
ਵਿਧਾਇਕ ਰਾਏ, ਦੇਵ ਮਾਨ ਨਾਭਾ ਅਤੇ ਗੁਰਪ੍ਰੀਤ ਸਿੰਘ ਜੀਪੀ ਨੇ ਕੀਤੀ ਵਿਸ਼ੇਸ਼ ਤੌਰ ’ਤੇ ਸ਼ਿਰਕਤ
Aam Aadmi Party: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੀ ਜਥੇਬੰਦੀ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਦੇ ਵਿੱਚ ਨੌਜਵਾਨਾਂ ਦਾ ਇੱਕਠ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਨਿਯੁਕਤ ਕੀਤੇ ਗਏ।
ਵਿਧਾਇਕ ਲਖਬੀਰ ਸਿੰਘ ਰਾਏ ਅਤੇ ਗੁਰਪ੍ਰੀਤ ਸਿੰਘ ਜੀਪੀ ਸੂਬਾ ਪ੍ਰਧਾਨ ਐਸਸੀ ਵਿੰਗ ‘ਆਪ‘ ਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਵਿੱਚ ਲੋਕ ਹਿੱਤ ਦੇ ਵਿੱਚ ਕੰਮ ਕਰ ਰਹੀ ਹੈ। ਜਿਸ ਦੀ ਬਦੌਲਤ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ। ਪਾਰਟੀ ਦੇ ਲਈ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਨੌਜਵਾਨਾਂ ਦੇ ਵਿੱਚੋਂ ਅੱਜ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰ ਲਗਾਏ ਗਏ ਹਨ। ਅਸੀਂ ਆਸ ਕਰਦੇ ਹਾਂ ਕਿ ਇਹ ਆਪਣੀ ਜਿੰਮੇਵਾਰੀ ਨੂੰ ਸਹੀ ਢੰਗ ਦੇ ਨਾਲ ਨਿਭਾਉਣਗੇ।
ਇਸ ਮੌਕੇ ਦਿਲਪ੍ਰੀਤ ਸਿੰਘ ਭੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰ ਸਿੰਘ ਟਿਵਾਣਾ ਨੂੰ ਸਾਰੇ ਕਾਲਜਾਂ ਦਾ ਪ੍ਰਧਾਨ ਲਗਾਇਆ ਗਿਆ ਹੈ, ਜਦ ਕਿ ਰਵਿੰਦਰ ਸਿੰਘ ਨੂੰ ਉਪ ਪ੍ਰਧਾਨ, ਰਵਨੀਤ ਮੰਡੇਰ ਨੂੰ ਚੇਅਰਮੈਨ ਅਤੇ ਆਕਾਸ ਟਿਵਾਣਾ ਨੂੰ ਸੈਕਟਰੀ ਲਗਾਇਆ ਗਿਆ। ਇਸੇ ਤਰ੍ਹਾਂ ਮਾਤਾ ਗੁਜਰੀ ਕਾਲਜ ਦੇ ਲਈ ਹਰਮਨ ਘੁੰਮਣ ਨੂੰ ਸੀਨੀਅਰ ਪ੍ਰਧਾਨ ਦਿਲਪ੍ਰੀਤ ਦੁਗ ਨੂੰ ਪ੍ਰਧਾਨ, ਅਤੇ ਗੌਰਵ ਭਡਵਾਲ ਨੂੰ ਉਪ ਪ੍ਰਧਾਨ ਲਗਾਇਆ ਗਿਆ।

ਇਹ ਵੀ ਪੜ੍ਹੋ: Food Safety Punjab News: ਤਿਉਹਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਦਾਕਾਨਾਂ ਤੋਂ ਭਰੇ ਸੈਂਪਲ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਵਿਖੇ ਲੱਕੀ ਰਾਜਪੂਤ ਨੂੰ ਪ੍ਰਧਾਨ, ਕਮਲ ਬਾਵਾ ਨੂੰ ਸੀਨੀਅਰ ਮੀਤ ਪ੍ਰਧਾਨ ਲਗਾਇਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਪ੍ਰੀਤ ਚੋਪੜਾ ਨੂੰ ਪ੍ਰਧਾਨ, ਜੋਵਨ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਨੂੰ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜੈਮਸ ਅਮਲੋਹ, ਨਿਸਾਨ ਸੰਧੂ, ਪੈਰੀ ਰੰਘੇੜਾ, ਮਾਵੀ ਜਸਪ੍ਰੀਤ, ਮਨੀਸ ਘਨੌਰ, ਦਪਿੰਦਰ ਟਿਵਾਣਾ, ਲਵਲੀ, ਹਰਪ੍ਰੀਤ ਬੱਤਰਾ, ਲੱਖੀ ਅੰਬੇਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਹਾਜ਼ਰ ਸਨ।