Sunam News: ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਦਾਰ ਸਿਰਫ਼ ਤਾਜ਼ੀਆਂ ਅਤੇ ਗੁਣਵੱਤਾਪੂਰਨ ਚੀਜ਼ਾਂ ਹੀ ਵੇਚਣ : ਐਸਡੀਐਮ 

Sunam News
ਸੁਨਾਮ: ਐੱਸਡੀਐੱਮ ਸ਼੍ਰੀ ਪ੍ਰਮੋਦ ਸਿੰਗਲਾ ਦੀ ਤਸਵੀਰ।

ਦੁਕਾਨਦਾਰਾਂ ਨੂੰ ਤਾਜ਼ੀਆਂ ਅਤੇ ਗੁਣਵੱਤਾਪੂਰਨ ਚੀਜ਼ਾਂ ਵੇਚਣ ਦੀ ਹਦਾਇਤ

  • ਤਿਉਹਾਰੀ ਮੌਸਮ ਨੂੰ ਧਿਆਨ ’ਚ ਰੱਖਦਿਆਂ ਦੁਕਾਨਦਾਰ ਗੁਣਵੱਤਾ ਅਤੇ ਸਫਾਈ ਨੂੰ ਯਕੀਨੀ ਬਣਾਉਣ : ਐੱਸਡੀਐੱਮ
  • ਉਲੰਘਣਾ ਕਰਦੇ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ

Sunam News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਤਿਉਹਾਰਾਂ ਦੇ ਚਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਦੁਕਾਨਦਾਰਾਂ, ਵਪਾਰੀਆਂ ਅਤੇ ਖਾਣ-ਪੀਣ ਨਾਲ ਸਬੰਧਤ ਕਾਰੋਬਾਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਿਕਰੀ ਸਥਾਨਾਂ ‘ਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ, ਸਫਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ: Punjab Holidays: ਪੰਜਾਬ ’ਚ ਰੱਦ ਹੋਈਆਂ ਛੁੱਟੀਆਂ, ਨਵੇਂ ਆਦੇਸ਼ ਜਾਰੀ

ਜਾਣਕਾਰੀ ਦਿੰਦਿਆਂ ਸੁਨਾਮ ਦੇ ਐੱਸ ਡੀ ਐੱਮ ਸ਼੍ਰੀ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਿਠਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਮੰਗ ਵਧ ਜਾਂਦੀ ਹੈ, ਇਸ ਲਈ ਇਹ ਸਾਰੇ ਵਪਾਰੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਤਾਜ਼ਾ, ਸਾਫ਼-ਸੁਥਰੀ ਅਤੇ ਸੁਰੱਖਿਅਤ ਚੀਜ਼ਾਂ ਹੀ ਪ੍ਰਾਪਤ ਹੋਣ। ਉਹਨਾਂ ਇਸ ਸਬੰਧ ਵਿੱਚ ਸਾਰੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਤਾਜ਼ੀਆਂ ਅਤੇ ਗੁਣਵੱਤਾਪੂਰਨ ਚੀਜ਼ਾਂ ਹੀ ਵੇਚਣ, ਮਿਲਾਵਟ ਜਾਂ ਘਟੀਆ ਸਮੱਗਰੀ ਦੇ ਵਰਤੋਂ ਤੋਂ ਬਚਣ, ਦੁਕਾਨਾਂ ਦੇ ਅੰਦਰ ਤੇ ਬਾਹਰ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕੂੜਾ-ਕਰਕਟ ਦਾ ਢੰਗ ਨਾਲ ਨਿਪਟਾਰਾ ਕਰਨਾ, ਕੀਮਤਾਂ ਦੀ ਸੂਚੀ ਤੇ ਬਣਾਉਣ/ਮਿਆਦ ਖ਼ਤਮ ਹੋਣ ਦੀ ਤਾਰੀਖ਼ ਸਪੱਸ਼ਟ ਤੌਰ ‘ਤੇ ਦਰਸਾਉਣ ਅਤੇ ਸਿਹਤ ਵਿਭਾਗ ਅਤੇ ਫੂਡ ਸੇਫ਼ਟੀ ਵਿਭਾਗ ਦੀਆਂ ਟੀਮਾਂ ਨਾਲ ਪੂਰਾ ਸਹਿਯੋਗ ਦੇਣ।

ਉਹਨਾਂ ਕਿਹਾ ਕਿ ਉਲੰਘਣਾ ਕਰਦੇ ਪਾਏ ਜਾਣ ਵਾਲਿਆਂ ਵਿਰੁੱਧ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਅਤੇ ਹੋਰ ਲਾਗੂ ਕਾਨੂੰਨਾਂ ਅਧੀਨ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਾਰੇ ਵਪਾਰੀਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਤਿਉਹਾਰੀ ਮੌਸਮ ਨੂੰ ਸਿਹਤਮੰਦ, ਖੁਸ਼ਹਾਲ ਅਤੇ ਸੁਰੱਖਿਅਤ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ।