ਡੇਂਗੂ ਲਾਰਵਾ ਦੀ ਚੈਕਿੰਗ ਅਤੇ ਸਪਰੇਅ ਲਈ ਕੋਟਕਪੁਰਾ ਵਿਖੇ ਟੀਮਾਂ ਗਠਿਤ
- ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਅੱਜ ਹੀ ਕਾਰਵਾਈ ਪਾਓ : ਡਾ. ਚੰਦਰ ਸ਼ੇਖਰ ਕੱਕੜ
Dengue Prevention: (ਗੁਰਪ੍ਰੀਤ ਪੱਕਾ) ਕੋਟਕਪੁਰਾ। ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੁਰਾ ਡਾ. ਹਰਿੰਦਰ ਗਾਂਧੀ ਦੀ ਯੋਗ ਅਗਵਾਈ ਹੇਠ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ, ਲਾਰਵੇ ਦੀ ਚੈਕਿੰਗ ਅਤੇ ਸਪਰੇਅ ਲਈ ਟੀਮਾਂ ਨੂੰ ਰਵਾਨਾ ਕੀਤਾ। ਇਸ ਮੋਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਜ਼ਿਲ੍ਹਾ ਐਪੀਡੀਮਾਲੋਜਿਸਟ ਆਈ.ਡੀ.ਐਸ.ਪੀ. ਡਾ. ਦੀਪਤੀ ਅਰੋੜਾ, ਸਹਾਇਕ ਮਲੇਰੀਆ ਅਫਸਰ ਛਿੰਦਰ ਪਾਲ ਸਿੰਘ, ਸਿਹਤ ਸੁਪਰਵਾਇਜ਼ਰ ਮਨਦੀਪ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਤੋਂ ਇਲਾਵਾ ਬਰੀਡਿੰਗ ਚੈਂਕਰ ਅਤੇ ਆਸ਼ਾ ਵਰਕਰ ਹਾਜ਼ਰ ਸਨ ।
ਵੱਖ-ਵੱਖ ਟੀਮਾਂ ਵੱਲੋਂ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਟੀਮਾਂ ਬਣਾ ਕੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਫਰੀਦਕੋਟ ਨੇ ਕਿਹਾ ਕਿ ਸਿਹਤ ਵਿਭਾਗ ਫਰੀਦਕੋਟ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਘਰ ਆਉਣ ’ਤੇ ਸਹਿਯੋਗ ਦਿੱਤਾ ਜਾਵੇ । ਉਹਨਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਫੋਕਲ ਪੁਆਇੰਟ, ਬਸਤੀਆਂ, ਘਰਾਂ, ਦੁਕਾਨਾਂ ਅਤੇ ਸਰਕਾਰੀ, ਪ੍ਰਾਈਵੇਟ ਸਕੂਲਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਦੇ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Government News: ਪੰਜਾਬ ਸਰਕਾਰ 13 ਅਕਤੂਬਰ ਨੂੰ ਲਵੇਗੀ ਅਹਿਮ ਫ਼ੈਸਲੇ, ਪੱਤਰ ਜਾਰੀ ਕਰਕੇ ਦਿੱਤੀ ਜਾਣਕਾਰੀ
ਬਰੀਡਿੰਗ ਚੈਂਕਰਾਂ ਦੁਆਰਾ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ, ਉਹਨਾਂ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇੱਹ ਮੱਛਰ ਸਾਫ ਖੜੇ ਪਾਣੀ ਦੇ ਸੋਮੇ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ । ਉਹਨਾਂ ਦੱਸਿਆ ਕਿ ਤੇਜ ਬੁਖਾਰ, ਸਿਰ-ਦਰਦ, ਮਾਸਪੇਸੀਆਂ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜੇ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਆਦਿ ਇਸ ਦੇ ਲੱਛਣ ਹਨ, ਸੋ ਡੇਂਗੂ ਤੋਂ ਬਚਾਅ ਲਈ ਆਲੇ-ਦੁਆਲੇ ਸਫਾਈ ਦੇ ਨਾਲ-ਨਾਲ ਹਰ ਹਫਤੇ ਕੂਲਰਾਂ-ਫਰਿਜ਼ਾ ਅਤੇ ਗਮਲਿਆਂ, ਟਰੇਅ ਵਿੱਚ ਖੜੇ ਪਾਣੀ ਨੂੰ ਜਰੂਰ ਸਾਫ ਕਰੋ, ਛੱਤਾਂ ਦੇ ਰੱਖੀਆਂ ਪਾਣੀ ਦੀ ਟੈਂਕੀਆਂ-ਟੁੱਟੇ ਬਰਤਨਾਂ ਅਤੇ ਡਰੱਮਾਂ ਅਤੇ ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖੋ ਤਾਂ ਜੋ ਪਾਣੀ ਜਮ੍ਹਾਂ ਨਾ ਹੋ ਸਕੇ। ਕੱਪੜੇ ਅਜਿਹੇ ਪਹਿਨੋ ਕਿ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰ-ਦਾਨੀ, ਮੱਛਰ ਭਜਾਉਣ ਵਾਲੀ ਕਰੀਮਾਂ-ਤੇਲ ਅਦਿ ਦਾ ਇਸਤਮਾਲ ਕਰੋ। Dengue Prevention
ਬੁਖਾਰ ਹੋਣ ’ਤੇ ਡਾਕਟਰੀ ਜਾਂਚ ਕਰਵਾਓ
ਬੁਖਾਰ ਹੋਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰੀ ਜਾਂਚ ਕਰਵਾਈ ਜਾਵੇ। ਡੇਂਗੂ ਹੋਣ ਦੀ ਸੂਰਤ ਵਿੱਚ ਪਾਣੀ, ਤਰਲ ਚੀਜ਼ਾਂ ਜਿਆਦਾ ਪੀਓ ਅਤੇ ਅਰਾਮ ਕਰੋ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਦੇ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਵੱਲੋਂ ਮਾਸ ਮੀਡੀਆ ਅਧਿਕਾਰੀਆਂ ਸੁਧੀਰ ਧੀਰ, ਡਾ. ਪ੍ਰਭਦੀਪ ਚਾਵਲਾ ਅਤੇ ਲਖਵਿੰਦਰ ਕੈਂਥ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਜਾਗਰੂਕਤਾ ਸਮਾਗਮ, ਵੱਖ-ਵੱਖ ਵਿਭਾਗਾਂ ਅਤੇ ਪ੍ਰੈਸ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ, ਰੋਕਥਾਮ ਅਤੇ ਇਲਾਜ ਸਬੰਧੀ ਸੁਚੇਤ ਕੀਤਾ ਜਾਵੇ। ਇਸ ਮੌਕੇ ਉਹਨਾਂ ਵੱਲੋਂ ਕੀਤੀ ਵਿਸ਼ੇਸ਼ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਨੋਡਲ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ ਅਤੇ ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਹਾਜ਼ਰ ਸਨ।