Malout News: ਮਲੋਟ (ਮਨੋਜ)। ਬਲਾਕ ਮਲੋਟ ਦੀ ਬਲਾਕ ਪੱਧਰੀ ਨਾਮ ਚਰਚਾ ਪਿੰਡ ਜੰਡਵਾਲਾ ਚੜ੍ਹਤ ਸਿੰਘ ਵਿਖੇ ਪ੍ਰੇਮੀ ਰਜਿੰਦਰ ਸਿੰਘ ਇੰਸਾਂ ਦੇ ਗ੍ਰਹਿ ਵਿਖੇ ਧੂਮਧਾਮ ਨਾਲ ਹੋਈ ਜਿਸ ਵਿੱਚ ਸਾਧ-ਸਾਧ-ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਨਿਰਮਲ ਸਿੰਘ, ਪੰਚਾਇਤ ਮੈਂਬਰ ਹਰਜਿੰਦਰ ਸਿੰਘ, ਵੀਰ ਸਿੰਘ, ਵਿਜੈ ਪਾਲ ਸਿੰਘ ਤੋਂ ਇਲਾਵਾ ਸੱਚੇ ਨਮਰ ਸੇਵਾਦਾਰ ਬਲਰਾਜ ਸਿੰਘ ਇੰਸਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।
ਨਾਮ-ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਵੱਲੋਂ ਪਵਿੱਤਰ ਸ਼ਾਹੀ ਨਾਅਰਾ ਲਗਾ ਕੇ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਕਵੀਰਾਜ ਵੀਰਾਂ ਨੇ ਸ਼ਬਦਬਾਣੀ ਸੁਣਾਈ ਅਤੇ ਅੰਤ ਵਿੱਚ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਪੜ੍ਹੇ ਗਏ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਸਮੂਹ ਸਾਧ-ਸੰਗਤ ਨੂੰ ਵੱਧ ਤੋਂ ਵੱਧ ਨਿਸਵਾਰਥ ਸੇਵਾ ਅਤੇ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ। Malout News
ਪਿੰਡ ਜੰਡਵਾਲਾ ਚੜ੍ਹਤ ਸਿੰਘ ਦੇ ਪ੍ਰੇਮੀ ਸੇਵਕ ਗੁਰਲਾਲ ਸਿੰਘ ਇੰਸਾਂ ਨੇ ਦੱਸਿਆ ਕਿ ਬਲਾਕ ਪੱਧਰੀ ਨਾਮ-ਚਰਚਾ ਵਿੱਚ ਪਿੰਡ ਦੀ ਸਮੂਹ ਸਾਧ-ਸੰਗਤ ਨੇ ਪੂਰਾ ਸਹਿਯੋਗ ਦਿੰਦਿਆਂ ਆਪਣੀ-ਆਪਣੀ ਸੇਵਾ ਨੂੰ ਬਾਖ਼ੂਬੀ ਨਿਭਾਇਆ।
ਵੱਡੀ ਗਿਣਤੀ ਸਾਧ-ਸੰਗਤ ਸੀ ਹਾਜ਼ਰ
ਇਸ ਮੌਕੇ ਜੰਡਵਾਲਾ ਚੜ੍ਹਤ ਸਿੰਘ ਦੇ ਪ੍ਰੇਮੀ ਸੇਵਕ ਗੁਰਲਾਲ ਸਿੰਘ ਇੰਸਾਂ, ਪ੍ਰੇਮੀ ਸੰਮਤੀ ਦੇ ਸੇਵਾਦਾਰ ਕੁਲਵਿੰਦਰ ਇੰਸਾਂ, ਵਰਿੰਦਰ ਇੰਸਾਂ, ਬਲਵੀਰ ਸਿੰਘ ਇੰਸਾਂ, ਰਾਕੇਸ਼ ਕੁਮਾਰ ਇੰਸਾਂ, ਵਿਸ਼ਵ ਇੰਸਾਂ ਤੋਂ ਇਲਾਵਾ ਜੋਨ 1 ਦੇ ਪ੍ਰੇਮੀ ਸੇਵਕ ਮੱਖਣ ਇੰਸਾਂ, ਜੋਨ 5 ਦੇ ਬਲਵੰਤ ਇੰਸਾਂ, ਅਬੁੱਲ ਖੁਰਾਣਾ ਦੇ ਦੀਵਾਨ ਚੰਦ ਇੰਸਾਂ, ਪਿੰਡ ਮਲੋਟ ਦੇ ਗੁਰਪ੍ਰੀਤ ਸਿੰਘ ਇੰਸਾਂ, ਖਾਨੇ ਕੀ ਢਾਬ ਦੇ ਦਰਸ਼ਨ ਸਿੰਘ ਇੰਸਾਂ ਤੋਂ ਇਲਾਵਾ ਪਿੰਡ ਜੰਡਵਾਲਾ ਚੜ੍ਹਤ ਸਿੰਘ ਦੇ ਸੇਵਾਦਾਰ ਕਰਤਾਰ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ (ਗੋਰਾ), ਪ੍ਰਵੀਨ ਇੰਸਾਂ, ਹਰਭਾਨ ਸਿੰਘ ਇੰਸਾਂ, ਸੱਤਪਾਲ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਰਣਵੀਰ ਸਿੰਘ ਇੰਸਾਂ, ਜਸਪਾਲ ਸਿੰਘ ਇੰਸਾਂ, ਰਜਿੰਦਰ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ, ਰਾਜਾ ਸਿੰਘ ਇੰਸਾਂ, ਪਵਨ ਕੁਮਾਰ ਇੰਸਾਂ, ਰੋਹਿਤ ਇੰਸਾਂ, ਸੁਲੱਖਣ ਸਿੰਘ ਇੰਸਾਂ, ਗੁਰਮੇਲ ਸਿੰਘ ਇੰਸਾਂ, ਹਰਜੋਧ ਸਿੰਘ ਇੰਸਾਂ, ਜਿੰਮੇਵਾਰ ਸੇਵਾਦਾਰ ਸੱਤਪਾਲ ਇੰਸਾਂ ਮਲੋਟ, ਗੌਰਖ ਸੇਠੀ ਇੰਸਾਂ ਖਾਨੇ ਕੀ ਢਾਬ ਤੋਂ ਇਲਾਵਾ ਸਮੂਹ ਸੱਚੀਆਂ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ ਅਤੇ ਭਾਰੀ ਗਿਣਤੀ ਵਿੱਚ ਸਾਧ-ਸੰਗਤ ਮੌਜੂਦ ਸੀ।