Jagdeep Singh Cheema: ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸੀਨੀਅਰ ਅਕਾਲੀ ਆਗੂ ਦੇ ਸ੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਮਾਲ ਹੋਣ ਦੀ ਖਬਰ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਾਬਕਾ ਅਕਾਲੀ ਦਲ ਇੰਚਾਰਜ ਜਗਦੀਪ ਸਿੰਘ ਚੀਮਾ ਆਪਣੇ ਕਈ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਜੁਆਇਨਿੰਗ ਦੌਰਾਨ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਮੌਜ਼ੂਦ ਸਨ।
Read Also : ਖਿੜਦੇ ਦੁਪਹਿਰਿਆਂ ਨੇ ਝੋਨੇ ’ਚ ਨਮੀ ਦਾ ਫਿਕਰ ਘਟਾਇਆ
ਜਗਦੀਪ ਸਿੰਘ ਚੀਮਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਹਿ ਚੁੱਕੇ ਹਨ। ਉਹ 2012 ਵਿੱਚ ਅਮਲੋਹ ਹਲਕੇ ਤੋਂ ਤੇ 2022 ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਵਿਧਾਨਸਭਾ ਦੀ ਚੋਣ ਲੜ ਚੁੱਕੇ ਹਨ। ਦੱਸ ਦਈਏ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਲ ਹੀ ਵਿੱਚ ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਲਿਆ।