ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ
kotkapura Fire News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਬਠਿੰਡਾ ਰੋਡ ‘ਤੇ ਤਿਕੋਨੀ ਚੌਂਕ ਨੇੜੇ ਇੱਕ ਕਬਾੜੀ ਦੀ ਦੁਕਾਨ ਨੂੰ ਅੱਜ ਦੁਪਹਿਰ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਕੋਟਕਪੂਰਾ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ। ਹਾਲਾਂਕਿ ਅਜੇ ਵੀ ਅੱਗ ਵਿੱਚੋਂ ਧੂੰਆਂ ਨਿਕਲ ਰਿਹਾ ਹੈ।
ਜਾਣਕਾਰੀ ਮੁਤਾਬਕ, ਅੱਜ ਦੁਪਹਿਰ ਲਗਭਗ 2 ਵਜੇ ਕਬਾੜੀ ਦੀ ਦੁਕਾਨ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਜਦੋਂ ਦੁਕਾਨਦਾਰ ਨੇ ਵੇਖਿਆ ਤਾਂ ਸਮਾਨ ਨੂੰ ਅੱਗ ਲੱਗੀ ਹੋਈ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ। ਪਹਿਲਾਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚੀਆਂ, ਪਰ ਜਦੋਂ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਤਾਂ ਇਕ ਹੋਰ ਗੱਡੀ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਇਸ ਮੌਕੇ ‘ਤੇ ਗੱਲਬਾਤ ਕਰਦੇ ਹੋਏ ਦੁਕਾਨਦਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਿਆ ਅਤੇ ਅਜੇ ਵੀ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਦ ਅੱਗ ’ਤੇ ਪੂਰੀ ਤਰ੍ਹਾਂ ਕੰਟਰੋਲ ਹੋ ਜਾਵੇਗਾ, ਤਦ ਹੀ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕੇਗਾ।

ਇਹ ਵੀ ਪੜ੍ਹੋ: Sunam News: ਸੁਨਾਮ ’ਚ ਨਿਕਲੀ ‘ਸਵਦੇਸੀ ਅਪਣਾਓ, ਖਾਦੀ ਖਰੀਦੋ, ਖਾਦੀ ਪਹਿਨੋ’ ਰੈਲੀ
ਫਾਇਰ ਅਫਸਰ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦਾ ਯਤਨ ਸ਼ੁਰੂ ਕਰ ਦਿੱਤਾ ਸੀ, ਜੋ ਕਿ ਅਜੇ ਵੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਬਾਰੇ ਮਾਲਕਾਂ ਨੂੰ ਵੀ ਅਜੇ ਕੁਝ ਪਤਾ ਨਹੀਂ ਹੈ, ਜੋ ਅੱਗ ਪੂਰੀ ਤਰ੍ਹਾਂ ਬੁਝਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।