Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Road Accident
Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Road Accident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਸਾਦਿਕ ਚੌਂਕ ਫਿਰੋਜ਼ਪੁਰ ਰੋਡ ’ਤੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਇੱਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਫਿਰੋਜ਼ਪੁਰ ਵੱਲੋਂ ਆ ਰਿਹਾ ਸੀ ਕਿ ਅਚਾਨਕ ਇੱਕ ਆਟੋ ਵਾਲੇ ਦੀ ਸਾਈਡ ਵੱਜਣ ਨਾਲ ਉਹ ਸੜਕ ’ਤੇ ਡਿੱਗ ਪਿਆ ਅਤੇ ਸਾਦਿਕ ਚੌਂਕ ਵੱਲੋਂ ਆ ਰਹੇ ਇੱਕ ਟਰੱਕ ਦੇ ਮਗਰਲੇ ਟਾਇਰਾਂ ਥੱਲੇ ਆ ਗਿਆ ਅਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ‌।

ਇਹ ਵੀ ਪੜ੍ਹੋ: Barnala Murder News: ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਉੱਥੋਂ ਲੰਘ ਰਹੇ ਲੋਕਾਂ ਦਾ ਕਹਿਣਾ ਹੈ ਕਿ ਟਰੱਕ ਦੇ ਪਿਛਲੇ ਟਾਇਰ ਉਸਦੇ ਸਿਰ ਦੇ ਉੱਪਰੋਂ ਲੰਘ ਗਏ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਮੁਕਤਸਰ ਰੋਡ, ਕੋਟਕਪੂਰਾ ਵਜੋਂ ਹੋਈ ਹੈ। ਮ੍ਰਿਤਕ ਕਈ ਸਾਲਾਂ ਤੋਂ ਕੋਟਕਪੂਰਾ ਦੇ ਮੁਕਤਸਰ ਰੋਡ ‘ਤੇ ਸਮੋਸਿਆਂ ਦੀ ਰੇਹੜੀ ਲਗਾਉਂਦਾ ਸੀ ਅਤੇ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਹੈ ਅਤੇ ਉਸਦੇ ਤਿੰਨ ਬੱਚੇ ਹਨ। ਮੌਕੇ ’ਤੇ ਪੁੱਜੇ ਪੀਸੀਆਰ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। Road Accident