Bathinda News: ਬਠਿੰਡਾ (ਅਸ਼ੋਕ ਗਰਗ)। ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਖਿਲਾਫ ਥਾਣਾ ਕੈਨਾਲ ਕਲੋਨੀ ਪੁਲਿਸ ਤੇ ਥਾਣਾ ਸਦਰ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਕੈਨਾਲ ਦੇ ਹੌਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੰਗੀ ਨਗਰ ਵਿਖੇ ਗਸ਼ਤ ਦੌਰਾਨ ਬਲਜਿੰਦਰ ਸਿੰਘ ਵਾਸੀ ਬੰਗੀ ਨਗਰ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਸੀਆਈਏ ਸਟਾਫ-1 ਦੇ ਸਹਾਇਕ ਥਾਣੇਦਾਰ ਵਿਸ਼ਨੂੰ ਦਾਸ ਨੇ ਦੱਸਿਆ ਕਿ ਉਹ ਬੀੜ ਬਹਿਮਣ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਅਕਾਸ਼ਦੀਪ ਸਿੰਘ ਤੇ ਸਰਬਜੀਤ ਸਿੰਘ ਵਾਸੀ ਬੀੜ ਤਲਾਬ ਨੂੰ 18 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। Bathinda News.
ਇਹ ਖਬਰ ਵੀ ਪੜ੍ਹੋ : Cyclone Montha Alert: ਮੋਨਥਾ ਚੱਕਰਵਾਤ ਕਾਰਨ ਕਈ ਜ਼ਿਲ੍ਹਿਆਂ ’ਚ ਮੀਂਹ ਦੀ ਚੇਤਾਵਨੀ, ਜਾਰੀ ਹੋਇਆ ਅਲਰਟ














