Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਇਨ ’ਤੇ ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਖਬਰ ਹੈ। ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਜੀਆਰਪੀ ਚੌਂਕੀ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ ਛੇ ਪੌਣੇ ਛੇ ਵਜੇ ਇੱਕ ਨੌਜਵਾਨ ਵੱਲੋਂ ਛਾਜਲੀ ਤੇ ਗੋਬਿੰਦਗੜ੍ਹ ਰੇਲਵੇ ਸਟੇਸ਼ਨਾਂ ਵਿਚਕਾਰ ਚੁਰੂ ਤੋਂ ਲੁਧਿਆਣਾ ਜਾ ਰਹੀ ਪੈਸੰਜਰ ਰੇਲਗੱਡੀ ਹੇਠ ਆ ਖੁਦਕਸ਼ੀ ਕਰ ਲਈ ਗਈ।
ਇਹ ਖਬਰ ਵੀ ਪੜ੍ਹੋ : Rohit Sharma: ਭਾਰਤ ਵਾਪਸੀ ਤੋਂ ਪਹਿਲਾਂ ਰੋਹਿਤ ਸ਼ਰਮਾ ਦੀ ਭਾਵੁਕ ਪੋਸਟ, ਲਿਖੀ ਇਹ ਗੱਲ
ਉਨਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੀ (33) ਪੁੱਤਰ ਅਮਰਜੀਤ ਸਿੰਘ ਵਾਸੀ ਛਾਜਲੀ ਵਜੋਂ ਹੋਈ ਹੈ ਜੋ ਕਿ ਮਾਨਸਿਕ ਤੌਰ ਪਰੇਸ਼ਾਨ ਰਹਿੰਦਾ ਸੀ। ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਤਾਏ ਸਰਵਣ ਸਿੰਘ ਅਤੇ ਤਾਏ ਦੇ ਲੜਕੇ ਕੁਲਵੰਤ ਸਿੰਘ ਦੇ ਬਿਆਨਾਂ ’ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ ਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਮ੍ਰਿਤਕ ਅਵਤਾਰ ਸਿੰਘ ਮਾਪਿਆਂ ਦਾ ਇਕਲੌਤਾ ਬੇਟਾ ਸੀ। ਜਿਸ ਦੀਆਂ ਕੁਆਰੀਆਂ ਦੋ ਭੈਣਾਂ ਹਨ।














