Punjab Police News: ਫ਼ਰੀਦਕੋਟ (ਅਜੈ ਮਨਚੰਦਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਜੋਗੇਸ਼ਵਰ ਸਿੰਘ ਐਸ.ਪੀ. (ਇੰਨਵੈਸਟੀਗੇਸ਼ਨ) ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਮੁਲਜਮ ਨੂੰ ਨਜਾਇਜ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਵੱਲੋਂ ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫਤਾਰ ਹੋਏ ਵਿਅਕਤੀ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਗੋਰਾ ਵਾਸੀ ਪਿੰਡ ਵਾੜਾਦੜਾਕਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਪਾਸੋ 1 ਦੇਸੀ ਰਿਵਾਲਵਰ 32 ਬੋਰ ਅਤੇ 03 ਜਿੰਦਾ ਰੌਦ ਵੀ ਬਰਾਮਦ ਕੀਤੇ ਗਏ ਹਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਹਨਾਂ ਦੱਸਿਆ ਕਿ 24 ਅਕਤੂਬਰ ਨੂੰ ਸ:ਥ ਜਗਸੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਸਾਦਿਕ ਚੌਕ ਨਜਦੀਕ ਮੌਜੂਦ ਸੀ ਤਾਂ ਉਹਨਾਂ ਨੂੰ ਇੱਕ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਉਰਫ ਗੋਰਾ ਨਜਾਇਜ ਅਸਲੇ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਏਰੀਆਂ ਵਿੱਚ ਘੁੰਮ ਰਿਹਾ ਹੈ। Punjab Police News
Read Also : ਹਰ ਬੱਚੇ ਲਈ ‘ਸੁਪਨਿਆਂ ਦਾ ਰਨਵੇ’ ਬਣੇ ‘ਸਕੂਲ ਆਫ਼ ਐਮੀਨੈਂਸ’!
ਜਿਸ ’ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਗੁਰਵਿੰਦਰ ਸਿੰਘ ਉਰਫ ਗੋਰਾ ਨੂੰ ਜਹਾਜ ਗਰਾਊਡ ਨਜਦੀਕ ਕਾਬੂ ਕੀਤਾ ਗਿਆ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ 01 ਦੇਸੀ ਰਿਵਾਲਵਰ .32 ਬੋਰ ਅਤੇ 3 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਮੁਲਜਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ।
Punjab Police News
ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ’ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਫਰੀਦਕੋਟ ਪੁਲਿਸ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ।














