Fire Punjab: ਗੁਦਾਮ ’ਚ ਲੱਗੀ ਭਿਆਨਕ ਅੱਗ ’ਤੇ ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਕਾਬੂ

Fire Punjab: ਪਾਤੜਾਂ (ਭੂਸ਼ਨ ਸਿੰਗਲਾ/ਦੁਰਗਾ ਸਿੰਗਲਾ)। ਸਥਾਨਕ ਸ਼ਹਿਰ ਦੇ ਪੰਜ ਕਿਲਿਆਂ ਵਾਲਾ ਫੜ ਦੇ ਨੇੜੇ ਇੱਕ ਗੁਦਾਮ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ ਜਿਸਦੀ ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਮੌਕੇ ’ਤੇ ਪੁੱਜ ਕੇ ਸ਼ਹਿਰ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਗੋਦਾਮ ਦੇ ਮਾਲਿਕ ਰਮਾ ਕਾਂਤ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਹੀ ਵੇਚਣ ਲਈ 250 ਕੁਇੰਟਲ ਲੱਕੜ ਲੈ ਕੇ ਆਇਆ ਸੀ ਜਿਸ ਨੂੰ ਅੱਜ ਸਵੇਰੇ 4 ਵਜੇ ਅਚਾਨਕ ਅੱਗ ਲੱਗ ਗਈ ਜਿਸ ਨੂੰ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਅਤੇ ਆਮ ਲੋਕਾਂ ਨੇ ਬਹੁਤ ਹੀ ਘੱਟ ਸਮੇਂ ’ਚ ਅੱਗ ’ਤੇ ਕਾਬੂ ਪਾ ਕੇ ਵੱਡਾ ਨੁਕਸਾਨ ਹੋਣੋਂ ਬਚਾਇਆ।

Fire Punjab
Fire Punjab: ਗੁਦਾਮ ’ਚ ਲੱਗੀ ਭਿਆਨਕ ਅੱਗ ’ਤੇ ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਕਾਬੂ

ਇਹ ਵੀ ਪੜ੍ਹੋ: Bhakra Canal Bridge News: ਦੇਰ ਰਾਤ ਭਾਖੜਾ ਨਹਿਰ ਦਾ ਪੁਲ ਟੁੱਟਿਆ, ਵੱਡਾ ਹਾਦਸਾ ਟਲਿਆ

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਣਵੀਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਸੇਵਾਦਾਰ ਸ਼ਹਿਰ ’ਚ ਕਿਧਰੇ ਵੀ ਕੋਈ ਆਗਜਨੀ ਹੁੰਦੀ ਹੈ ਤੁਰੰਤ ਪੁੱਜ ਕੇ ਬਿਨਾਂ ਕਿਸੇ ਸਵਾਰਥ ਦੇ ਇਨਸਾਨੀਅਤ ਦੀ ਸੇਵਾ ਕਰਦੇ ਹਨ ਜਿਸ ਦੀ ਜਿੰਨੀ ਤਾਰੀਫ਼ ਕੀਤੀ ਜਾਵੇ ਓਨੀ ਹੀ ਘੱਟ ਹੈ। ਇਸ ਮੌਕੇ ਸਮਾਣਾ ਤੋਂ ਫਾਇਰ ਬ੍ਰਿਗੇਡ ਵੀ ਪੁੱਜੀ ਹੋਈ ਸੀ ਅਤੇ ਪ੍ਰਸ਼ਾਸਨ ਵੱਲੋਂ ਅੱਗ ਬੁਝਾਉਣ ’ਚ ਪੂਰੀ ਮੱਦਦ ਕੀਤੀ ਗਈ।