Punjab Employees: ਪਿਛਲੇ 3 ਸਾਲਾਂ ਤੋਂ ਸਿਰਫ਼ ਦੀਵਾਲੀ ’ਤੇ ਹੀ ਮਿਲਦਾ ਆਇਆ ਐ 4 ਫੀਸਦੀ ਮਹਿੰਗਾਈ ਭੱਤਾ
- ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲ ਰਿਹਾ ਹੈ 42 ਫੀਸਦੀ ਡੀਏ, 16 ਫੀਸਦੀ ਦਾ ਹੋ ਰਿਹੇ ਨੁਕਸਾਨ
Punjab Employees: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਢੇ 6 ਲੱਖ ਤੋਂ ਜ਼ਿਆਦਾ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਮਹਿੰਗਾਈ ਭੱਤੇ ਨੂੰ ਹੀ ਤਰਸਦੇ ਨਜ਼ਰ ਆ ਰਹੇ ਹਨ। ਪਿਛਲੇ ਕਈ ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰ ਦੀ ਦੀਵਾਲੀ ਵੀ ਖ਼ਾਲੀ ਗਈ ਹੈ, ਜਦੋਂ ਸਰਕਾਰ ਵੱਲੋਂ ਮਹਿੰਗਾਈ ਭੱਤੇ ਦਾ ਕੋਈ ਵੀ ਐਲਾਨ ਨਹੀਂ ਕੀਤਾ ਗਿਆ।
ਇਥੇ ਸਭ ਤੋਂ ਵੱਡੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਦੇ ਮੁਕਾਬਲੇ ਸਰਕਾਰ ਵਿੱਚ 2 ਵਾਰ ਦੀ ਥਾਂ ’ਤੇ ਸਿਰਫ਼ 1 ਵਾਰ ਹੀ ਦੀਵਾਲੀ ਦੇ ਮੌਕੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਸਾਲ ਦੀਵਾਲੀ ਮੌਕੇ ਵੀ ਸਰਕਾਰ ਮੁਲਾਜ਼ਮਾਂ ਨੂੰ ਖ਼ਾਲੀ ਹੱਥ ਹੀ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹਰ ਸਾਲ ਜਨਵਰੀ ਅਤੇ ਜੁਲਾਈ ਮਹੀਨੇ ਵਿੱਚ ਮਹਿੰਗਾਈ ਭੱਤੇ ਦੇ ਐਲਾਨ ਕਰਦੇ ਹੋਏ ਉਸ ਵਿੱਚ ਵਾਧਾ ਕਰ ਦਿੱਤਾ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਕਦੇ 6 ਫੀਸਦੀ ਤਾਂ ਕਦੇ 4 ਫੀਸਦੀ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਦੀ ਤਰਜ਼ ’ਤੇ ਹੀ ਦੇਸ਼ ਦੇ ਸੂਬਾ ਸਰਕਾਰਾਂ ਵੱਲੋਂ ਆਪਣੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਐਲਾਨ ਕੀਤਾ ਜਾਂਦਾ ਹੈ।
Punjab Employees
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੀਤੇ 3 ਸਾਲਾਂ ਤੋਂ ਸਾਲ ਵਿੱਚ ਸਿਰਫ਼ ਇੱਕ ਵਾਰ ਦੀਵਾਲੀ ਮੌਕੇ ਹੀ 4 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹੀ ਪੰਜਾਬ ਵਿੱਚ ਇਸ ਸਮੇਂ 42 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਅਤੇ ਕਈ ਸੂਬਾ ਸਰਕਾਰਾਂ ਵੱਲੋਂ 58 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ।
ਆਈਏਐੱਸ, ਆਈਪੀਐੱਸ ਦਾ ਭੱਤਾ ਘਟਾ ਕੇ 42 ਫੀਸਦੀ ਕੀਤਾ ਜਾਵੇ: ਕੁਮਾਰ
ਪੰਜਾਬ ਸਿਵਲ ਸਕੱਤਰੇਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੁਣ ਸਾਨੂੰ ਕੋਈ ਆਸ ਨਹੀਂ ਹੈ ਸਰਕਾਰਾਂ ਨੂੰ ਉੱਚ ਅਤੇ ਆਈਏਐੱਸ ਅਧਿਕਾਰੀ ਵੀ ਵੱਡੇ ਪੱਧਰ ’ਤੇ ਗੰੁਮਰਾਹ ਕਰਦੇ ਹਨ, ਇਸ ਲਈ ਪੰਜਾਬ ਵਿੱਚ ਮਹਿੰਗਾਈ ਭੱਤਾ ਹਰ ਲਈ ਇੱਕ ਬਰਾਬਰ ਹੋਣਾ ਚਾਹੀਦਾ ਹੈ।
ਆਈਏਐੱਸ ਅਤੇ ਆਈਪੀਐੱਸ ਅਧਿਕਾਰੀ ਇਸ ਸਮੇਂ 58 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ, ਜਦੋਂ ਕਿ ਸਰਕਾਰੀ ਮੁਲਾਜ਼ਮਾਂ ਨੂੰ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜੇਕਰ ਮੁਲਾਜ਼ਮਾਂ ਨੂੰ ਵੱਧ ਮਹਿੰਗਾਈ ਭੱਤਾ ਵੱਧ ਨਹੀਂ ਦੇਣਾ ਚਾਹੁੰਦੀ ਹੈ ਤਾਂ ਤੁਰੰਤ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਦਾ ਮਹਿੰਗਾਈ ਭੱਤਾ ਵੀ ਘਟਾ ਕੇ 42 ਫੀਸਦੀ ਹੀ ਕਰ ਦਿੱਤਾ ਜਾਵੇ ਤਾਂ ਇਨ੍ਹਾਂ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੇ ਦਰਦ ਬਾਰੇ ਪਤਾ ਚੱਲੇਗਾ।














