ਰੇਹੜੀ ਫੜੀ ਵਾਲਿਆਂ ਨੂੰ ਹੱਕ ਦਿਵਾਉਣ ਲਈ 17 ਨੂੰ ਤਿੱਖਾ ਸੰਘਰਸ਼ ਕਰਨ ਦਾ ਐਲਾਨ
Jalalabad News: (ਰਜਨੀਸ਼ ਰਵੀ) ਜਲਾਲਾਬਾਦ। ਜਲਾਲਾਬਾਦ ਦੀ ਅਨਾਜ ਮੰਡੀ ’ਚ ਪ੍ਰਸ਼ਾਸਨ ਵੱਲੋਂ ਰੇਹੜੀ ਫੜੀ ਵਾਲਿਆਂ ਦੀਆਂ ਰੇੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਰੋਹ ਹੋਰ ਭਖ ਗਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਅਗਵਾਈ ਵਿੱਚ 17 ਦਿਨਾਂ ਤੋਂ ਚੱਲ ਰਹੇ ਸੰਘਰਸ਼ ਲੜ ਰਹੀਆਂ ਜਥੇਬੰਦੀਆਂ ਨੇ ਬੀਤੇ ਕੱਲ੍ਹ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਰੇੜ੍ਹੀ ਫ਼ੜੀ ਵਾਲਿਆਂ ਦੀਆਂ ਰੇਹੜੀਆਂ ਲਵਾ ਦਿੱਤੀਆਂ ਸਨ।
ਇਸ ਮੌਕੇ ਪਹਿਲਾਂ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਵੇਖਦਾ ਰਿਹਾ, ਪ੍ਰੰਤੂ ਜਦੋਂ ਰਾਤ ਪਈ ਤਾਂ ਬਿਜਲੀ ਕੱਟ ਕਰਕੇ ਆਗੂਆਂ ਦੀ ਹਾਜ਼ਰੀ ਵਿੱਚ ਜ਼ਬਰੀ ਰੇਹੜੀਆਂ ਚੱਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਆਗੂਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਪੁਲਿਸ ਵੱਲੋਂ ਜ਼ਬਰੀ ਰੇਹੜੀਆਂ ਚੁੱਕਣ ਦਾ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਿਆ ਤਾਂ ਰਾਤ ਨੂੰ ਹੀ ਲੋਕ ਆਪ ਮੁਹਾਰੇ ਸਥਾਨਕ ਸਬਜ਼ੀ ਮੰਡੀ ਵਿਖੇ ਪਹੁੰਚ ਗਏ ਅਤੇ ਉਹਨਾਂ ਨੇ ਤਿੱਖਾ ਵਿਰੋਧ ਜਤਾਇਆ। ਅੱਜ ਮੁੜ ਤੋਂ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਧਰਨੇ ਵਿੱਚ ਹਾਜ਼ਰ ਆਗੂਆਂ ਵੱਲੋਂ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ 17 ਅਕਤੂਬਰ ਨੂੰ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Passport Ranking 2025: 20 ਸਾਲਾਂ ’ਚ ਪਹਿਲੀ ਵਾਰ ਅਮਰੀਕੀ ਪਾਸਪੋਰਟ ਟਾਪ-10 ’ਚੋਂ ਬਾਹਰ, ਜਾਣੋ ਭਾਰਤੀ ਪਾਸਪੋਰਟ ਦੀ …
ਇਸ ਤੋਂ ਪਹਿਲਾਂ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਜਲਾਲਾਬਾਦ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਕਰਨ ਦਾ ਲਾਰਾ ਲਾਈ ਰੱਖਿਆ, ਪਰੰਤੂ ਉਸਦਾ ਕੋਈ ਜਵਾਬ ਨਹੀਂ ਦਿੱਤਾ। ਇਸ ਦਾ ਵੀ ਆਗੂਆਂ ਵੱਲੋਂ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਅੱਜ ਦੇ ਇਸ ਰੋਸ ਧਰਨੇ ਨੂੰ ਰੇਹੜੀ ਫੜੀ ਉਜਾੜੇ ਦੇ ਪੀੜਤ ਆਗੂ ਸੁਰਿੰਦਰ ਸਿੰਘ, ਸੰਨੀ ਹਾਂਡਾ, ਸੰਯਕਤ ਕਿਸਾਨ ਮੋਰਚੇ ਦੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲਾ ਪ੍ਰਧਾਨ ਜੋਗਾ ਸਿੰਘ,ਬੀ ਕੇ ਯੂ ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ,ਬੀ ਕੇ ਯੂ ਉਗਰਾਹਾਂ ਦੇ ਜ਼ਿਲ੍ਹਾ ਸੰਗਠਨ ਸਕੱਤਰ ਜਗਸੀਰ ਸਿੰਘ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਸੰਬੋਧਨ ਕੀਤਾ। Jalalabad News