ਸਰਸਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਪਿਤਾ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਯਾਦ ਵਿੱਚ ਐਤਵਾਰ ਨੂੰ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਸਥਿੱਤ ਪੂਜਨੀਕ ਬਾਪੂ ਮੱਘਰ ਸਿੰਘ ਜੀ ਇੰਟਰਨੈਸ਼ਨਲ ਬਲੱਡ ਸੈਂਟਰ ਵਿਖੇ ਲਾਇਆ ਗਿਆ। ਖੂਨਦਾਨ ਕੈਂਪ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ, ਹਸਪਤਾਲ ਅਤੇ ਬਲੱਡ ਸੈਂਟਰ ਦੇ ਡਾਕਟਰਾਂ ਤੇ ਵਲੰਟੀਅਰਾਂ ਨੇ ਅਰਦਾਸ ਦਾ ਭਜਨ ਬੋਲ ਕੇ ਕੀਤਾ।
ਇਸ ਤੋਂ ਬਾਅਦ ਡੇਰਾ ਸ਼ਰਧਾਲੂਆਂ ਨੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਫੈਲਾਉਂਦੇ ਹੋਏ ਖੂਨਦਾਨ ਕੀਤਾ। ਖੂਨਦਾਨ ਕੈਂਪ ਲਈ ਡੇਰਾ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਿਆ ਗਿਆ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਕਿਹਾ ਕਿ ਇਹ ਕੈਂਪ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ’ਚ ਲਾਇਆ ਗਿਆ ਹੈ ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਮਨੁੱਖਤਾ ਦੀ ਭਲਾਈ ’ਚ ਲਾਇਆ। Sirsa News
ਦੱਸ ਦਈਏ ਕਿ 5 ਅਕਤੂਬਰ, 2004 ਨੂੰ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਕੁੱਲ ਮਾਲਕ ਦੇ ਚਰਨਾਂ ’ਚ ਸੱਚਖੰਡ ਜਾ ਬਿਰਾਜੇ ਸਨ। ਇਸ ਲਈ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਸਾਲ ਇਸ ਦਿਨ ਨੂੰ ਪਰਮਾਰਥੀ ਦਿਵਸ ਵਜੋਂ ਮਨਾਉਂਦੇ ਹਨ ਅਤੇ ਖੂਨਦਾਨ ਕੈਂਪ ਅਤੇ ਹੋਰ ਮਾਨਵਤਾ ਭਲਾਈ ਕਾਰਜ ਕਰਦੇ ਹਨ। ਸਭ ਤੋਂ ਪਹਿਲਾ ਖੂਨਦਾਨ ਕੈਂਪ 10 ਅਕਤੂਬਰ, 2004 ਨੂੰ ਪੂਜਨੀਕ ਬਾਪੂ ਜੀ ਨੂੰ ਸ਼ਰਧਾਂਜਲੀ ਵਜੋਂ ਲਗਾਇਆ ਗਿਆ ਸੀ। ਜਿਸ ਵਿੱਚ 17921 ਯੂਨਿਟ ਖੂਨਦਾਨ ਹੋਇਆ, ਜੋ ਕਿ ਗਿਨੀਜ਼ ਬੁੱਕ ਆਫ਼ ਰਿਕਾਰਡਜ਼ ’ਚ ਦਰਜ ਹੈ।
Read Also : ਸੱਚਖੰਡ ਵਾਸੀ ਜਸਵੀਰ ਕੌਰ ਇੰਸਾਂ ਨਿਵਾਸੀ ਢਾਹਣੀ ਕਰਮਗੜ੍ਹ ਨੇ ਵੀ ਖੱਟਿਆ ਸਰੀਰਦਾਨੀ ਹੋਣ ਦਾ ਲਾਹਾ