ਪੰਜਾਬ ਦੇ ਸਭ ਤੋਂ ਅਮੀਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ
Rajinder Gupta: (ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਨੇ ਰਾਜ ਸਭਾ ਦਾ ਬਰਨਾਲਾ ਦੇ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਮੈਂਬਰ ਲਈ ਉਮੀਦਵਾਰ ਐਲਾਨਿਆ ਹੈ ਅਤੇ ਇਸ ਐਲਾਨ ਤੋਂ ਬਾਅਦ ਉਨਾਂ ਦੀ ਉਮੀਦਵਾਰੀ ਨੂੰ ਲੈ ਕੇ ਵਿਰੋਧੀਆਂ ਨੇ ਉਂਗਲਾ ਵੀ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਸਾਫ਼ ਕਰ ਚੁੱਕੀ ਹੈ ਕਿ ਰਾਜਿੰਦਰ ਗੁਪਤਾ ਹੀ ਉਨਾਂ ਦੇ ਉਮੀਦਵਾਰ ਹੋਣਗੇ।
ਰਾਜਿੰਦਰ ਗੁਪਤਾ ਨੇ ਬੀਤੇ ਦਿਨੀਂ ਹੀ ਪੰਜਾਬ ਨੀਤੀ ਕਮਿਸ਼ਨ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਅਸਤੀਫ਼ੇ ਨੂੰ ਵੀ ਤੁਰੰਤ ਹੀ ਪ੍ਰਵਾਨ ਕਰ ਲਿਆ ਗਿਆ ਸੀ। ਰਾਜਿੰਦਰ ਗੁਪਤਾ ਪੰਜਾਬ ਦੇ ਵੱਡੇ ਉਦਯੋਗਪਤੀ ਹਨ ਅਤੇ ਉਨਾਂ ਦੀ ਕੰਪਨੀ ਟਰਾਈਡੈਂਟ ਦੀ ਸਾਲਾਨਾ ਟਰਨਓਵਰ ਹੀ 5 ਹਜ਼ਾਰ ਕਰੋੜ ਰੁਪਏ ਤੋਂ ਪਾਰ ਹੈ।
ਇਹ ਵੀ ਪੜ੍ਹੋ: Punjab Government: ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਵੱਡੀ ਗਿਣਤੀ ਕਰਕੇ ਉਨ੍ਹਾਂ ਦੇ ਮੁਕਾਬਲੇ ਸ਼ਾਇਦ ਕੋਈ ਹੋਰ ਉਮੀਦਵਾਰ ਨਹੀਂ ਆਏਗਾ ਅਤੇ ਉਨ੍ਹਾਂ ਦੀ ਜਿੱਤ ਵੀ ਯਕੀਨੀ ਮੰਨੀ ਜਾ ਰਹੀ ਹੈ। ਇਹ ਰਾਜ ਸਭਾ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ। ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਸੀ ਅਤੇ ਇਸ ਸਮੇਂ ਉਹ ਆਮ ਆਦਮੀ ਪਾਰਟੀ ਦੀ ਵਜਾਰਤ ਵਿੱਚ ਵਜੀਰ ਦੇ ਤੌਰ ਕੰਮ ਕਰ ਰਹੇ ਹਨ ਅਤੇ ਉਨਾਂ ਕੋਲ ਬਿਜਲੀ ਅਤੇ ਉਦਯੋਗ ਵਿਭਾਗ ਦੇ ਨਾਲ ਹੀ ਐਨ.ਆਰ.ਆਈ. ਮਾਮਲੇ ਵਿਭਾਗ ਹੈ।