Tarn Taran By Election: (ਸੱਚ ਕਹੂੰ ਨਿਊਜ਼) ਤਰਨਤਾਰਨ। ਪੰਜਾਬ ਵਿੱਚ ਤਰਨਤਾਰਨ ਜਿਮਨੀ ਚੋਣ ਲਈ ਕਾਂਗਰਸ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇੱਥੋਂ ਕਰਣਬੀਰ ਸਿੰਘ ਬੁਰਜ ਨੂੰ ਉਮੀਦਵਾਰ ਬਣਾਇਆ ਹੈ। ਇਸ ਸੰਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਅਧਿਕਾਰਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਕਾਂਗਰਸ ਵਪਾਰੀ ਅਤੇ ਸਮਾਜ ਸੇਵੀ ਦਵਿੰਦਰ ਸਿੰਘ ਸੰਧੂ (ਲਾਲੀ ਢਾਲਾ) ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਅਕਾਲੀ ਦਲ ਛੱਡ ਕੇ ਆਏ ਅਨਿਲ ਜੋਸ਼ੀ ਦਾ ਨਾਂਅ ਵੀ ਸਾਹਮਣੇ ਆ ਰਿਹਾ ਸੀ।
ਇਹ ਵੀ ਪੜ੍ਹੋ: Punjab News: ਲਹਿਰਾ ਵਿਧਾਨ ਸਭਾ ਹਲਕੇ ਨੂੰ ਮੁੱਖ ਮੰਤਰੀ ਦਾ ਵੱਡਾ ਤੋਹਫਾ, ਇਲਾਕੇ ਵਾਸੀ ਹੋਏ ਖੁਸ਼
ਹਾਲਾਂਕਿ ਅਨਿਲ ਜੋਸ਼ੀ ਦੇ ਕਰੀਬੀਆਂ ਮੁਤਾਬਕ, ਉਨ੍ਹਾਂ ਨੇ ਕਾਂਗਰਸ ਨੂੰ ਕਿਹਾ ਸੀ ਕਿ ਉਹ ਅੰਮ੍ਰਿਤਸਰ ਨਾਰਥ ਦੀ ਰਾਜਨੀਤੀ ਕਰਨਗੇ, ਉਹ ਕਿਸੇ ਹੋਰ ਵਿਧਾਨ ਸਭਾ ਹਲਕੇ ਵਿੱਚ ਨਹੀਂ ਜਾਣਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਜਪਾ ਇੱਥੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਚੁੱਕੇ ਹਨ।