Welfare Work: (ਵਿੱਕੀ ਕੁਮਾਰ) ਮੋਗਾ। ਮੋਗਾ ਦੇ ਪਿੰਡ ਨਾਹਲ ਖੋਟੇ ਵਾਸੀ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਨੇ ਜਿਉਂਦੇ ਜੀਅ ਤਾਂ ਦੇਸ਼ ਦੀ ਸੇਵਾ ਕੀਤੀ ਹੀ ਅਤੇ ਦੇਹਾਂਤ ਤੋਂ ਬਾਅਦ ਵੀ ਸਰੀਰ ਦਾਨੀ ਹੋਣ ਦਾ ਮਾਣ ਖੱਟਿਆ ਹੈ। ਸੂਬੇਦਾਰ ਗੁਰਦੀਪ ਸਿੰਘ ਇੰਸਾਂ ਜੋ ਕਿ ਭਾਰਤੀ ਫੌਜ ਵਿੱਚੋਂ ਆਪਣੀਆਂ ਸੇਵਾਵਾਂ ਪੂਰੀਆਂ ਕਰ ਚੁੱਕੇ ਸਨ, ਅੱਜ ਉਹਨਾਂ ਦੇ ਸਰੀਰਦਾਨ ਕਰਨ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਉਹਨਾਂ ਨੂੰ ਭਾਰਤੀ ਫੌਜ ਦੇ ਮੌਜੂਦਾ ਅਤੇ ਸਾਬਕਾ ਫੌਜ ਅਧਿਕਾਰੀਆਂ ਨਾਇਬ ਸੂਬੇਦਾਰ ਸੰਜੀਵ ਕੁਮਾਰ, ਗ ਵਿਕਾਸ ਸਾਹਨੀ, ਕੈਪਟਨ ਜੋਗਿੰਦਰ ਸਿੰਘ, ਕੈਪਟਨ ਬਲਵਿੰਦਰ ਸਿੰਘ, ਹਵਾਲਦਾਰ ਅਵਤਾਰ ਸਿੰਘ, ਸੂਬੇਦਾਰ ਬਖਸ਼ੀਸ਼ ਸਿੰਘ, ਹੌਲਦਾਰ ਕੇਵਲ ਸਿੰਘ, ਨਾਇਕ ਜਸਵਿੰਦਰ ਸਿੰਘ, ਹੌਲਦਾਰ ਬਿੰਦਰ ਸਿੰਘ, ਕੈਪਟਨ ਸੁਰਜੀਤ ਸਿੰਘ, ਨਾਇਕ ਜਗਤਾਰ ਸਿੰਘ, ਹੌਲਦਾਰ ਕੁਲਵਿੰਦਰ ਸਿੰਘ, ਐਸ ਆਈ ਗੁਰਾ ਸਿੰਘ, ਸੂਬੇਦਾਰ ਸੰਧੂਰਾ ਸਿੰਘ, ਕੈਪਟਨ ਗੁਰਮੇਲ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ, ਸਰੀਰਦਾਨੀ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਨ।
ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ 170 ਸੇਵਾ ਕਾਰਜਾਂ ਤਹਿਤ ਡੇਰਾ ਸ਼ਰਧਾਲੂ ਮਾਨਵਤਾ ਹਿੱਤ ਸੇਵਾ ਕਾਰਜਾਂ ਨੂੰ ਵੱਧ-ਚੜ੍ਹ ਕੇ ਕਰ ਰਹੇ ਹਨ। ਉਸ ਦੀ ਹੀ ਮਿਸਾਲ ਮੋਗਾ ਦੇ ਪਿੰਡ ਨਾਹਲ ਖੋਟੇ ਵਿੱਚ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਪਰਿਵਾਰ ਨੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।
ਇਹ ਵੀ ਪੜ੍ਹੋ: Rajveer Jawandha: ਇੱਕ ਬੁਲੰਦ ਆਵਾਜ਼, ਪੰਜਾਬ ਦੀ ਮਿੱਟੀ ਤੋਂ ਉੱਠੀ ਤੇ ਅਮਰ ਹੋ ਗਈ..
