Punjab Weather Alert: ਚੰਡੀਗੜ੍ਹ। ਪੰਜਾਬ ’ਚ ਆਏ ਹੜ੍ਹਾਂ ਤੋਂ ਬਾਅਦ ਹਾਲਾਤ ਕੁਝ ਸੁਧਰਦੇ ਦਿਖਾਈ ਦੇਣ ਹੀ ਲੱਗੇ ਸਨ ਕਿ ਦੁਬਾਰਾ ਫਿਰ ਚਿੰਤਾ ਦੀਆਂ ਲਕੀਰਾਂ ਡੂੰਘੀਆਂ ਹੁੰਦੀਆਂ ਦਿਖਾਈ ਦੇ ਰਹੀਆਂ ਹਨ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਬੀਤੀ ਰਾਤ ਤੋਂ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- ‘‘ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਇਲਾਕੇ ‘ਚ ਪਿਛਲੇ ਅੱਧੇ ਘੰਟੇ ਤੋਂ ਭਾਰੀ ਤੂਫ਼ਾਨ ਤੇ ਮੀਂਹ ਪੈ ਰਿਹਾ ਹੈ, ਪ੍ਰਮਾਤਮਾ ਸੁੱਖ ਰੱਖੀਂ।’’
ਅਕਤੂਬਰ 6-7 ਲਈ ਕੀਤੀ ਗਈ ਭਵਿੱਖਬਾਣੀ ਵਿੱਚ ਪੰਜਾਬ ਅਤੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਰਾਵੀ ਅਤੇ ਬਿਆਸ ਦਰਿਆਵਾਂ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਸ਼ਾਮਲ ਹੈ, ਜਿਸ ਕਾਰਨ ਸੂਬਾ ਸਰਕਾਰ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। Punjab Weather Alert
ਦੱਸ ਦਈਏ ਕਿ ਅਕਤੂਬਰ 6-7 ਲਈ ਕੀਤੀ ਗਈ ਭਵਿੱਖਬਾਣੀ ਵਿੱਚ ਪੰਜਾਬ ਅਤੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਰਾਵੀ ਅਤੇ ਬਿਆਸ ਦਰਿਆਵਾਂ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਸ਼ਾਮਲ ਹੈ, ਜਿਸ ਕਾਰਨ ਸੂਬਾ ਸਰਕਾਰ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਜਲੰਧਰ ਵਿਚ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
Read Also : ਦਾਰਜੀਲਿੰਗ ’ਚ ਪੁਲ ਡਿੱਗਿਆ, 6 ਦੀ ਮੌਤ
ਸਰਕਾਰ ਨੇ ਨਵੀਂ ਬਿਪਤਾ ਨੂੰ ਦੇਖਦਿਆਂ ਸੂਬੇ ਦੇ 17 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਲਰਟ ਕਰ ਦਿੱਤਾ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਸ਼ਾਮ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
Punjab Weather Alert
5 ਅਕਤੂਬਰ ਨੂੰ ਸਵੇਰੇ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਰੀਦਕੋਟ ਅਤੇ ਮੋਹਾਲੀ ਵਿੱਚ ਮੀਂਹ ਪੈ ਰਿਹਾ ਹੈ। ਸੂਬੇ ਦੇ 14 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਗਲੇ ਤਿੰਨ ਦਿਨਾਂ ਤੱਕ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ।
ਇਸ ਦੌਰਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਕੈਂਪ ਦਫਤਰਾਂ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਦਿੱਤੇ ਹਨ।
ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਭਾਰੀ ਮੀਂਹ ਦੀ ਸਥਿਤੀ ਵਿੱਚ ਪਾਣੀ ਸਟੋਰ ਕਰਨ ਲਈ ਹਿਮਾਚਲ ਅਤੇ ਪੰਜਾਬ ਦੇ ਡੈਮਾਂ ਨੂੰ ਖਾਲੀ ਕੀਤਾ ਜਾ ਰਿਹਾ ਹੈ।