Farmers News: ਮਜ਼ਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਜੇਲ੍ਹੀ ਡੱਕਣ ਦੇ ਹੁਕਮਾਂ ਦਾ ਬੀਕੇਯੂ ਡਕੌਦਾ ਧਨੇਰ ਵੱਲੋਂ ਡਟਵਾਂ ਵਿਰੋਧ

Farmers-News
Farmers News: ਮਜ਼ਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਜੇਲ੍ਹੀ ਡੱਕਣ ਦੇ ਹੁਕਮਾਂ ਦਾ ਬੀਕੇਯੂ ਡਕੌਦਾ ਧਨੇਰ ਵੱਲੋਂ ਡਟਵਾਂ ਵਿਰੋਧ

Farmers News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਜ਼ਿਲ੍ਹਾ ਫਰੀਦਕੋਟ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਮੋਰਾਂਵਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਫਰੀਦਕੋਟ ਦੀਆਂ 15 ਇਕਾਈਆਂ ਮੌਜੂਦ ਰਹੀਆਂ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਰਵਿੰਦਰਜੀਤ ਸਿੰਘ ਢੈਪਈ ਨੇ ਸਰਕਾਰਾਂ ’ਤੇ ਤੰਜ ਕੱਸਦਿਆਂ ਦੱਸਿਆ ਕਿ ਸ਼ਾਇਦ ਅਦਾਲਤਾਂ ਨੂੰ ਲੱਗਦਾ ਹੈ ਕਿ ਦੇਸ਼ ਵਿੱਚ ਸਾਰਾ ਪ੍ਰਦੂਸ਼ਣ ਕਿਸਾਨਾਂ ਵੱਲੋਂ ਪਰਾਲੀ ਫੂਕਣ ਨਾਲ ਹੀ ਹੁੰਦਾ ਹੈ ਜਦੋਂਕਿ ਦਿੱਲੀ ਖੇਤਰ ਦੇ ਕਾਰਖਾਨੇ ਗੱਡੀਆਂ ਦਾ ਧੂੰਆਂ ਥਰਮਲ ਪਲਾਂਟਾਂ ਦਾ ਧੂੰਆਂ ਅਤੇ ਉਸਾਰੀ ਦੇ ਕੰਮਾਂ ਤੋਂ ਹੋ ਰਹੇ ਪ੍ਰਦੂਸ਼ਣ ਬਾਰੇ ਕਿਸੇ ਨੂੰ ਕੋਈ ਇਤਰਾਜ਼ ਨਹੀਂ।

ਖੋਜ ਕੇਂਦਰਾਂ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਦਿੱਲੀ ਦੇ 300 ਕਿਲੋਮੀਟਰ ਦੇ ਘੇਰੇ ਵਿੱਚ ਥਰਮਲ ਪਲਾਂਟਾਂ ਰਾਹੀਂ ਪੈਦਾ ਕੀਤੇ ਜਾਂਦੇ ਪ੍ਰਦੂਸ਼ਣ ਦਾ ਹਿੱਸਾ ਪਰਾਲੀ ਨਾਲੋਂ 16 ਗੁਣਾ ਜਿਆਦਾ ਹੈ ਜਦੋਂਕਿ ਬਿਆਨ ਅਨੁਸਾਰ ਖੁਦ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਿਹਾ ਹੈ ਕਿ ਪੰਜਾਬ ਦੀ ਪਰਾਲੀ ਦੇ ਧੂੰਏ ਦਾ ਦਿੱਲੀ ਖੇਤਰ ਦੇ ਪ੍ਰਦੂਸ਼ਣ ’ਤੇ ਕੋਈ ਅਸਰ ਨਹੀਂ ਪੈਂਦਾ ਨਾਲ ਹੀ ਜ਼ਿਲ੍ਹਾ ਸੀਨੀ. ਮੀਤ ਪ੍ਰਧਾਨ ਬਲਜਿੰਦਰ ਸਿੰਘ ਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਸਿਫਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ,ਹਰ ਰਾਜ ਸਰਕਾਰ ਵੱਲੋਂ ਪਰਾਲੀ ਇਕੱਠੀ ਕਰਨ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ ਲਈ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਹਿਲੇ 6 ਮਹੀਨਿਆਂ ’ਚ GST ’ਚ ਹੋਇਆ ਸ਼ਾਨਦਾਰ ਵਾਧਾ, ਰਾਸ਼ਟਰੀ …

ਇੱਕ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਹੜ੍ਹਾਂ ਨੇ ਮਾਰ ਲਿਆ। ਇਸ ਲਈ ਚਾਹੀਦਾ ਹੈ ਕਿ ਸਰਕਾਰ ਬਿਪਤਾ ਦੇ ਸਮੇਂ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਨ ਕਿਸਾਨ ਆਗੂਆਂ ਅਨੁਸਾਰ ਵਾਤਾਵਰਨ ਮਾਹਿਰ ਇਹ ਸਾਬਤ ਕਰ ਚੁੱਕੇ ਹਨ ਕਿ ਪ੍ਰਦੂਸ਼ਣ ਫੈਲਾਉਣ ਵਿੱਚ ਪਰਾਲੀ ਫੂਕਣ ਦਾ ਸਿਰਫ ਛੇ ਫੀਸਦੀ ਹਿੱਸਾ ਹੈ। ਇਸ ਲਈ ਆਗੂਆਂ ਨੇ ਕਿਹਾ ਕਿ 94 ਫੀਸਦੀ ਪ੍ਰਦੂਸ਼ਣ ਫੈਲਾਉਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਨੱਥ ਪਾਈ ਜਾਵੇ ਅਤੇ ਦੱਸਿਆ ਕਿ ਜੇਕਰ ਬਿਪਤਾ ਮਾਰੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬੀਕੇਯੂ ਡਕੌਂਦਾ ਧਨੇਰ ਜਥੇਬੰਦੀ ਇਸ ਦਾ ਡੱਟਵਾਂ ਵਿਰੋਧ ਕਰੇਗੀ। Farmers News