Rajya Sabha Bypoll: ਆਪ ਨੇ ਰਾਜ਼ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ

Rajya Sabha Bypoll
Rajya Sabha Bypoll: ਆਪ ਨੇ ਰਾਜ਼ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ

ਉਦਯੋਗਪਤੀ ਰਜਿੰਦਰ ਦੇ ਨਾਂਅ ਨੂੰ ਮਨਜ਼ੂਰੀ

Rajya Sabha Bypoll: ਨਵੀਂ ਦਿੱਲੀ (ਏਜੰਸੀ)। ਆਮ ਆਦਮੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ ਉਦਯੋਗਪਤੀ ਰਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਅਧਿਕਾਰਤ ਤੌਰ ’ਤੇ ਉਨ੍ਹਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਤੋਂ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਣੀ ਹੈ। ਇਹ ਸੀਟ ‘ਆਪ’ ਦੇ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਸੀ। ‘ਆਪ’ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਨੇ ਸਰਬਸੰਮਤੀ ਨਾਲ ਰਜਿੰਦਰ ਗੁਪਤਾ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਖਬਰ ਵੀ ਪੜ੍ਹੋ : West Bengal News: ਦਾਰਜੀਲਿੰਗ ’ਚ ਪੁਲ ਡਿੱਗਿਆ, 6 ਦੀ ਮੌਤ

ਰਜਿੰਦਰ ਗੁਪਤਾ ਇੱਕ ਪ੍ਰਸਿੱਧ ਉਦਯੋਗਪਤੀ ਅਤੇ ਟਰਾਈਡੈਂਟ ਗਰੁੱਪ ਦੇ ਸਾਬਕਾ ਚੇਅਰਮੈਨ ਹਨ। ਇੱਕ ਦਿਨ ਪਹਿਲਾਂ, ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਤੇ ਸ਼੍ਰੀ ਕਾਲੀ ਮਾਤਾ ਮੰਦਰ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਵਜੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਇਸ ਰਾਜ ਸਭਾ ਚੋਣ ’ਚ ਆਮ ਆਦਮੀ ਪਾਰਟੀ ਕੋਲ ਕਾਫ਼ੀ ਬਹੁਮਤ ਹੈ, ਜਿਸ ਕਾਰਨ ਗੁਪਤਾ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਵਿੱਚ ‘ਆਪ’ ਦੇ ਬਹੁਮਤ ਨੂੰ ਵੇਖਦੇ ਹੋਏ, ਇਹ ਇੱਕ ਰਸਮੀ ਕਾਰਵਾਈ ਮੰਨੀ ਜਾਂਦੀ ਹੈ, ਪਰ ਪਾਰਟੀ ਇਸ ਨੂੰ ਆਪਣੀ ਵਿਚਾਰਧਾਰਾ ਤੇ ਕਦਰਾਂ-ਕੀਮਤਾਂ ਦੀ ਪ੍ਰਤੀਨਿਧਤਾ ਵਜੋਂ ਦੇਖਦੀ ਹੈ।

ਪਾਰਟੀ ਦੇ ਸੀਨੀਅਰ ਆਗੂਆਂ ਨੇ ਰਾਜਿੰਦਰ ਗੁਪਤਾ ਨੂੰ ਵਧਾਈ ਦਿੱਤੀ ਹੈ ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਕਿ ਉਹ ਸੰਸਦ ’ਚ ਆਮ ਆਦਮੀ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨਗੇ। ਰਾਜ ਸਭਾ ਚੋਣ ਪ੍ਰਕਿਰਿਆ ਅਗਲੇ ਹਫ਼ਤੇ ਸ਼ੁਰੂ ਹੋਣ ਦੀ ਉਮੀਦ ਹੈ। ਸੰਸਦ ਮੈਂਬਰ ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਇਸ ਸੀਟ ਲਈ ਵੋਟਿੰਗ ਤੇ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਉਪ-ਚੋਣ ਨੋਟੀਫਿਕੇਸ਼ਨ 6 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖਰੀ ਮਿਤੀ 13 ਅਕਤੂਬਰ ਹੈ। 16 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਨਤੀਜੇ ਸ਼ਾਮ ਨੂੰ ਐਲਾਨੇ ਜਾਣਗੇ।