Punjab Polio Campaign: ਡਾ. ਬਲਬੀਰ ਸਿੰਘ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦਾ ਆਗਾਜ਼

Punjab Polio Campaign
ਫਤਹਿਗੜ੍ਹ ਸਾਹਿਬ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਸਿਹਤ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦੀ ਰਸਮੀ ਸੁਰੂਆਤ ਕਰਨ ਮੌਕੇ। ਤਸਵੀਰ : ਅਨਿਲ ਲੁਟਾਵਾ

ਸਿਹਤ ਵਿਭਾਗ ’ਚ ਨਵੰਬਰ ਤੇ ਦਸੰਬਰ ’ਚ 1000 ਨਰਸਾਂ ਦੀ ਭਰਤੀ ਹੋਵੇਗੀ : ਸਿਹਤ ਮੰਤਰੀ

Punjab Polio Campaign: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਯਕੀਨੀ ਬਣਾਉਣ ਲਈ ਪਿਛਲੇ ਸਾਢੇ ਤਿੰਨ ਸਾਲਾਂ ਅੰਦਰ ਅਨੇਕਾਂ ਲੋਕ ਪੱਖੀ ਉਪਰਾਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ ਅਤੇ ਸਿਹਤ ਸੇਵਾਵਾਂ ਦੀ ਮਜ਼ਬੂਤੀ ਲਈ ਇਹ ਵਿਕਾਸ ਮੁਹਿੰਮ ਨਿਰੰਤਰ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਸਿਹਤ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪਲਸ ਪੋਲੀਓ ਰਾਊਂਡ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕੀਤਾ।

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਚਲਾਈ ਜਾਣ ਵਾਲੀ ਇਸ ਤਿੰਨ ਰੋਜ਼ਾ ਮੁਹਿੰਮ ਦੇ ਤਹਿਤ 0 ਤੋਂ 5 ਸਾਲ ਉਮਰ ਵਰਗ ਦੇ ਲਗਭਗ 16 ਲੱਖ ਬੱਚਿਆਂ ਨੂੰ ਜੀਵਨ ਰੱਖਿਅਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ । ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਪਿਛਲੇ 15 ਸਾਲਾਂ ਤੋਂ ਪੰਜਾਬ ਅੰਦਰ ਪੋਲੀਓ ਦਾ ਇੱਕ ਵੀ ਕੇਸ ਨਹੀਂ ਆਇਆ ਪ੍ਰੰਤੂ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲੀਓ ਦੀ ਬਿਮਾਰੀ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਵੇਖੇ ਗਏ ਸੁਪਨੇ ਨੂੰ ਤਾਂ ਹੀ ਪੂਰਾ ਕੀਤਾ ਜਾ ਸਕਦਾ ਹੈ ਜੇਕਰ ਹਰੇਕ ਬੱਚੇ ਨੂੰ ਨਾ-ਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਲੋੜੀਂਦੀ ਵੈਕਸੀਨੇਸਨ ਦਿੱਤੀ ਜਾਵੇ।

ਦਸੰਬਰ ਤੋਂ ਪੰਜਾਬ ਦੇ ਹਰ ਪਰਿਵਾਰ ਕੋਲ ਹੋਵੇਗਾ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦਾ ਕਾਰਡ

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਜਿਸ ਤਰ੍ਹਾਂ 1000 ਨਵੇਂ ਡਾਕਟਰ ਭਰਤੀ ਕੀਤੇ ਗਏ ਹਨ ਉਸੇ ਤਰ੍ਹਾਂ ਨਵੰਬਰ ਵਿੱਚ 500 ਅਤੇ ਦਸੰਬਰ ਵਿੱਚ ਵੀ 500 ਨਰਸਾਂ ਭਰਤੀ ਹੋਣਗੀਆਂ। ਉਨ੍ਹਾਂ ਕਿਹਾ ਕਿ ਚਨਾਰਥਲ ਕਲਾਂ ਦੇ ਸੀਐਚਸੀ ਵਿੱਚ ਛੇਤੀ ਹੀ ਹੋਰ ਡਾਕਟਰ ਭੇਜੇ ਜਾਣਗੇ ਅਤੇ ਲੋਕਾਂ ਨੂੰ 24 ਘੰਟੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। Punjab Polio Campaign

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਉਸ ਦਾ ਇੱਕੋ-ਇੱਕ ਏਜੰਡਾ ਹੈ ਕਿ ਭਰਾ ਨੂੰ ਭਰਾ ਨਾਲ ਲੜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਪੀਰਾਂ ਨੇ ਸਾਨੂੰ ਆਪਸੀ ਵੈਰ ਵਿਰੋਧ ਖਤਮ ਕਰਕੇ ਇੱਕ ਦੂਜੇ ਦੀ ਮੱਦਦ ਕਰਨ ਦਾ ਸੁਨੇਹਾ ਦਿੱਤਾ ਹੈ ਜਿਸ ਦੇ ਚਲਦੇ ਹੋਏ ਪੰਜਾਬ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੌਰਾਨ ਇਤਿਹਾਸਕ ਫੈਸਲੇ ਕਰਕੇ ਸਫਲਤਾ ਨਾਲ ਲਾਗੂ ਕੀਤੇ ਹਨ।

ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ

ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ ਤੋਂ ਪੰਜਾਬੀਆਂ ਨੂੰ ਹੱਥਕੜੀਆਂ ਲਗਾ ਕੇ ਵਾਪਸ ਭੇਜਣ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਜਿਸ ਉੱਤੇ ਵਿਰੋਧੀ ਪਾਰਟੀਆਂ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨਹੀਂ ਜਾਣ ਦੇੇਵੇਗੀ ਸਗੋਂ ਉਨ੍ਹਾਂ ਨੂੰ ਪੰਜਾਬ ਅੰਦਰ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵਧੇਰੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵੱਡੇ ਪੱਧਰ ‘ਤੇ ਬਦਲਾਅ ਅਤੇ ਸੁਧਾਰ ਹੋਇਆ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰਾਂ ਨੂੰ ਅੱਖੋਂ ਪਰੋਖੇ ਹੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜੋ ਕੰਮ ਪਿਛਲੇ 70 ਸਾਲਾਂ ਦੌਰਾਨ ਨਹੀਂ ਕੀਤੇ ਗਏ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸਾਢੇ ਤਿੰਨ ਸਾਲਾਂ ਅੰਦਰ ਕਰਕੇ ਵਿਖਾਏ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਬਾਕੀ ਰਹਿੰਦੇ ਕੰਮ ਵੀ ਛੇਤੀ ਹੀ ਸਿਰੇ ਚੜਾਏ ਜਾਣਗੇ। Punjab Polio Campaign

ਇਸ ਮੌਕੇ ਡਿਪਟੀ ਕਮਿਸਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਪੋਲੀਓ ਦੇ ਮੁਕੰਮਲ ਖਾਤਮੇ ਲਈ ਸਭ ਦਾ ਸਹਿਯੋਗ ਜਰੂਰੀ ਹੈ। ਇਸ ਮੌਕੇ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ (ਪਰਿਵਾਰ ਭਲਾਈ) ਡਾ. ਅਦਿੱਤੀ ਸਲਾਰੀਆ ਨੇ ਦੱਸਿਆ ਕਿ ਵਿਸਵ ਸਿਹਤ ਸੰਸਥਾ ਨੇ 1978 ਵਿੱਚ ਸੂਬੇ ਨੂੰ ਪੋਲੀਓ ਮੁਕਤ ਘੋਸ਼ਿਤ ਕੀਤਾ ਸੀ ਪਰੰਤੂ ਨੇੜਲੇ ਦੇਸ਼ਾਂ ਵਿੱਚ ਇਸ ਬਿਮਾਰੀ ਦੇ ਵਧੇਰੇ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਅਹਤਿਆਤ ਦੇ ਤੌਰ ‘ਤੇ ਪਲਸ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ।

ਇਹ ਵੀ ਪੜ੍ਹੋ :Punjab Medicine Ban: ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਲੱਗੀ ਰੋਕ

ਸਮਾਗਮ ਦੌਰਾਨ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਜਦਕਿ ਅੰਤ ਵਿੱਚ ਸਿਹਤ ਵਿਭਾਗ ਦੇ ਸਟੇਟ ਟੀਕਾਕਰਨ ਅਫਸਰ ਡਾ. ਮੰਜੂ ਬੰਸਲ ਨੇ ਪ੍ਰਮੁੱਖ ਸਖਸੀਅਤਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸਮੇਤ ਹੋਰਨਾਂ ਪ੍ਰਮੁੱਖ ਸਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪੋਲੀਓ ਤੋਂ ਬਚਾ ਲਈ ਲੋਕਾਂ ਨੂੰ ਸੁਚੇਤ ਕਰਨ ਬਾਰੇ ਜਾਣਕਾਰੀ ਦਿੰਦੇ ਨੁੱਕੜ ਨਾਟਕ ਦੀ ਪੇਸਕਾਰੀ ਵੀ ਵਿਦਿਆਰਥੀਆਂ ਵੱਲੋਂ ਕੀਤੀ ਗਈ।

ਇਸ ਮੁਹਿੰਮ ਤਹਿਤ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੋਲੀਓ ਬੂਥ ਵਿੱਚ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਵੀ ਪਿਲਾਈਆਂ। ਇਸ ਮੌਕੇ ਐਸਡੀਐਮ ਅਰਵਿੰਦ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਸੰਕਰ ਸਰਮਾ, ਪਿੰਡ ਦੇ ਸਰਪੰਚ ਰਾਜਦੀਪ ਸਿੰਘ ਟਿਵਾਣਾ, ਹਰੀ ਸਿੰਘ ਟੌਹੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ, ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਪਿੰਡਾਂ ਦੇ ਵਸਨੀਕ ਹਾਜ਼ਰ ਸਨ।