Punjab Roadways News: ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਚੇਤਾਵਨੀ, ਬੋਲੀ ਇਹ ਗੱਲ

Punjab Roadways News
Punjab Roadways News: ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਚੇਤਾਵਨੀ, ਬੋਲੀ ਇਹ ਗੱਲ

31 ਅਕਤੂਬਰ ਤੱਕ ਦਾ ਅਲਟੀਮੇਟਸ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Roadways News: ਪੰਜਾਬ ਰੋਡਵੇਜ਼ ਤੇ ਪਨਬੱਸ-ਪੀਆਰਟੀਸੀ ’ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ ਹੈ। ਠੇਕਾ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ 31 ਅਕਤੂਬਰ ਨੂੰ ਸੂਬਾ ਪੱਧਰੀ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਇਹ ਚੇਤਾਵਨੀ ਉਦੋਂ ਆਈ ਹੈ ਜਦੋਂ ਸਰਕਾਰ ਨੇ ਕਿਲੋਮੀਟਰ ਸਕੀਮ ਦੀਆਂ ਬੱਸਾਂ ਲਈ ਟੈਂਡਰ ਦੁਬਾਰਾ ਜਾਰੀ ਕੀਤੇ ਹਨ, ਤੇ ਕੰਟਰੈਕਟ ਸਟਾਫ ਦੀ ਪੁਸ਼ਟੀ ਕਰਨ ’ਚ ਲਗਾਤਾਰ ਦੇਰੀ ਹੋ ਰਹੀ ਹੈ।

ਇਹ ਖਬਰ ਵੀ ਪੜ੍ਹੋ : Bathinda News: ਤਿੰਨ ਜਣੇ ਹੈਰੋਇਨ ਸਮੇਤ ਕਾਬੂ

27 ਅਕਤੂਬਰ ਤੋਂ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਰਿਹਾ

ਪੰਜਾਬ ਰੋਡਵੇਜ਼ ਪਨਬੱਸ-ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ’ਚ ਪੰਜਾਬ ਦੇ ਵੱਖ-ਵੱਖ ਡਿਪੂਆਂ ਦੇ ਪ੍ਰਮੁੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਨਵੇਂ ਟੈਂਡਰਾਂ ’ਚ ਕੀਤੀ ਜਾ ਰਹੀ ਦੇਰੀ ਖਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਰਕਾਰ ਸਿਰਫ ਮਾਮਲੇ ਨੂੰ ਹੋਰ ਖਰਾਬ ਕਰ ਰਹੀ ਹੈ, ਜਦਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਲੋੜੀਂਦੇ ਦਸਤਾਵੇਜ਼ ਸਰਕਾਰ ਕੋਲ ਜਮ੍ਹਾਂ ਕਰਵਾ ਦਿੱਤੇ ਗਏ ਹਨ ਪਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। Punjab Roadways News