
Punjab Cabinet Meeting: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਯੂਨੀਫਾਈਡ ਬਿਲਡਿੰਗ ਬਿੱਲ-2025 ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਹੁਣ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਕੀਤੀ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ ਉੱਤਰੀ ’ਚ ਇਕ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇੱਥੇ ਨਾਇਬ ਤਹਿਸੀਲਦਾਰ ਬੈਠਣਗੇ ਤਾਂ ਜੋ ਲੋਕਾਂ ਦੇ ਕੰਮ ਸੌਖੇ ਤਰੀਕੇ ਨਾਲ ਹੋ ਸਕਣ।
ਇਸ ਦੇ ਨਾਲ ਹੀ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕੀਤਾ ਗਿਆ ਹੈ ਕਿਉਂਕਿ ਬਰਨਾਲਾ ਦੀ ਆਬਾਦੀ ਅਤੇ ਜੀ. ਐੱਸ. ਟੀ. ਦੀ ਕੁਲੈਕਸ਼ਨ ਇਹ ਸ਼ਰਤਾਂ ਪੂਰੀਆਂ ਕਰਦੀ ਹੈ। ਬਰਨਾਲਾ ਵਿਖੇ ਵੱਡੀ ਗਿਣਤੀ ’ਚ ਇੰਡਸਟਰੀ ਮੌਜੂਦ ਹੈ ਅਤੇ ਬਰਨਾਲਾ ਦੇ ਲੋਕਾਂ ਦੀ ਇਹ ਲੰਬੇ ਚਿਰਾਂ ਤੋਂ ਮੰਗ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਪੋਰਟਸ ਮੈਡੀਸਨ ਕੈਡਰ ਦੀਆਂ ਕਰੀਬ 100 ਤੋਂ ਵੱਧ ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਤਾਂ ਜੋ ਖਿਡਾਰੀਆਂ ਨੂੰ ਵੱਡੀਆਂ ਸਹੂਲਤਾਂ ਮਿਲ ਸਕਣ। Punjab Cabinet Meeting
Read Also : Digital Arrest Case: ਡਿਜੀਟਲ ਅਰੈੱਸਟ ਘਪਲਿਆਂ ਸਬੰਧੀ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ
ਇਸ ਦੇ ਨਾਲ ਹੀ ਡੇਰਾਬੱਸੀ ਵਿਖੇ 100 ਬੈੱਡਾਂ ਵਾਲਾ ਈ. ਐੱਸ. ਆਈ. ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਦੇ ਨਿਯਮਾਂ ’ਚ ਸੋਧ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰਾਂ ’ਚ ਬਾਇਓਮੈਟ੍ਰਿਕ ਹਾਜ਼ਰੀਆਂ ਲੱਗਣਗੀਆਂ ਅਤੇ ਜਿਹੜੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ, ਸਭ ਕੁੱਝ ਸਰਕਾਰ ਦੀ ਦੇਖ-ਰੇਖ ਹੇਠ ਹੋਵੇਗਾ।













