸੂਬਾ ਪ੍ਰਧਾਨ ਪੀਐਸਐਮਐਸਯੂ ਪੰਜਾਬ, ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਮੰਡੀ ਬੋਰਡ, ਗੁਰਮੀਤ ਸਿੰਘ ਸਿਰਸੜੀ, ਜਤਿੰਦਰ ਢਿਲਵਾਂ, ਸੁਖਵਿੰਦਰ ਸੁੱਖੀ ਜ਼ਿਲ੍ਹਾ ਪ੍ਰਧਾਨ ਡੀਟੀਐਫ, ਜਤਿੰਦਰ ਕੁਮਾਰ ਪੀਐਸਐਸਐਫ, ਗਗਨ ਪਾਹਵਾ, ਹਰਪ੍ਰੀਤ ਸਿੰਘ ਟੀਐਸਯੂ, ਅਸ਼ੋਕ ਰਾਮਸਰ, ਮਨਜੀਤ ਸਿੰਘ, ਜਗਤਾਰ ਸਿੰਘ, ਸੁਸ਼ੀਲ ਕੁਮਾਰ ਪ੍ਰਧਾਨ ਨਗਰ ਕੌਂਸਲ, ਰਵੀਇੰਦਰ ਸਿੰਘ ਘਾਲੀ ਜਨਰਲ ਸਕੱਤਰ ਐਜੂਕੇਸ਼ਨ ਡਿਪਾਰਟਮੈਂਟ, ਮਨਦੀਪ ਸਿੰਘ ਕਪੂਰ, ਵਰਿੰਦਰ ਅਮਰ, ਧਰਮਿੰਦਰ ਸਿੰਘ ਪ੍ਰਧਾਨ ਮਾਸਟਰ ਕੈਡਰ, ਗੁਰਵਿੰਦਰ ਵਿਰਕ, ਗੁਰਚਰਨ ਸਿੰਘ ਜ਼ਿਲ੍ਹਾ ਪ੍ਰਧਾਨ ਵਾਟਰ ਸਪਲਾਈ ਤੇ ਹੋਰ ਜੁਝਾਰੂ ਸਾਥੀ ਹਾਜ਼ਰ ਆਏ।