ਕਪਤਾਨ ਗਿੱਲ 9 ਦੌੜਾਂ ਬਣਾ ਕੇ ਆਊਟ
- ਸਾਬਕਾ ਕਪਤਾਨ ਰੋਹਿਤ ਸ਼ਰਮਾ ਦਾ ਅਰਧਸੈਂਕੜਾ
ਸਪੋਰਟਸ ਡੈਸਕ। IND vs AUS: ਭਾਰਤ ਤੇ ਅਸਟਰੇਲੀਆ ਵਿਚਕਾਰ ਵਨਡੇ ਸੀਰੀਜ਼ ਦਾ ਦੂਜਾ ਮੈਚ ਐਡੀਲੇਡ ਓਵਲ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਅਸਟਰੇਲੀਆਈ ਕਪਤਾਨ ਮਿਸ਼ੇਲ ਮਾਰਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ 26 ਓਵਰਾਂ ’ਚ ਦੋ ਵਿਕਟਾਂ ’ਤੇ 115 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਤੇ ਸ਼੍ਰੇਅਸ ਅਈਅਰ ਕਰੀਜ਼ ’ਤੇ ਹਨ। ਦੋਵਾਂ ਨੇ ਤੀਜੀ ਵਿਕਟ ਲਈ ਅਰਧਸੈਂਕੜੇ ਵਾਲੀ ਸਾਂਝੇਦਾਰੀ ਕਰ ਲਈ ਹੈ। ਵਿਰਾਟ ਕੋਹਲੀ ਜ਼ੀਰੋ ’ਤੇ ਆਊਟ ਹੋਏ। ਉਨ੍ਹਾਂ ਨੂੰ ਜ਼ੇਵੀਅਰ ਬਾਰਟਲੇਟ ਨੇ ਐਲਬੀਡਬਲਯੂ ਆਊਟ ਕੀਤਾ, ਉਨ੍ਹਾਂ ਨੇ ਕਪਤਾਨ ਸ਼ੁਭਮਨ ਗਿੱਲ (9 ਦੌੜਾਂ) ਨੂੰ ਵੀ ਪੈਵੇਲੀਅਨ ਭੇਜਿਆ। ਆਪਣੇ ਵਨਡੇ ਕਰੀਅਰ ’ਚ ਪਹਿਲੀ ਵਾਰ ਕੋਹਲੀ ਲਗਾਤਾਰ ਦੂਜੇ ਮੈਚ ’ਚ ਜ਼ੀਰੋ ’ਤੇ ਆਊਟ ਹੋਏ ਹਨ।
ਇਹ ਖਬਰ ਵੀ ਪੜ੍ਹੋ : Delhi AQI: ਦਿੱਲੀ-ਐਨਸੀਆਰ ’ਚ ਦਮ ਘੁੱਟਣ ਵਾਲੀ ਹਵਾ ਦਾ ਕਹਿਰ, ਜਾਣੋ ਕਿਵੇਂ ਹਨ ਹਾਲਾਤ
ਦੋਵੇਂ ਟੀਮਾਂ ਦੀ ਪਲੇਇੰਗ-11 | IND vs AUS
ਭਾਰਤ : ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਅਕਸ਼ਰ ਪਟੇਲ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ।
ਅਸਟਰੇਲੀਆ : ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਮੈਥਿਊ ਸ਼ਾਰਟ, ਮੈਟ ਰੇਨਸ਼ਾ, ਅਲੈਕਸ ਕੈਰੀ (ਵਿਕਟਕੀਪਰ), ਮਿਸ਼ੇਲ ਓਵੇਨ, ਕੂਪਰ ਕੋਨੋਲੀ, ਜ਼ੇਵੀਅਰ ਬਾਰਟਲੇਟ, ਮਿਸ਼ੇਲ ਸਟਾਰਕ, ਐਡਮ ਜ਼ੈਂਪਾ, ਜੋਸ਼ ਹੇਜ਼ਲਵੁੱਡ।