Akali Dal Latest News: ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

Akali Dal Latest News
ਸੁਖਪਾਲ ਸਿੰਘ ਨੰਨੂੰ।

Akali Dal Latest News: (ਜਗਦੀਪ ਸਿੰਘ) ਫਿਰੋਜ਼ਪੁਰ। ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ਅੱਜ ਤਰਨਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਇਕੱਠ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿੱਥੇ ਸੁਖਬੀਰ ਸਿੰਘ ਬਾਦਲ ਵੱਲੋਂ ਸਿਰਪਾਓ ਪਾ ਕੇ ਪਾਰਟੀ ਵਿੱਚ ਉਹਨਾਂ ਦਾ ਸਵਾਗਤ ਕੀਤਾ ਗਿਆ। ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਕਹੀ ਗਈ। ਸੁਖਪਾਲ ਸਿੰਘ ਨੰਨੂੰ ਸ਼ੁਰੂ ਵਿੱਚ ਭਾਜਪਾ ਨਾਲ ਜੁੜੇ ਹੋਏ ਸਨ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਪਰ ਕਿਸਾਨੀ ਅੰਦੋਲਨਾਂ ਦੌਰਾਨ ਉਹ ਭਾਜਪਾ ਨੂੰ ਅਲਵਿਦਾ ਕਹਿ ਗਏ, ਜਿਸ ਦੇ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਲ ਹੋਏ, ਪਰ ਆਮ ਪਾਰਟੀ ਦੀਆਂ ਗਤੀਵਿਧੀਆਂ ਤੋਂ ਹੁਣ ਤੱਕ ਉਹਨਾਂ ਦੂਰੀ ਬਣਾ ਕੇ ਰੱਖੀ ਪਰ ਆਪਣੇ ਪੱਧਰ ’ਤੇ ਹੜ੍ਹਾਂ ਦੌਰਾਨ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਸਰਹੱਦੀ ਪਿੰਡਾਂ ਦੇ ਹੜ੍ਹ ਪੀੜ੍ਹਤਾਂ ਦੀ ਸਾਰ ਲੈਂਦੇ ਉਹ ਅਕਸਰ ਦਿਖਾਈ ਦਿੰਦੇ ਰਹੇ ਇਸ ਦੇ ਨਾਲ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਸੁਖਪਾਲ ਸਿੰਘ ਨੰਨੂੰ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵੇਲੇ ਉਹਨਾਂ ਨਾਲ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਸਮੇਤ ਹੋਰ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।