ਪ੍ਰਾਪਤ ਜਾਣਕਾਰੀ ਮੁਤਾਬਿਕ ਮੰਗਲਵਾਰ ਰਾਤ ਨੂੰ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਦਾ ਅਚਾਨਕ ਦੇਹਾਂਤ ਹੋ ਗਿਆ ਸੀ, ਜਿਸ ਪਿੱਛੋਂ ਉਹਨਾਂ ਦੇ ਪੁੱਤਰ ਨਵਦੀਪ ਸਿੰਘ ਇੰਸਾਂ ਧਰਮਪਤਨੀ ਗੁਰਵਿੰਦਰ ਕੌਰ ਇੰਸਾਂ ਨੇ ਬਲਾਕ ਮੋਗਾ ਦੇ ਜਿੰਮੇਵਾਰਾਂ ਨਾਲ ਮਿਲ ਕੇ ਡੇਰਾ ਸੱਚਾ ਸੌਦਾ ਨਾਲ ਸੰਪਰਕ ਕਰਕੇ ਮੈਡੀਕਲ ਕਾਲਜ ਨਾਲ ਸੰਪਰਕ ਕਰਕੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ, ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸਾਧ-ਸੰਗਤ ਤੇ ਰਿਸ਼ਤੇਦਾਰਾਂ ਦੀ ਹਾਜਰੀ ਵਿੱਚ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਰਾਮਾਂ ਮੈਡੀਕਲ ਕਾਲਜ ਅਤੇ ਰਿਸਰਚ ਸੈਂਟਰ ਹਾਪੁਰ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਵਾਸਤੇ ਦਾਨ ਕਰ ਦਿੱਤੀ।

ਅੱਜ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੱਚੇ ਨਿਮਰ ਸੇਵਾਦਾਰ ਜਸਪ੍ਰੀਤ ਸਿੰਘ ਇੰਸਾਂ, ਸੱਚੇ ਨਿਮਰ ਸੇਵਾਦਾਰ ਰਾਮ ਲਾਲ ਇੰਸਾਂ, ਭੈਣ ਸੁਖਜਿੰਦਰ ਕੌਰ ਇੰਸਾਂ, ਭੈਣ ਆਸ਼ਾ ਰਾਣੀ ਇੰਸਾਂ, ਭੈਣ ਕਵਿਤਾ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਇਹ ਕਾਰਜ ਮਾਨਵਤਾ ਭਲਾਈ ਲਈ ਬਹੁੱਤ ਵੱਡਾ ਯੋਗਦਾਨ ਹੈ। ਮੈਡੀਕਲ ਖੋਜਾਂ ਲਈ ਸਰੀਰਦਾਨ ਕਰਨਾ ਬਹੁਤ ਵੱਡੀ ਮਾਨਵਤਾ ਦੀ ਸੇਵਾ ਹੈ। ਅੱਗੇ ਉਹਨਾਂ ਨੇ ਕਿਹਾ ਕਿ ਅੱਜ ਸਰੀਰ ਦਾਨੀ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਦੇ ਪਰਿਵਾਰ ਨੇ ਰੂੜੀਵਾਦੀ ਸੋਚ ਤੋਂ ਉਪਰ ਉਠਕੇ ਇਹ ਸੇਵਾ ਕਾਰਜ ਕੀਤਾ ਹੈ। Welfare Work
ਧੀਆਂ ਨੇ ਦਿੱਤਾ ਅਰਥ ਨੂੰ ਮੋਢਾ
ਇਸ ਮੌਕੇ ਸੂਬੇਦਾਰ ਗੁਰਦੀਪ ਸਿੰਘ ਇੰਸਾਂ ਦੀ ਅਰਥੀ ਨੂੰ ਮੋਢਾ ਉਹਨਾਂ ਦੀਆਂ ਧੀਆਂ-ਭੈਣਾਂ ਕਿਰਨਪ੍ਰੀਤ ਕੌਰ ਇੰਸਾਂ, ਰੇਸ਼ਮਾ ਇੰਸਾਂ, ਚਰਨਜੀਤ ਕੌਰ ਇੰਸਾਂ, ਪਰਮਜੀਤ ਕੌਰ ਇੰਸਾਂ, ਗੁਰਸਿਮਰਨ ਕੌਰ ਇੰਸਾਂ, ਰਾਜ ਇੰਸਾਂ ਨੇ ਦਿੱਤਾ। ਇਸ ਮੌਕੇ ਪਿੰਡ ਨਾਹਲ ਖੋਟੇ ਦੇ ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਤੂਰ, ਨੰਬਰਦਾਰ ਸੁਖਦੇਵ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਪੰਚਾਇਤ ਮੈਂਬਰ ਗੁਰਸੇਵਕ ਸਿੰਘ, ਪੰਚਾਇਤ ਮੈਂਬਰ ਗੁਰਮੀਤ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਇਸ ਸੇਵਾ ਕਾਰਜ ਦੀ ਸ਼ਲਾਘਾ ਕੀਤੀ।
ਇਸ ਮੌਕੇ ਭਾਰਤੀ ਫੌਜ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਨਾਇਬ ਸੂਬੇਦਾਰ ਸੰਜੀਵ ਕੁਮਾਰ ਨੇ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਹਨਾਂ ਨੇ ਡੇਰਾ ਸੱਚਾ ਸੌਦਾ ਦੇ ਇਸ ਸੇਵਾ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਡੇਰਾ ਸੱਚਾ ਸੌਦਾ ਦਾ ਬਹੁਤ ਧੰਨਵਾਦ ਕਰਦੇ ਹਾਂ ਜਿਨ੍ਹਾਂ ਦੇ ਉਪਰਾਲੇ ਕਰਕੇ ਸਮੁੱਚੀ ਮਾਨਵਤਾ ਤੇ ਐਨਾ ਵੱਡਾ ਪਰਉਪਕਾਰ ਸੰਭਵ ਹੋ ਸਕਿਆ ਹੈ। ਇਸ ਮੌਕੇ ਪਿੰਡ ਨਾਹਲ ਖੋਟੇ ਦੀ ਸਮੂਹ ਪੰਚਾਇਤ ਮੈਂਬਰ, ਮਾਸਟਰ ਭਗਵਾਨ ਦਾਸ ਇੰਸਾਂ, ਲੈਕਚਰਾਰ ਬਲਵਿੰਦਰ ਸਿੰਘ ਜੀ, ਨਾਇਬ ਤਹਿਸੀਲਦਾਰ ਬਲਦੇਵ ਸਿੰਘ ਜੀ, ਬਲਾਕ ਪ੍ਰੇਮੀ ਸੇਵਕ ਕੁਲਦੀਪ ਸਿੰਘ ਇੰਸਾਂ, ਪ੍ਰੇਮੀ ਸੇਵਕ ਕੁਲਵਿੰਦਰ ਸਿੰਘ ਇੰਸਾਂ, ਪ੍ਰੀਤ ਇੰਸਾਂ, ਸੁਖਦੇਵ ਸਿੰਘ ਇੰਸਾਂ, ਜਗਤਾਰ ਸਿੰਘ ਇੰਸਾਂ, ਗਗਨ ਸਿੰਘ ਇੰਸਾਂ, ਕੁਲਵਿੰਦਰ ਸਿੰਘ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਹਾਜ਼ਰ ਸਨ।