Vishwakarma Jayanti: ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਧੂਮ-ਧਾਮ ਨਾਲ ਮਨਾਇਆ

Vishwakarma-Jayanti
ਅਮਲੋਹ:ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਅਤੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਅਮਲੋਹ ਵੱਲੋਂ ਮਨਾਏ ਗਏ ਬਾਬਾ ਵਿਸ਼ਵਕਰਮਾ ਦਿਵਸ ਦੇ ਵਿਸ਼ੇਸ਼ ਮਹਿਮਾਨ ਮਨਿੰਦਰ ਸਿੰਘ ਮਨੀ ਬੜਿੰਗ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਸਮੁੱਚੇ ਪ੍ਰਬੰਧਕ ਅਤੇ ਆਗੂ ਸਾਹਿਬਾਨ।ਤਸਵੀਰ : ਅਨਿਲ ਲੁਟਾਵਾ

‘ਆਪ’ ਆਗੂ ਮਨਿੰਦਰ ਸਿੰਘ ਮਨੀ ਬੜਿੰਗ ਨੇ ਕੀਤੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ

Vishwakarma Jayanti: (ਅਨਿਲ ਲੁਟਾਵਾ) ਅਮਲੋਹ। ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਮੰਦਿਰ ਕਮੇਟੀ ਅਤੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਪ੍ਰਬੰਧਕ ਕਮੇਟੀ ਅਮਲੋਹ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਇਸ ਮੌਕੇ ’ਤੇ ਜਿੱਥੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਉਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ’ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਲਗਵਾਈ। ਇਸ ਖੁਸ਼ੀ ਦੇ ਦਿਹਾੜੇ ’ਤੇ ‘ਆਪ’ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਸਜਦਾ ਕੀਤਾ। ਉਨ੍ਹਾਂ ਇਸ ਮੌਕੇ ਕਿਰਤੀਆਂ, ਉਦਯੋਗਪਤੀਆਂ ਤੇ ਮਜ਼ਦੂਰਾਂ ਨੂੰ ਵਧਾਈਆਂ ਦਿੰਦੇ ਕਿਹਾ ਕਿ ਸਾਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਆਦਰਸ਼ਾਂ ’ਤੇ ਚੱਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ: School Games: ਬਲਾਕ ਪੱਧਰੀ ਖੇਡਾਂ ’ਚ ਲੌਟ ਸਕੂਲ ਦੇ ਬੱਚੇ ਛਾਏ

ਮਨੀ ਬੜਿੰਗ ਨੇ ਇਸ ਸਮਾਗਮ ਲਈ ਸਮੁੱਚੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਇਹ ਸਮਾਗ਼ਮ ਸਫ਼ਲਤਾ ਪੂਰਵਕ ਕਰਵਾ ਕੇ ਲੋਕਾਈ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਯਤਨ ਕੀਤਾ ਜਾਂਦਾ ਹੈ। ਇਸ ਸਮਾਗਮ ‘ਚ ਸਮੁੱਚੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਮਹਿਮਾਨ ਮਨਿੰਦਰ ਸਿੰਘ ਮਨੀ ਬੜਿੰਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਜੁੜੀਆਂ ਸੰਗਤਾਂ ਲਈ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਸਮਾਗਮ ਵਿੱਚ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਦਰਸ਼ਨ ਸਿੰਘ ਚੀਮਾਂ,ਪ੍ਰਧਾਨ ਪਰਮਜੀਤ ਸਿੰਘ,ਕੌਂਸਲਰ ਲਵੀ,ਸਮਾਜ ਸੇਵਕ ਭਗਵਾਨ ਦਾਸ ਮਾਜਰੀ, ਖਜਾਨਚੀ ਰਾਜਿੰਦਰ ਸਿੰਘ ਬੱਬੀ, ਸੈਕਟਰੀ ਸਰੂਪ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਗੁਰਜੰਟ ਸਿੰਘ, ਜਤਿੰਦਰ ਸਿੰਘ ਰਾਮਗੜ੍ਹੀਆ, ਲਕਸ਼ਮੀ ਚੰਦ, ਜਗਤਾਰ ਸਿੰਘ ਬੰਟੀ, ਜਗਦੀਸ਼ ਸਿੰਘ ਲੋਟੇ,ਰੁੱਲਦ ਸਿੰਘ, ਮਨਿੰਦਰ ਸਿੰਘ, ਅਵਤਾਰ ਸਿੰਘ ਰਿੰਕੂ ਤੋਂ ਇਲਾਵਾ ਕਮੇਟੀ ਮੈਂਬਰ ਤੇ ਸੰਗਤਾਂ ਮੌਜੂਦ ਸਨ। Vishwakarma Jayanti