Punjab News: ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਾਉਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੌਪਿਆ ਮੰਗ-ਪੱਤਰ

ਨਾਭਾ: ਕੇਂਦਰੀ ਮੰਤਰੀ ਸਿਵਰਾਜ ਚੌਹਾਨ ਨੂੰ ਮੰਗ ਪੱਤਰ ਦਿੰਦੇ ਪੰਜਾਬ ਕਿਸਾਨ ਸੰਘ ਆਗੂ।
ਨਾਭਾ: ਕੇਂਦਰੀ ਮੰਤਰੀ ਸਿਵਰਾਜ ਚੌਹਾਨ ਨੂੰ ਮੰਗ ਪੱਤਰ ਦਿੰਦੇ ਪੰਜਾਬ ਕਿਸਾਨ ਸੰਘ ਆਗੂ।

Punjab News: (ਤਰੁਣ ਕੁਮਾਰ ਸ਼ਰਮਾ) ਨਾਭਾ। ਭਾਰਤੀ ਕਿਸਾਨ ਸੰਘ ਪੰਜਾਬ ਪ੍ਰਧਾਨ ਗਿੰਨੀ ਢਿੱਲੋਂ ਅਤੇ ਉਪ ਪ੍ਰਧਾਨ ਗੁਰਦਰਸ਼ਨ ਅਭੇਪੁਰ ਵੱਲੋਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦੇਸ਼ ਦੇ ਅੰਨਦਾਤਾ ਦੇ ਹੋਏ ਨੁਕਸਾਨ ਦੀ ਭਰਪਾਈ ਲਈ 50 ਹਜ਼ਾਰ ਦੇ ਮੁਆਵਜੇ ਦੀ ਮੰਗ ਕੀਤੀ ਗਈ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਨੂੰ ਵੀ ਧਿਆਨ ਵਿੱਚ ਰੱਖ ਕੇ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਗਈ।

ਆਗੂਆਂ ਨੇ ਇਸ ਮੌਕੇ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਹੜ੍ਹ ਨੇ ਅਜਿਹੇ ਮਜ਼ਦੂਰਾਂ ਦੇ ਵਰਗ ਨੂੰ ਜ਼ਿਆਦਾ ਨੁਕਸਾਨ ਪਹੁੰਚਾਇਆ ਹੈ ਜਿਨ੍ਹਾਂ ਕੋਲ ਨਾ ਹੀ ਵਿਰਾਸਤੀ ਸਮਰੱਥਾ ਹੈ ਤੇ ਨਾ ਹੀ ਜ਼ਮੀਨੀ ਮਾਲਕੀ। ਕਿਸਾਨ ਆਗੂਆਂ ਨੇ ਕੇਦਰੀ ਮੰਤਰੀ ਨੂੰ ਦੱਸਿਆ ਕਿ ਸੈਂਕੜੇ ਘਰਾਂ ਦੇ ਮੁਖੀਆਂ ਦੀ ਹੜ੍ਹ ਕਾਰਨ ਜਾਨ ਤੱਕ ਚਲੀ ਗਈ ਹੈ ਜਿਸ ਕਾਰਨ ਜਿੱਥੇ ਉਨ੍ਹਾਂ ਦੇ ਪਰਿਵਾਰ ਹੜ੍ਹਾਂ ਕਾਰਨ ਵਿੱਤੀ ਔਕੜਾਂ ਦਾ ਸਾਹਮਣਾ ਕਰਨ ਨੂੰ ਮਜ਼ਬੂਰ ਹੋ ਗਏ ਹਨ, ਉੱਥੇ ਪਰਿਵਾਰਿਕ ਮੈਂਬਰ ਦੀ ਮੌਤ ਕਾਰਨ ਉਨ੍ਹਾਂ ਦਾ ਭਵਿੱਖ ਵੀ ਹਨ੍ਹੇਰੇ ਵਿੱਚ ਨਜ਼ਰ ਆਉਣ ਲੱਗਿਆ ਹੈ।

ਇਹ ਵੀ ਪੜ੍ਹੋ: Punjab Weather Alert: ਪੰਜਾਬ ’ਚ 3 ਦਿਨ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਉਨ੍ਹਾਂ ਮੰਗ ਕੀਤੀ ਕਿ ਜਾਨੀ ਨੁਕਸਾਨ ਦੇ ਪਰਿਵਾਰਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜ ਲੱਖ ਦੀ ਰਾਸ਼ੀ ਅਤੇ ਯੋਗਤਾ ਮੁਤਾਬਿਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਮਿਲਣੀ ਦੌਰਾਨ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨੂੰ ਵਿਕਾਸ ਦਾ ਹਾਣੀ ਬਣਾ ਕੇ ਰੱਖਿਆ ਹੈ ਅਤੇ ਭਵਿੱਖ ਵਿੱਚ ਵੀ ਕੇਂਦਰ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਹੀ ਖੜ੍ਹਾ ਨਜ਼ਰ ਆਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਦਰਦ ਨਹੀਂ ਬਲਕਿ ਸਾਡਾ ਆਪਣਾ ਸਾਂਝਾ ਦਰਦ ਹੈ। ਇਸ ਮਿਲਣੀ ਵਿੱਚ ਐੱਨਐੱਸ ਨੌਲੱਖਾ ਫਤਹਿਗੜ੍ਹ, ਗੋਬਿੰਦਰ ਸਿੰਘ ਪ੍ਰਧਾਨ ਮਲੇਰਕੋਟਲਾ, ਹਰਿੰਦਰ ਸਿੰਘ ਰੋਪੜ, ਯਾਦਵਿੰਦਰ ਸਿੰਘ ਬਕਰਾਹਾ ਅਤੇ ਹੈਪੀ ਢਿੰਗੀ ਆਦਿ ਨੇ ਵੀ ਸੰਬੋਧਨ ਕੀਤਾ।  Punjab News